Kerala Special Assembly Session: ਕੇਰਲਾ ਦੀ ਪਿਨਰਾਈ ਵਿਜਯਨ ਸਰਕਾਰ ਨੇ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀਬਾੜੀ ਕਾਨੂੰਨਾਂ ਵਿਰੁੱਧ ਵੀਰਵਾਰ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਹੈ । ਸੈਸ਼ਨ ਵਿੱਚ ਮੁੱਖ ਮੰਤਰੀ ਨੇ ਖੇਤੀਬਾੜੀ ਕਾਨੂੰਨਾਂ ਖਿਲਾਫ਼ ਪ੍ਰਸਤਾਵ ਪੇਸ਼ ਕੀਤਾ। ਸੈਸ਼ਨ ਵਿਚ ਇਸ ਪ੍ਰਸਤਾਵ ਨੂੰ ਮੁੱਖ ਮੰਤਰੀ ਵੱਲੋਂ ਪੇਸ਼ ਕੀਤਾ ਗਿਆ। ਇਸ ਪ੍ਰਸਤਾਵ ਨੂੰ ਪਹਿਲਾਂ ਹੀ ਕਾਂਗਰਸ ਸਮੇਤ ਵਿਰੋਧੀ ਧਿਰ ਆਪਣਾ ਸਮਰਥਨ ਦੇਣ ਦਾ ਐਲਾਨ ਕਰ ਚੁੱਕੀ ਹੈ । ਵਿਧਾਨ ਸਭਾ ਵਿੱਚ ਇਹ ਪ੍ਰਸਤਾਵ ਪੇਸ਼ ਹੋਣ ਤੋਂ ਬਾਅਦ ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਦੀਆਂ ਮੌਜੂਦਾ ਚਿੰਤਾਵਾਂ ਨੂੰ ਦੂਰ ਕੀਤਾ ਜਾਣਾ ਚਾਹੀਦਾ ਗਈ ਤੇ ਕੇਂਦਰ ਸਰਕਾਰ ਨੀ ਤਿੰਨੋਂ ਕਾਨੂੰਨਾਂ ਨੂੰ ਵਾਪਿਸ ਲੈਣਾ ਚਾਹੀਦਾ ਹੈ।
ਪ੍ਰਸਤਾਵ ਪੇਸ਼ ਕਰਦਿਆਂ ਰਾਜ ਦੇ ਮੁੱਖ ਮੰਤਰੀ ਪਿਨਰਾਈ ਵਿਜਯਨ ਨੇ ਕਿਹਾ, “ਮੌਜੂਦਾ ਸਥਿਤੀ ਇਹ ਸਪੱਸ਼ਟ ਕਰਦੀ ਹੈ ਕਿ ਜੇਕਰ ਕਿਸਾਨਾਂ ਦਾ ਅੰਦੋਲਨ ਜਾਰੀ ਰਿਹਾ ਤਾਂ ਇਹ ਕੇਰਲ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕਰੇਗਾ । ਇਸ ਵਿੱਚ ਕੋਈ ਸ਼ੱਕ ਨਹੀਂ ਹੈ ਕਿ ਜੇ ਦੂਜੇ ਰਾਜਾਂ ਤੋਂ ਖਾਣ ਪੀਣ ਵਾਲੀਆਂ ਵਸਤਾਂ ਦੀ ਸਪਲਾਈ ਬੰਦ ਹੋ ਜਾਂਦੀ ਹੈ ਤਾਂ ਕੇਰਲ ਵਿੱਚ ਭੁੱਖਮਰੀ ਹੋ ਜਾਵੇਗੀ।”
ਪ੍ਰਸਤਾਵ ਵਿੱਚ ਕਿਹਾ ਗਿਆ ਹੈ ਕਿ ਦੇਸ਼ ਇੱਕ ਮੁਸ਼ਕਿਲ ਸਥਿਤੀ ਵਿਚੋਂ ਲੰਘ ਰਿਹਾ ਹੈ ਅਤੇ ਰਾਜ ਸਰਕਾਰ ਦਾ ਫਰਜ਼ ਬਣਦਾ ਹੈ ਕਿ ਉਹ ਅੰਦੋਲਨਕਾਰੀ ਕਿਸਾਨਾਂ ਦੇ ਨਾਲ ਖੜੇ ਰਹੇ । ਪ੍ਰਸਤਾਵ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਅੰਦੋਲਨ ਖਰਾਬ ਮੌਸਮ ਦੇ ਵਿਚਕਾਰ ਹੋ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ, “ਤਿੰਨੋਂ ਕਾਨੂੰਨ ਸਿਰਫ਼ ਵੱਡੇ ਕਾਰਪੋਰੇਟ ਘਰਾਣਿਆਂ ਦੀ ਹੀ ਮਦਦ ਕਰਨਗੇ।”
ਦੱਸ ਦੇਈਏ ਕਿ ਕਾਂਗਰਸ ਅਤੇ ਹੋਰ ਸਾਰੀਆਂ ਪਾਰਟੀਆਂ ਨੇ ਇਸ ਪ੍ਰਸਤਾਵ ਦਾ ਸਮਰਥਨ ਕੀਤਾ ਹੈ । ਕਾਂਗਰਸ ਦੇ ਉਪ ਨੇਤਾ ਕੇਸੀ ਜੋਸਫ ਨੇ ਸੈਸ਼ਨ ਬੁਲਾਉਣ ਦੀ ਆਗਿਆ ਦੇਣ ਵਿੱਚ ਦੇਰੀ ਲਈ ਰਾਜਪਾਲ ਆਰਿਫ ਮੁਹੰਮਦ ਖਾਨ ਦੀ ਅਲੋਚਨਾ ਕੀਤੀ। ਇਕਲੌਤੇ ਭਾਜਪਾ ਵਿਧਾਇਕ ਓ ਰਾਜਾਗੋਪਾਲ ਵੀ ਇਸ ਸੈਸ਼ਨ ਵਿੱਚ ਭਾਗ ਲੈ ਰਹੇ ਹਨ ।
ਇਹ ਵੀ ਦੇਖੋ: ਮੀਟਿੰਗ ਤੋਂ ਬਾਹਰ ਆ ਕੇ ਸੁਣੋ ਕੀ ਬੋਲੇ ਕਿਸਾਨ, ਜਾਣੋ ਸਰਕਾਰ ਕਿਹੜੀਆਂ ਮੰਗਾ ਤੇ ਸਹਿਮਤ ਹੋਈ