ਕੇਰਲ ਦੇ ਇਡੁੱਕੀ ਵਿੱਚ ਨਵੇਂ ਸਾਲ ਦੇ ਦਿਨ ਇੰਜੀਨੀਅਰਿੰਗ ਦੇ ਵਿਦਿਆਰਥੀਆਂ ਨੂੰ ਲੈ ਕੇ ਜਾ ਰਹੀ ਇੱਕ ਟੂਰਿਸਟ ਬੱਸ ਖਾਈ ਵਿੱਚ ਡਿੱਗ ਗਈ। ਇਸ ਹਾਦਸੇ ‘ਚ ਇਕ ਵਿਦਿਆਰਥੀ ਦੀ ਮੌਤ ਹੋ ਗਈ ਜਦਕਿ 40 ਜ਼ਖਮੀ ਦੱਸੇ ਜਾ ਰਹੇ ਹਨ। ਇਹ ਹਾਦਸਾ ਐਤਵਾਰ ਰਾਤ ਕਰੀਬ 1 ਵਜੇ ਉਸ ਸਮੇਂ ਵਾਪਰਿਆ ਜਦੋਂ ਇੰਜੀਨੀਅਰਿੰਗ ਕਾਲਜ ਦੇ ਵਿਦਿਆਰਥੀ ਸਟੱਡੀ ਟੂਰ ਤੋਂ ਵਾਪਸ ਆ ਰਹੇ ਸਨ।
ਤਿਰੂਵਨੰਤਪੁਰਮ ਤੋਂ 320 ਕਿਲੋਮੀਟਰ ਦੂਰ ਤ੍ਰਿਰੂਰ ਦੇ ਇੰਜਨੀਅਰਿੰਗ ਕਾਲਜ ਦੇ ਵਿਦਿਆਰਥੀ ਪਿਛਲੇ ਸਾਲ ਦੇ ਅੰਤ ‘ਚ ਸਟੱਡੀ ਟੂਰ ‘ਤੇ ਗਏ ਸਨ। ਬੱਸ ਵਿੱਚ 41 ਵਿਦਿਆਰਥੀਆਂ ਦੇ ਨਾਲ ਸਕੂਲ ਸਟਾਫ਼ ਦੇ 3 ਲੋਕ ਵੀ ਸਵਾਰ ਸਨ। 1 ਜਨਵਰੀ ਨੂੰ ਵਿਦਿਆਰਥੀਆਂ ਦਾ ਇੱਕ ਸਮੂਹ ਨਵੇਂ ਸਾਲ ਦਾ ਜਸ਼ਨ ਮਨਾ ਕੇ ਵਾਪਸ ਆ ਰਿਹਾ ਸੀ ਜਦੋਂ ਬੱਸ ਇਡੁੱਕੀ ਨੇੜੇ ਖਾਈ ਵਿੱਚ ਡਿੱਗ ਗਈ। ਹਾਦਸੇ ਦੀ ਸੂਚਨਾ ਮਿਲਦੇ ਹੀ ਬਚਾਅ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਅਤੇ ਰਾਹਤ ਅਤੇ ਬਚਾਅ ਕਾਰਜਾਂ ‘ਚ ਜੁੱਟ ਗਈਆਂ। ਬਚਾਅ ਟੀਮ ਨੂੰ ਸਵੇਰੇ ਕਰੀਬ 6 ਵਜੇ ਬੱਸ ਦੇ ਹੇਠਾਂ ਵਿਦਿਆਰਥਣ ਦੀ ਲਾਸ਼ ਮਿਲੀ। 15 ਵਿਦਿਆਰਥੀਆਂ ਨੂੰ ਗੰਭੀਰ ਹਾਲਤ ‘ਚ ਕੋਟਾਯਮ ਮੈਡੀਕਲ ਕਾਲਜ ‘ਚ ਭਰਤੀ ਕਰਵਾਇਆ ਗਿਆ ਹੈ। ਜਿੱਥੇ ਇਹ ਹਾਦਸਾ ਵਾਪਰਿਆ ਉਹ ਜੰਗਲੀ ਖੇਤਰ ਹੈ। ਰਿਪੋਰਟ ਮੁਤਾਬਕ ਇਹ ਹਾਦਸਾ ਡਰਾਈਵਰ ਦੀ ਲਾਪਰਵਾਹੀ ਕਾਰਨ ਵਾਪਰਿਆ। ਜਿਸ ਇਲਾਕੇ ਵਿੱਚ ਹਾਦਸਾ ਹੋਇਆ ਹੈ, ਉੱਥੇ ਰਾਤ ਸਮੇਂ ਗੱਡੀ ਚਲਾਉਣ ’ਤੇ ਪਾਬੰਦੀ ਹੈ।
ਵੀਡੀਓ ਲਈ ਕਲਿੱਕ ਕਰੋ -:
“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “
ਇਸ ਤੋਂ ਪਹਿਲਾਂ ਸ਼ਨੀਵਾਰ ਨੂੰ ਮਹਾਰਾਸ਼ਟਰ ਦੇ ਬਾਰਾਮਤੀ ‘ਚ ਇਕ ਬੱਸ ਪੁਲ ਤੋਂ ਡਿੱਗ ਗਈ ਸੀ, ਜਿਸ ‘ਚ 40 ਵਿਦਿਆਰਥੀਆਂ ਸਮੇਤ 57 ਲੋਕ ਵਾਲ-ਵਾਲ ਬਚ ਗਏ ਸਨ। ਰਿਪੋਰਟ ਮੁਤਾਬਕ ਬੱਸ ਕੋਲਹਾਪੁਰ ਜ਼ਿਲ੍ਹੇ ਤੋਂ ਪ੍ਰਾਈਵੇਟ ਕੋਚਿੰਗ ਵਾਲੇ ਵਿਦਿਆਰਥੀਆਂ ਨੂੰ ਲੈ ਕੇ ਔਰੰਗਾਬਾਦ ਜਾ ਰਹੀ ਸੀ। ਇਸ ਦੌਰਾਨ ਬਾਰਾਮਤੀ-ਫਲਟਨ ਰੋਡ ‘ਤੇ ਪਹੂਨੇਵਾੜੀ ਪੁਲ ‘ਤੇ ਇਹ ਵਾਹਨ ਹਾਦਸਾਗ੍ਰਸਤ ਹੋ ਗਿਆ।