Karnataka CM Yediyurappa: ਕਰਨਾਟਕ ਦੇ ਮੁੱਖ ਮੰਤਰੀ ਬੀਐਸ ਯੇਦੀਯੁਰੱਪਾ ਵੀ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਹਾਲਾਂਕਿ ਉਨ੍ਹਾਂ ਦੀ ਸਿਹਤ ਠੀਕ ਹੈ। ਪਰ ਡਾਕਟਰ ਦੀ ਸਲਾਹ ‘ਤੇ ਉਨ੍ਹਾਂ ਨੂੰ ਫਿਲਹਾਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਕਰਨਾਟਕ ਦੇ ਸੀਐਮ ਨੇ ਆਪਣੇ ਟਵਿੱਟਰ ਹੈਂਡਲ ‘ਤੇ ਕੋਰੋਨਾ ਪਾਜ਼ੀਟਿਵ ਹੋਣ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਸਿਹਤ ਠੀਕ ਹੈ, ਪਰ ਡਾਕਟਰਾਂ ਦੀ ਸਲਾਹ ‘ਤੇ ਹਸਪਤਾਲ ਵਿੱਚ ਦਾਖਲ ਕਰਵਾਇਆ ਜਾ ਰਿਹਾ ਹੈ। ਇਸਦੇ ਨਾਲ ਹੀ ਉਨ੍ਹਾਂ ਨੇ ਆਪਣੇ ਸੰਪਰਕ ਵਿੱਚ ਆਏ ਲੋਕਾਂ ਨੂੰ ਕੁਆਰੰਟੀਨ ਵਿੱਚ ਰਹਿੰਦੇ ਹੋਏ ਜਾਂਚ ਕਰਵਾਉਣ ਦੀ ਅਪੀਲ ਕੀਤੀ ਹੈ।
ਇਸ ਸਬੰਧੀ ਕਰਨਾਟਕ ਦੇ ਸੀਐੱਮ ਨੇ ਆਪਣੇ ਟਵਿੱਟਰ ਹੈਂਡਲ ‘ਤੇ ਲਿਖਿਆ, ‘ਮੇਰੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਹਾਲਾਂਕਿ ਮੈਂ ਠੀਕ ਹਾਂ। ਡਾਕਟਰਾਂ ਦੀ ਸਲਾਹ ‘ਤੇ ਮੈਨੂੰ ਹਸਪਤਾਲ ਦਾਖਲ ਕਰਵਾਇਆ ਜਾ ਰਿਹਾ ਹੈ । ਮੈਂ ਬੇਨਤੀ ਕਰਾਂਗਾ ਕਿ ਮੇਰੇ ਨਾਲ ਸੰਪਰਕ ਵਿੱਚ ਆਏ ਸਾਰੇ ਲੋਕ ਆਪਣੀ ਜਾਂਚ ਕਰਵਾਉਣ ਅਤੇ ਆਪਣੇ ਆਪ ਕੁਆਰੰਟੀਨ ਹੋ ਜਾਣ। ਕਰਨਾਟਕ ਦੇ ਸੀ.ਐੱਮ ਨੂੰ ਓਲਡ ਏਅਰਪੋਰਟ ਰੋਡ ‘ਤੇ ਸਥਿਤ ਮਨੀਪਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਉਹ 31 ਜੁਲਾਈ ਨੂੰ ਰਾਜਪਾਲ ਨਾਲ ਵੀ ਮਿਲੇ ਸਨ। ਦੱਸਿਆ ਜਾ ਰਿਹਾ ਹੈ ਕਿ ਕਰਨਾਟਕ ਦੇ ਮੁੱਖ ਮੰਤਰੀ ਬੀਐਸ ਯੇਦੀਯੁਰੱਪਾ ਤੋਂ ਬਾਅਦ ਹੁਣ ਉਨ੍ਹਾਂ ਦੀ ਬੇਟੀ ਵੀ ਕੋਰੋਨਾ ਪਾਜ਼ੀਟਿਵ ਪਾਈ ਗਈ ਹੈ। ਉਸ ਨੂੰ ਬੰਗਲੌਰ ਦੇ ਮਨੀਪਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਐਤਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਕੋਰੋਨਾ ਪਾਜ਼ੀਟਿਵ ਪਾਏ ਗਏ ਸਨ। ਉਸ ਨੇ ਖੁਦ ਹੀ ਟਵਿੱਟਰ ਹੈਂਡਲ ‘ਤੇ ਕੋਰੋਨਾ ਪਾਜ਼ੀਟਿਵ ਪਾਏ ਜਾਣ ਦੀ ਜਾਣਕਾਰੀ ਦਿੱਤੀ। ਜਿਸ ਤੋਂ ਬਾਅਦ ਉਨ੍ਹਾਂ ਨੂੰ ਸਾਵਧਾਨੀ ਦੇ ਤੌਰ ‘ਤੇ ਗੁਰੂਗਰਾਮ ਦੇ ਮੇਦਾਂਤਾ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ ਨੂੰ ਮੇਦਾਂਤਾ ਦੀ 14ਵੀਂ ਮੰਜ਼ਲ ‘ਤੇ ਕਮਰੇ ਨੰਬਰ 4710 ਵਿਚ ਰੱਖਿਆ ਗਿਆ ਹੈ।