Karti Chidambaram tests positive: ਤਾਮਿਲਨਾਡੂ ਦੇ ਸੰਸਦ ਮੈਂਬਰ ਕਾਰਤੀ ਚਿਦੰਬਰਮ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਰਿਪੋਰਟ ਆਉਣ ਤੋਂ ਬਾਅਦ ਉਹ ਹੋਮ ਕੁਆਰੰਟੀਨ ਹੋ ਗਏ ਹਨ। ਉਨ੍ਹਾਂ ਨੇ ਇੱਕ ਟਵੀਟ ਵਿੱਚ ਕੋਰੋਨਾ ਦੀ ਲਾਗ ਬਾਰੇ ਜਾਣਕਾਰੀ ਦਿੱਤੀ।
ਇਸ ਸਬੰਧੀ ਜਾਣਕਰੀ ਦਿੰਦਿਆਂ ਕਾਰਤੀ ਨੇ ਟਵੀਟ ਵਿੱਚ ਲਿਖਿਆ, ਮੇਰੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਕੋਰੋਨਾ ਦੇ ਲੱਛਣ ਹਲਕੇ ਹਨ, ਪਰ ਡਾਕਟਰਾਂ ਦੀ ਸਲਾਹ ‘ਤੇ ਮੈਂ ਹੋਮ ਕੁਆਰੰਟੀਨ ਵਿੱਚ ਹਾਂ। ਕਾਰਤੀ ਨੇ ਲਿਖਿਆ ਮੈਂ ਉਨ੍ਹਾਂ ਸਾਰੇ ਲੋਕਾਂ ਨੂੰ ਅਪੀਲ ਕਰਦਾ ਹਾਂ ਜਿਹੜੇ ਸੰਪਰਕ ਵਿੱਚ ਆਏ ਹਨ ਉਹ ਆਪਣੇ ਟੈਸਟ ਕਰਵਾਉਣ ਅਤੇ ਮੈਡੀਕਲ ਪ੍ਰੋਟੋਕੋਲ ਦੀ ਪਾਲਣਾ ਕਰਨ। ਕਾਰਤੀ ਚਿਦਾਂਬਰਮ ਤਾਮਿਲਨਾਡੂ ਦੀ ਸ਼ਿਵਗੰਗਾ ਸੀਟ ਤੋਂ ਕਾਂਗਰਸ ਦੇ ਸੰਸਦ ਮੈਂਬਰ ਹਨ ਅਤੇ ਆਲ ਇੰਡੀਆ ਕਾਂਗਰਸ ਕਮੇਟੀ ਦੇ ਮੈਂਬਰ ਵੀ ਹਨ।
ਦੱਸ ਦੇਈਏ ਕਿ ਅਜੋਕੇ ਸਮੇਂ ਵਿੱਚ ਦੇਸ਼ ਦੇ ਕਈ ਸਿਆਸਤਦਾਨ ਕੋਰੋਨਾ ਦੀ ਪਕੜ ਵਿੱਚ ਆ ਗਏ ਹਨ । ਤਾਜ਼ਾ ਮਾਮਲਾ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਕਰਨਾਟਕ ਦੇ ਮੁੱਖ ਮੰਤਰੀ ਬੀਐਸ ਯੇਦੀਯੁਰੱਪਾ ਦਾ ਹੈ। ਦੋਵੇਂ ਐਤਵਾਰ ਨੂੰ ਕੋਰੋਨਾ ਪਾਜ਼ੀਟਿਵ ਨਿਕਲੇ। ਉਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਇਨ੍ਹਾਂ ਦੋਵਾਂ ਨੇਤਾਵਾਂ ਨੇ ਆਪਣੇ ਬਾਰੇ ਟਵੀਟ ਕਰਕੇ ਇਸ ਬਾਰੇ ਜਾਣਕਾਰੀ ਦਿੱਤੀ ਅਤੇ ਕਿਹਾ ਕਿ ਉਨ੍ਹਾਂ ਦੇ ਸੰਪਰਕ ਵਿੱਚ ਆਉਣ ਵਾਲੇ ਆਪਣਾ ਟੈਸਟ ਜਰੂਰ ਕਰਵਾਉਣ ।