kejriwal government wi fi facility singhu border: ਦਿੱਲੀ ਬਾਰਡਰਾਂ ‘ਤੇ ਕਿਸਾਨਾਂ ਦਾ ਅੰਦੋਲਨ ਜ਼ੋਰਾਂ ਸ਼ੋਰਾਂ ‘ਤੇ ਜਾਰੀ ਹੈ।ਕਿਸਾਨ ਅੰਦੋਲਨ ਅੱਜ 33ਵੇਂ ਦਿਨ ‘ਚ ਪ੍ਰਵੇਸ਼ ਕਰ ਚੁੱਕਾ ਹੈ।ਆਮ ਆਦਮੀ ਪਾਰਟੀ ਦੇ ਨੇਤਾ ਰਾਘਵ ਚੱਢਾ ਨੇ ਮੰਗਲਵਾਰ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਦਿੱਲੀ ਦੇ ਸਿੰਘੂ ਬਾਰਡਰ ‘ਤੇ ਕਿਸਾਨਾਂ ਨੂੰ ਮੁਫਤ ਵਾਈ-ਫਾਈ ਉਪਲੱਬਧ ਕਰਾਉਣ ਲਈ ਹੌਟਸਪੌਟ ਮੁਹੱਈਆ ਕਰਵਾਇਆ ਜਾਵੇਗਾ।ਜਾਣਕਾਰੀ ਮੁਤਾਬਕ ਚੱਢਾ ਨੇ ਕਿਹਾ ਕਿ ਇਹ ਫੈਸਲਾ, ਕਿਸਾਨਾਂ ਦੇ ਸੇਵਾਦਾਰ ਅਰਵਿੰਦ ਕੇਜਰੀਵਾਲ ਨੇ ਕੀਤਾ ਹੈ।ਉਨਾਂ੍ਹ ਨੇ ਕਿਹਾ ਕਿ ਅਸੀਂ ਚਾਹੁੰਦੇ ਹਾਂ ਕਿ ਕਿਸਾਨ ਆਪਣੇ ਪਰਿਵਾਰਾਂ ਨਾਲ ਸੰਪਰਕ ‘ਚ ਰਹਿਣ।ਅਸੀਂ ਮੁਫਤ ਵਾਈ-ਫਾਈ ਹੌਟਸਪੌਟ ਲਈ ਕੁਝ ਥਾਵਾਂ ਦੀ ਪਛਾਣ ਕਰ ਲਈ ਹੈ।ਇਹ ਅਰਵਿੰਦ ਕੇਜਰੀਵਾਲ ਵਲੋਂ ਪੂਰੀ ਪਾਰਟੀ ਵਲੋਂ ਇੱਕ ਵੱਡੀ ਪਹਿਲ ਹੈ।ਚੱਢਾ ਦਾ ਇਹ ਵੀ ਕਹਿਣਾ ਹੈ ਕਿ ਜੇਕਰ ਮੰਗ ਵੱਧ ਹੋਈ ਤਾਂ
ਅਜਿਹੇ ਹੋਰ ਹੌਟਸਪੌਟ ਲਾਏ ਜਾਣਗੇ।ਕੇਂਦਰ ਦੇ ਨਵੇਂ ਖੇਤੀ ਕਾਲੇ ਕਾਨੂੰਨਾਂ ਦੀ ਮੰਗ ਨੂੰ ਲੈ ਕੇ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਕਿਸਾਨ ਦਿੱਲੀ ਦੇ ਬਾਰਡਰਾਂ ‘ਤੇ ਪਿਛਲ਼ੇ ਇੱਕ ਮਹੀਨੇ ਤੋਂ ਪ੍ਰਦਰਸ਼ਨ ਕਰ ਰਹੇ ਹਨ।ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ਕਿਸਾਨਾਂ ਦਾ ਸਮਰਥਨ ਕਰ ਰਹੀ ਹੈ।ਇਸ ਮਹੀਨੇ ਦੀ ਸ਼ੁਰੂਆਤ ‘ਚ ਕੇਜਰੀਵਾਲ ਨੇ ਸਿੰਘੂ ਬਾਰਡਰ ਦਾ ਦੌਰਾ ਕੀਤਾ ਸੀ ਅਤੇ ਇਸ ਤੋਂ ਬਾਅਦ ਬੀਤੇ ਐਤਵਾਰ ਨੂੰ ਵੀ ਉਹ ਕਿਸਾਨਾਂ ਨਾਲ ਗੱਲਬਾਤ ਕਰਨ ਗਏ ਸਨ, ਜਿਥੇ ਉਨ੍ਹਾਂ ਨੇ ਮੰਗ ਕੀਤੀ ਸੀ ਕਿ ਕੇਂਦਰ ਸਰਕਾਰ ਖੇਤੀ ਕਾਨੂੰਨਾਂ ਨੂੰ ਵਾਪਸ ਲਵੇ।ਦੱਸ ਦੇਈਏ ਕਿ ਖੇਤੀ ਕਾਲੇ ਕਾਨੂੰਨਾਂ ਵਿਰੁੱਧ ਕਿਸਾਨ ਦਿੱਤੀ ਬਾਰਡਰਾਂ ‘ਤੇ ਕੜਾਕੇ ਦੀ ਠੰਡ ਦੀ ਪ੍ਰਵਾਹ ਕੀਤੇ ਬਿਨਾਂ ਡਟੇ ਹੋਏ ਹਨ।ਅੱਜ ਕਿਸਾਨ ਅੰਦੋਲਨ ਦਾ 34ਵਾਂ ਦਿਨ ਹੈ।ਹੁਣ ਸਰਕਾਰ ਨੇ ਕਿਸਾਨਾਂ ਨੂੰ 30 ਦਸੰਬਰ ਭਾਵ ਕੱਲ ਨੂੰ 7ਵੇਂ ਦੌਰ ਦੀ ਗੱਲਬਾਤ ਕਰਨ ਲਈ ਸੱਦਾ ਭੇਜਿਆ ਹੈ।ਕਿਸਾਨਾਂ ਨੇ ਇਸ ਪ੍ਰਸਤਾਵ ਨੂੰ ਮੰਨ ਲਿਆ ਹੈ।ਪਰ ਨਾਲ ਹੀ ਅੰਦੋਲਨ ਨੂੰ ਹੋਰ ਤੇਜ਼ ਕਰਨ ਦੀ ਤਿਆਰੀ ਕਰ ਲਈ ਹੈ।
BJP ਪ੍ਰਧਾਨ ਅਸ਼ਵਨੀ ਸ਼ਰਮਾ ਦਾ ਵੱਡਾ ਬਿਆਨ, ਕਿਹਾ Boneless ਹੈ ਪੰਜਾਬ ਦਾ DGP, Live ਸੁਣੋ ਹੋਰ ਕੀ ਕਿਹਾ