Karnataka imposes night curfew: ਕੋਰੋਨਾ ਦੇ ਵੱਧ ਰਹੇ ਖ਼ਤਰੇ ਦੇ ਮੱਦੇਨਜ਼ਰ ਕਰਨਾਟਕ ਸਰਕਾਰ ਨੇ ਅੱਜ ਤੋਂ 2 ਜਨਵਰੀ ਤੱਕ ਨਾਈਟ ਕਰਫਿਊ ਦਾ ਐਲਾਨ ਕੀਤਾ ਹੈ । ਇਹ ਨਾਈਟ ਕਰਫਿਊ ਰਾਤ 10 ਵਜੇ ਤੋਂ ਸਵੇਰੇ 6 ਵਜੇ ਤੱਕ ਰਹੇਗਾ । ਕ੍ਰਿਸਮਿਸ ਅਤੇ ਨਵੇਂ ਸਾਲ ਦੇ ਜਸ਼ਨ ਦੇ ਸਬੰਧ ਵਿੱਚ ਸਰਕਾਰ ਵੱਲੋਂ ਨਵੇਂ ਦਿਸ਼ਾ ਨਿਰਦੇਸ਼ ਵੀ ਜਾਰੀ ਕੀਤੇ ਗਏ ਹਨ । ਇਸ ਦੇ ਨਾਲ ਹੀ ਵਿਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਨੂੰ ਹੁਣ ਆਪਣੇ ਕੋਲ RT-PCR ਦੀ ਨੈਗੇਟਿਵ ਰਿਪੋਰਟ ਆਪਣੇ ਨਾਲ ਰੱਖਣੀ ਪਵੇਗੀ।
ਰਾਜ ਦੇ ਸਿਹਤ ਮੰਤਰੀ ਸੁਧਾਕਰ ਨੇ ਕਿਹਾ ਕਿ ਕਮੇਟੀ ਨੇ ਸਲਾਹ ਦਿੱਤੀ ਹੈ ਕਿ ਸਰਕਾਰ ਨੂੰ ਰਾਤ 10 ਵਜੇ ਤੋਂ ਸਵੇਰੇ 6 ਵਜੇ ਤੱਕ ਨਾਈਟ ਕਰਫਿਊ ਲਾਗੂ ਕਰਨਾ ਚਾਹੀਦਾ ਹੈ। ਆਪਣੇ ਕੋਲ ਇਸ ਤੋਂ ਬਾਅਦ ਰਾਤ ਦਾ ਕਰਫਿਊ ਲਗਾਉਣ ਦਾ ਫੈਸਲਾ ਕੀਤਾ ਗਿਆ । ਕਰਨਾਟਕ ਵਿੱਚ ਆਉਣ ਵਾਲੇ ਸਾਰੇ ਅੰਤਰਰਾਸ਼ਟਰੀ ਯਾਤਰੀਆਂ ‘ਤੇ ਨਜ਼ਰ ਰੱਖੀ ਜਾ ਰਹੀ ਹੈ । ਉਨ੍ਹਾਂ ਨੂੰ RT-PCR ਦੀ ਨੈਗੇਟਿਵ ਰਿਪੋਰਟ ਆਪਣੇ ਨਾਲ ਰੱਖਣ ਲਈ ਕਿਹਾ ਗਿਆ ਹੈ।
ਜ਼ਿਕਰਯੋਗ ਹੈ ਕਿ ਕਰਨਾਟਕ ਤੋਂ ਪਹਿਲਾਂ ਮਹਾਂਰਾਸ਼ਟਰ ਸਰਕਾਰ ਨੇ ਨਾਈਟ ਕਰਫਿਊ ਦਾ ਐਲਾਨ ਕੀਤਾ ਸੀ। ਕੱਲ੍ਹ ਤੋਂ ਮਹਾਂਰਾਸ਼ਟਰ ਦੇ ਨਗਰ ਨਿਗਮਾਂ ਵਿੱਚ ਨਾਈਟ ਕਰਫਿਊ ਲਗਾਇਆ ਗਿਆ ਹੈ। ਮਹਾਂਰਾਸ਼ਟਰ ਸਰਕਾਰ ਨੇ ਬ੍ਰਿਟੇਨ ਵਿਚ ਕੋਰੋਨਾ ਦੇ ਨਵੇਂ ਸਟ੍ਰੇਨ ਦੇ ਮੱਦੇਨਜ਼ਰ ਲਿਆ ਗਿਆ ਹੈ। ਊਧਵ ਸਰਕਾਰ ਦੇ ਨਵੇਂ ਆਦੇਸ਼ ਅਨੁਸਾਰ ਨਾਈਟ ਕਰਫਿਊ ਰਾਤ 11 ਵਜੇ ਤੋਂ ਸਵੇਰੇ 6 ਵਜੇ ਤੱਕ ਰਹੇਗਾ । ਇਹ 5 ਜਨਵਰੀ 2021 ਤੱਕ ਚੱਲੇਗਾ।
ਦੱਸ ਦੇਈਏ ਕਿ ਕੋਰੋਨਾ ਵਾਇਰਸ ਦੇ ਨਵੇਂ ਸਟ੍ਰੈਨ ਨੂੰ ਲੈ ਕੇ ਬ੍ਰਿਟੇਨ ਵਿੱਚ ਹਾਹਾਕਾਰ ਮਚੀ ਹੋਈ ਹੈ। ਭਾਰਤ ਸਣੇ ਤਕਰੀਬਨ ਇੱਕ ਦਰਜਨ ਦੇਸ਼ਾਂ ਨੇ ਬ੍ਰਿਟੇਨ ਨਾਲ ਹਵਾਈ ਸੇਵਾਵਾਂ ਮੁਅੱਤਲ ਕਰ ਦਿੱਤੀਆਂ ਹਨ ।