ਪੰਜਾਬ ਦੇ ਮੁੱਖ ਮੰਤਰੀ ਅਤੇ ਮੇਰੇ ਛੋਟੇ ਭਰਾ ਭਗਵੰਤ ਮਾਨ ਨੇ ਅੱਜ ਆਪਣੇ ਅਫਸਰਾਂ ਅਤੇ ਮੰਤਰੀਆਂ ਨਾਲ ਦਿੱਲੀ ਦੇ ਸ਼ਾਨਦਾਰ ਸਰਕਾਰੀ ਸਕੂਲਾਂ ਦਾ ਦੌਰਾ ਕੀਤਾ। ਇਸ ਤਰ੍ਹਾਂ ਅਸੀਂ ਇੱਕ ਦੂਜੇ ਤੋਂ ਸਿੱਖਾਂਗੇ, ਬਾਬਾ ਸਾਹਿਬ ਦੇ ਸੁਪਨੇ ਨੂੰ ਸਾਕਾਰ ਕਰਾਂਗੇ, ਦੇਸ਼ ਦੇ ਹਰ ਬੱਚੇ ਨੂੰ ਵਧੀਆ ਸਿੱਖਿਆ ਦੇਵਾਂਗੇ ਤਾਂ ਹੀ ਦੇਸ਼ ਤਰੱਕੀ ਕਰੇਗਾ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੋ ਦਿਨਾਂ ਦੌਰੇ ਲਈ ਦਿੱਲੀ ਗਏ ਹਨ। ਇਸ ਦੌਰਾਨ ਉਨ੍ਹਾਂ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਡਿਪਟੀ ਸੀਐੱਮ ਮਨੀਸ਼ ਸਿਸੋਦੀਆ ਨਾਲ ਮੁਲਾਕਾਤ ਕੀਤੀ। ਜਿੱਥੇ ਪੰਜਾਬ ਅਤੇ ਦਿੱਲੀ ਦੇ ਅਧਿਕਾਰੀਆਂ ਨੇ ਸਿੱਖਿਆ ਨਾਲ ਸਬੰਧਤ ਕੰਮਾਂ ਬਾਰੇ ਵੀ ਚਰਚਾ ਕੀਤੀ। CM ਮਾਨ ਦੇ ਨਾਲ ਸਿਹਤ ਮੰਤਰੀ ਡਾਕਟਰ ਵਿਜੇ ਸਿੰਗਲਾ ਅਤੇ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੀ ਮੌਜੂਦ ਸਨ।
ਇਸ ਤੋਂ ਬਾਅਦ ਉਹ ਕਾਲਕਾ ਜੀ ਵਿੱਚ ਸਰਕਾਰੀ ਸਕੂਲ ਦੇਖਣ ਪਹੁੰਚੇ । ਉੱਥੇ ਉਨ੍ਹਾਂ ਨੇ ਸਕੂਲੀ ਬੱਚਿਆਂ ਨਾਲ ਗੱਲਬਾਤ ਕੀਤੀ। ਇਸ ਤੋਂ ਬਾਅਦ ਸੀਐੱਮ ਮਾਨ ਨੇ ਕਿਹਾ ਕਿ ਇਹ ਸਿੱਖਿਆ ਦਾ ਅਗਲਾ ਪੱਧਰ ਹੈ। ਜਿਸ ਬਾਰੇ ਵੱਡੇ ਸਕੂਲ ਸੋਚ ਵੀ ਨਹੀਂ ਸਕਦੇ, ਉਹ ਇੱਥੇ ਲਾਗੂ ਕੀਤਾ ਗਿਆ ਹੈ । ਡਿਜੀਟਲ ਪੜ੍ਹਾਈ ਚੱਲ ਰਹੀ ਹੈ। ਮੈਂ ਅਜਿਹੇ ਸਕੂਲ ਅਮਰੀਕਾ ਅਤੇ ਕੈਨੇਡਾ ਵਿੱਚ ਦੇਖੇ ਹਨ। ਬਹੁਤ ਸਾਰੇ ਬੱਚੇ ਵੱਡੇ ਪ੍ਰਾਈਵੇਟ ਸਕੂਲ ਛੱਡ ਕੇ ਇੱਥੇ ਆਏ ਹਨ। ਵੱਡੇ-ਵੱਡੇ ਨਿਵੇਸ਼ਕ ਵੀ ਬੱਚਿਆਂ ਨਾਲ ਤਾਲਮੇਲ ਕਰ ਰਹੇ ਹਨ। ਪ੍ਰੈਕਟੀਕਲ ਅਤੇ ਥਿਊਰੀ ਇਕੱਠੇ ਚੱਲ ਰਹੇ ਹਨ। ਦੱਸ ਦੇਈਏ ਕਿ ਇਸ ਦੌਰਾਨ ਆਮ ਆਦਮੀ ਪਾਰਟੀ ਨੇ ਦਾਅਵਾ ਕੀਤਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਦਿੱਲੀ ਮਾਡਲ ਦੀ ਤਰਜ਼ ‘ਤੇ ਸੁਧਾਰਿਆ ਜਾਵੇਗਾ । ਇਸ ਤੋਂ ਇਲਾਵਾ ਪਿੰਡਾਂ ਅਤੇ ਵਾਰਡਾਂ ਵਿੱਚ 16 ਹਜ਼ਾਰ ਪਿਂਡ ਕਲੀਨਿਕ ਬਣਾਏ ਜਾਣਗੇ ।
ਵੀਡੀਓ ਲਈ ਕਲਿੱਕ ਕਰੋ -: