ਪੰਜਾਬ ਚੋਣਾਂ ਵਿੱਚ ਮਿਲੀ ਹੂੰਝਾਫੇਰ ਜਿੱਤ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਹਿਮਾਚਲ ਪ੍ਰਦੇਸ਼ ਲਈ ਯੋਜਨਾਵਾਂ ਤਿਆਰ ਕਰਨੀਆਂ ਸ਼ੁਰੂ ਕਰ ਦਿੱਤੀਆਂ ਹਨ। ਪਾਰਟੀ ਨੇ ਆਪਣਾ ਧਿਆਨ ਚੋਣਾਵੀ ਰਾਜ ਵੱਲ ਮੋੜ ਲਿਆ ਹੈ। ਇਸ ਵਿਚਾਲੇ ‘ਆਪ’ ਨੇ ਆਪਣੇ ਚੋਣ ਪ੍ਰਚਾਰ ਲਈ ਮੌਜੂਦਾ ਮੁੱਖ ਮੰਤਰੀ ਜੈ ਰਾਮ ਠਾਕੁਰ ਦੇ ਗ੍ਰਹਿ ਹਲਕੇ ਮੰਡੀ ਨੂੰ ਚੁਣਿਆ ਹੈ, ਜਿੱਥੇ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਰੋਡ ਸ਼ੋਅ ਕਰਨਗੇ।
ਦੱਸ ਦੇਈਏ ਕਿ ਹਿਮਾਚਲ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪਾਰਟੀ ਦਾ ਇਹ ਪਹਿਲਾ ਵੱਡਾ ਸਮਾਗਮ ਹੋਵੇਗਾ ਅਤੇ ਇਹ ਪਹਾੜੀ ਰਾਜ ਵਿੱਚ ਲੋਕਾਂ ਦੇ ਮੂਡ ਨੂੰ ਵੀ ਦਿਖਾਏਗਾ । ਹਿਮਾਚਲ ਵਿੱਚ ਇਸ ਸਾਲ ਦੇ ਅੰਤ ਵਿੱਚ ਗੁਜਰਾਤ ਦੇ ਨਾਲ ਚੋਣਾਂ ਹੋਣੀਆਂ ਹਨ । ਇਸ ਦੇ ਨਾਲ ਹੀ ‘ਆਪ’ ਨੇ ਵੀ ਸ਼ਿਮਲਾ ਨਗਰ ਨਿਗਮ ਚੋਣਾਂ ਲੜਨ ਦਾ ਐਲਾਨ ਕਰ ਦਿੱਤਾ ਹੈ, ਜਿਸ ਲਈ ਪ੍ਰੋਗਰਾਮ ਬਹੁਤ ਜਲਦੀ ਹੋਣ ਦੀ ਉਮੀਦ ਹੈ।
ਇਹ ਵੀ ਪੜ੍ਹੋ: CM ਮਾਨ ਨਾਲ ਮੁਲਾਕਾਤ ਤੋਂ ਬਾਅਦ ਮੀਕਾ ਸਿੰਘ ਨੇ ਕਿਹਾ- ‘ਮੈਂ ਸੋਚਿਆ ਸੀ ਕਿ ‘ਤੁਸੀਂ ਬਦਲ ਗਏ ਹੋਵੋਗੇ’
ਮਿਲੀ ਜਾਣਕਾਰੀ ਅਨੁਸਾਰ ਪਿਛਲੇ ਮਹੀਨੇ ਪਾਰਟੀ ਨੇ ਹਿਮਾਚਲ ਵਿੱਚ ਸੰਗਠਨ ਦਾ ਵਿਸਥਾਰ ਕਰਨ ਅਤੇ ਹਿਮਾਚਲ ਵਿੱਚ ਚੋਣ ਰਣਨੀਤੀ ਤਿਆਰ ਕਰਨ ਲਈ ਅੱਠ ਮੈਂਬਰੀ ਟੀਮ ਨਿਯੁਕਤ ਕੀਤੀ ਸੀ। ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਨੂੰ ਚੋਣ ਇੰਚਾਰਜ ਬਣਾਇਆ ਗਿਆ ਹੈ। ਪੰਜਾਬ ਵਿੱਚ ‘ਆਪ’ ਦੀ ਜਿੱਤ ਤੋਂ ਬਾਅਦ ਉਹ ਕਈ ਵਾਰ ਸੂਬੇ ਦਾ ਦੌਰਾ ਕਰ ਚੁੱਕੇ ਹਨ।
p>ਵੀਡੀਓ ਲਈ ਕਲਿੱਕ ਕਰੋ -:
“PTC ਦੇ MD ਨੂੰ ਤਿੱਖੇ ਸਵਾਲ, ਇੱਕਲਾ ਪੀਟੀਸੀ ਹੀ ਕਿਉਂ ਕਰਦੈ ਸ਼੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ?”