Kapil gurjar joins bjp : ਗਾਜ਼ੀਆਬਾਦ : ਦਿੱਲੀ ਦੇ ਸ਼ਾਹੀਨ ਬਾਗ ਵਿੱਚ ਸੀਏਏ ਅੰਦੋਲਨ ਵਿੱਚ ਫਾਈਰਿੰਗ ਕਰ ਚਰਚਾ ‘ਚ ਆਏ ਕਪਿਲ ਗੁੱਜਰ ਉਰਫ ਕਪਿਲ ਬੈਸਲਾ ਭਾਜਪਾ ਵਿੱਚ ਸ਼ਾਮਿਲ ਹੋ ਗਏ ਹਨ। ਗਾਜ਼ੀਆਬਾਦ ਦੇ ਭਾਜਪਾ ਸੰਗਠਨ ਨਾਲ ਜੁੜੇ ਅਧਿਕਾਰੀਆਂ ਨੇ ਅੱਜ ਉਨ੍ਹਾਂ ਨੂੰ ਭਾਜਪਾ ਦੀ ਮੈਂਬਰਸ਼ਿਪ ਦਵਾਈ ਹੈ। ਕਪਿਲ ਗੁੱਜਰ ਨੇ ਕਿਹਾ ਕਿ ਭਾਜਪਾ ਹਿੰਦੂਤਵ ਲਈ ਕੰਮ ਕਰਨ ਵਾਲੀ ਪਾਰਟੀ ਹੈ, ਇਸ ਲਈ ਉਹ ਇਸ ਪਾਰਟੀ ਵਿੱਚ ਸ਼ਾਮਿਲ ਹੋ ਰਹੇ ਹਨ। ਇਸ ਸਾਲ ਦੇ ਸ਼ੁਰੂਆਤੀ ਮਹੀਨਿਆਂ ਵਿੱਚ ਜਦੋਂ ਦਿੱਲੀ ਦੇ ਸ਼ਾਹੀਨ ਬਾਗ ਵਿਖੇ ਸੀਏਏ ਅਤੇ ਐਨਆਰਸੀ ਲਈ ਅੰਦੋਲਨ ਚੱਲ ਰਿਹਾ ਸੀ, ਤਾ ਉਸ ਸਮੇ ਕਪਿਲ ਗੁੱਜਰ ਨੂੰ ਪੁਲਿਸ ਨੇ ਸ਼ਾਹੀਨ ਬਾਗ ਵਿਚ ਫਾਇਰਿੰਗ ਕਰਨ ਤੋਂ ਬਾਅਦ ਗ੍ਰਿਫਤਾਰ ਕਰ ਲਿਆ ਸੀ। ਕਪਿਲ ਪੂਰਬੀ ਦਿੱਲੀ ਦੇ ਡੱਲੂਪੁਰਾ ਖੇਤਰ ਦਾ ਰਹਿਣ ਵਾਲਾ ਹੈ, ਉਸ ਨੇ 1 ਫਰਵਰੀ ਨੂੰ ਸੀਏਏ ਵਿਰੋਧੀਆਂ ਨੂੰ ਖਿੰਡਾਉਣ ਦੀ ਚੇਤਾਵਨੀ ਦਿੰਦੇ ਹੋਏ ਹਵਾ ਵਿੱਚ ਤਿੰਨ ਗੋਲੀਆਂ ਚਲਾਈਆਂ ਸੀ। ਇਸ ਦੌਰਾਨ ਉਨ੍ਹਾਂ ਫਿਰਕੂ ਨਾਅਰੇਬਾਜ਼ੀ ਵੀ ਕੀਤੀ ਸੀ।
ਦੱਸ ਦਈਏ ਕਿ ਸ਼ਾਹੀਨ ਬਾਗ ਵਿੱਚ ਗੋਲੀ ਚਲਾਉਣ ਵਾਲੇ ਕਪਿਲ ਗੁੱਜਰ ਨੂੰ ਦਿੱਲੀ ਦੀ ਸਾਕੇਤ ਅਦਾਲਤ ਨੇ 25 ਹਜ਼ਾਰ ਦੇ ਮੁਚੱਲਕੇ ‘ਤੇ ਜ਼ਮਾਨਤ ਦੇ ਦਿੱਤੀ ਸੀ। ਕਾਰਵਾਈ ਦੌਰਾਨ ਪੁਲਿਸ ਨੇ ਜ਼ਮਾਨਤ ਦੀ ਅਰਜ਼ੀ ਦਾ ਸਖਤ ਵਿਰੋਧ ਕੀਤਾ ਸੀ ਅਤੇ ਦਲੀਲ ਦਿੱਤੀ ਸੀ ਕਿ ਕਪਿਲ ਉੱਤੇ ਲੱਗੇ ਦੋਸ਼ ਗੰਭੀਰ ਹਨ ਅਤੇ ਕੇਸ ਦੀ ਜਾਂਚ ਸ਼ੁਰੂਆਤੀ ਦੌਰ ਵਿੱਚ ਹੈ। ਹਾਲਾਂਕਿ, ਉਸ ਦੀ ਨੁਮਾਇੰਦਗੀ ਕਰ ਰਹੇ ਵਕੀਲ ਨੇ ਅਦਾਲਤ ਨੂੰ ਦੱਸਿਆ ਕਿ ਉਸ ਦਾ ਮੁਵੱਕਲ ਸਬੂਤਾਂ ਨਾਲ ਛੇੜਛਾੜ ਨਹੀਂ ਕਰੇਗਾ ਅਤੇ ਗਵਾਹਾਂ ਨੂੰ ਕੇਸ ਵਿੱਚ ਪ੍ਰਭਾਵਿਤ ਨਹੀਂ ਕਰੇਗਾ।
ਇਹ ਵੀ ਦੇਖੋ : ਸਿੰਘੂ ਬਾਰਡਰ ‘ਤੇ ਕਾਬੂ ਕੀਤਾ ਸ਼ੱਕੀ ਨੌਜਵਾਨ, ਫੋਨ ਚੋਂ ਮੀਲੀਆਂ ਕੁੜੀਆਂ ਦੀਆਂ ਫੋਟੋਆਂ,