ਕੇਰਲਾ ਦੇ ਦੱਖਣੀ ਅਤੇ ਮੱਧ ਹਿੱਸਿਆਂ ਵਿੱਚ ਭਾਰੀ ਬਾਰਿਸ਼ ਦੇ ਕਾਰਨ ਕਈ ਥਾਵਾਂ ‘ਤੇ ਅਚਾਨਕ ਆਏ ਹੜ੍ਹਾਂ ਕਾਰਨ ਸਥਿਤੀ ਵਿਗੜ ਗਈ ਹੈ । ਕਈ ਥਾਵਾਂ ‘ਤੇ ਜ਼ਮੀਨ ਖਿਸਕਣ ਕਾਰਨ ਘੱਟੋ -ਘੱਟ ਨੌਂ ਲੋਕਾਂ ਦੀ ਮੌਤ ਹੋ ਗਈ ਜਦੋਂ ਕਿ ਇੱਕ ਦਰਜਨ ਦੇ ਕਰੀਬ ਲੋਕ ਲਾਪਤਾ ਹਨ।
ਇਸ ਵਿਚਾਲੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਬਿਆਨ ਸਾਹਣੇ ਆਇਆ ਹੈ। ਜਿਸ ਵਿੱਚ ਉਨ੍ਹਾਂ ਕਿਹਾ ਕਿ ਅਸੀਂ ਲਗਾਤਾਰ ਸਥਿਤੀ ‘ਤੇ ਨਜ਼ਰ ਰੱਖ ਰਹੇ ਹਾਂ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਲੋੜਵੰਦ ਲੋਕਾਂ ਦੀ ਮਦਦ ਲਈ ਹਰ ਸੰਭਵ ਯਤਨ ਕਰੇਗੀ।
ਇਹ ਵੀ ਪੜ੍ਹੋ: ਸਿੱਧੂ ਦੇ ਰਣਨੀਤਕ ਸਲਾਹਕਾਰ ਮੁਹੰਮਦ ਮੁਸਤਫਾ ਨੇ ਕੈਪਟਨ ‘ਤੇ ਲਗਾਏ ਧਮਕੀਆਂ ਦੇਣ ਦੇ ਦੋਸ਼
ਇਸ ਸਬੰਧੀ ਗ੍ਰਹਿ ਮੰਤਰੀ ਵੱਲੋਂ ਇੱਕ ਟਵੀਟ ਕਰ ਕੇ ਜਾਣਕਾਰੀ ਦਿੱਤੀ ਗਈ ਹੈ। ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ ਕਿ ਅਸੀਂ ਭਾਰੀ ਬਾਰਿਸ਼ ਅਤੇ ਹੜ੍ਹ ਦੇ ਮੱਦੇਨਜ਼ਰ ਕੇਰਲਾ ਦੇ ਕੁਝ ਹਿੱਸਿਆਂ ਵਿੱਚ ਸਥਿਤੀ ਦੀ ਲਗਾਤਾਰ ਨਿਗਰਾਨੀ ਕਰ ਰਹੇ ਹਾਂ। ਕੇਂਦਰ ਸਰਕਾਰ ਲੋੜਵੰਦ ਲੋਕਾਂ ਦੀ ਮਦਦ ਲਈ ਹਰ ਸੰਭਵ ਕੋਸ਼ਿਸ਼ ਕਰੇਗੀ। ਬਚਾਅ ਕਾਰਜਾਂ ਵਿੱਚ ਸਹਾਇਤਾ ਲਈ NDRF ਦੀਆਂ ਟੀਮਾਂ ਪਹਿਲਾਂ ਹੀ ਭੇਜੀਆਂ ਜਾ ਚੁੱਕੀਆਂ ਹਨ।
ਗੌਰਤਲਬ ਹੈ ਕਿ ਕੇਰਲਾ ਵਿੱਚ ਮੀਂਹ ਕਾਰਨ ਹੋਈ ਭਿਆਨਕ ਸਥਿਤੀ ਦੇ ਮੱਦੇਨਜ਼ਰ ਰਾਜ ਸਰਕਾਰ ਨੂੰ ਰਾਹਤ ਅਤੇ ਬਚਾਅ ਕਾਰਜਾਂ ਲਈ ਫੌਜ ਦੀ ਮਦਦ ਮੰਗਣੀ ਪਈ ਹੈ। ਕੇਰਲਾ ਵਿੱਚ ਬਹੁਤ ਸਾਰੇ ਲੋਕ ਜ਼ਖਮੀ ਹੋਏ ਹਨ ਜਦੋਂ ਕਿ ਬਹੁਤ ਸਾਰੇ ਮੀਂਹ ਕਾਰਨ ਬੇਘਰ ਹੋ ਗਏ ਹਨ।
ਇਹ ਵੀ ਪੜ੍ਹੋ: ਕਿਸਾਨ ਆਗੂ ਗੁਰਨਾਮ ਚਢੂਨੀ ਦੀ ਸਰਕਾਰ ਨੂੰ ਚਿਤਾਵਨੀ, ਕਿਹਾ-‘ਸਾਡੇ ਸਬਰ ਦਾ ਇਮਤਿਹਾਨ ਨਾ ਲਵੋ’
ਕੇਰਲਾ ਵਿੱਚ ਭਾਰੀ ਬਾਰਿਸ਼ ਦੇ ਕਾਰਨ ਕਈ ਇਲਾਕਿਆਂ ਵਿੱਚ ਰੈੱਡ ਅਤੇ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਦੇ ਅਧਿਕਾਰੀਆਂ ਵੱਲੋਂ ਰਾਜ ਦੇ ਪੰਜ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦੀ ਸੰਭਾਵਨਾ ਦੇ ਮੱਦੇਨਜ਼ਰ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ।
ਦੱਸ ਦੇਈਏ ਕਿ ਹੜ੍ਹਾਂ ਦੀ ਅਜਿਹੀ ਭਿਆਨਕ ਸਥਿਤੀ ਦੇ ਵਿਚਕਾਰ ਐਤਵਾਰ ਅਤੇ ਸੋਮਵਾਰ ਨੂੰ ਵੀ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਸਥਿਤੀ ਅਜਿਹੀ ਹੈ ਕਿ ਸੂਬੇ ਵਿੱਚ ਬਚਾਅ ਕਾਰਜਾਂ ਲਈ ਫੌਜ ਅਤੇ ਐਨਡੀਆਰਐਫ ਦੀਆਂ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਇਸ ਮਾਮਲੇ ਵਿੱਚ ਹਵਾਈ ਫੌਜ ਨੂੰ ਵੀ ਤਿਆਰ ਰਹਿਣ ਲਈ ਕਿਹਾ ਗਿਆ ਹੈ।