ਦਿੱਲੀ ਸ਼ਰਾਬ ਨੀਤੀ ਨਾਲ ਜੁੜੇ ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀਰਵਾਰ (30 ਮਈ) ਨੂੰ ਰਾਊਜ਼ ਐਵੇਨਿਊ ਕੋਰਟ ‘ਚ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਹੈ। ਉਨ੍ਹਾਂ ਦੀ ਪਟੀਸ਼ਨ ‘ਤੇ ਅੱਜ ਦੁਪਹਿਰ 2 ਵਜੇ ਸੁਣਵਾਈ ਹੋਵੇਗੀ। ਇਸ ਤੋਂ ਪਹਿਲਾਂ 28 ਮਈ ਨੂੰ ਸੁਪਰੀਮ ਕੋਰਟ ਦੀ ਛੁੱਟੀ ਵਾਲੇ ਬੈਂਚ ਨੇ ਕੇਜਰੀਵਾਲ ਦੀ ਅੰਤਰਿਮ ਜ਼ਮਾਨਤ ‘ਤੇ ਤੁਰੰਤ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਸੀ।
ਦਿੱਲੀ ਦੇ ਮੁੱਖ ਮੰਤਰੀ ਨੇ SC ਨੂੰ ਮੈਡੀਕਲ ਆਧਾਰ ‘ਤੇ 1 ਜੂਨ ਤੱਕ 7 ਦਿਨ ਦੀ ਅੰਤਰਿਮ ਜ਼ਮਾਨਤ ਵਧਾਉਣ ਲਈ ਕਿਹਾ ਸੀ। ਇਸ ‘ਤੇ ਜਸਟਿਸ ਜੇਕੇ ਮਹੇਸ਼ਵਰੀ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੀ ਛੁੱਟੀ ਵਾਲੇ ਬੈਂਚ ਨੇ ਕਿਹਾ ਸੀ ਕਿ ਅੰਤਰਿਮ ਜ਼ਮਾਨਤ ਵਧਾਉਣ ਦਾ ਫੈਸਲਾ ਸੀਜੇਆਈ ਵੱਲੋਂ ਲਿਆ ਜਾਵੇਗਾ, ਕਿਉਂਕਿ ਮੁੱਖ ਮਾਮਲੇ ‘ਚ ਕੇਜਰੀਵਾਲ ਖਿਲਾਫ ਫੈਸਲਾ ਸੁਰੱਖਿਅਤ ਹੈ। ਕੇਜਰੀਵਾਲ ਦੀ ਤਰਫੋਂ ਵਕੀਲ ਅਭਿਸ਼ੇਕ ਮਨੂ ਸਿੰਘਵੀ ਨੇ ਦਲੀਲਾਂ ਪੇਸ਼ ਕੀਤੀਆਂ ਸਨ।
ਇਹ ਵੀ ਪੜ੍ਹੋ : ਸੰਗਰੂਰ ‘ਚ ਕੇਜਰੀਵਾਲ ਤੇ ਭਗਵੰਤ ਮਾਨ ਦਾ ਕਰਨਗੇ ਚੋਣ ਪ੍ਰਚਾਰ, ਮੀਤ ਹੇਅਰ ਲਈ ਮੰਗਣਗੇ ਵੋਟਾਂ
ਕੇਜਰੀਵਾਲ ਨੂੰ ਈਡੀ ਨੇ 21 ਮਾਰਚ ਨੂੰ ਸ਼ਰਾਬ ਨੀਤੀ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ। 50 ਦਿਨ ਜੇਲ੍ਹ ਵਿਚ ਰਹਿਣ ਤੋਂ ਬਾਅਦ 10 ਮਈ ਨੂੰ ਕੇਜਰੀਵਾਲ ਨੂੰ ਜ਼ਮਾਨਤ ਮਿਲ ਗਈ ਸੀ। ਕੇਜਰੀਵਾਲ ਦੀ 21 ਦਿਨਾਂ ਦੀ ਜ਼ਮਾਨਤ 1 ਜੂਨ ਨੂੰ ਖਤਮ ਹੋ ਰਹੀ ਹੈ। ਕੇਜਰੀਵਾਲ ਨੇ 2 ਜੂਨ ਨੂੰ ਆਤਮ ਸਮਰਪਣ ਕਰਨਾ ਹੈ।
ਵੀਡੀਓ ਲਈ ਕਲਿੱਕ ਕਰੋ -: