ਪੰਜਾਬ ਦੇ ਅੰਮ੍ਰਿਤਸਰ ਪਠਾਨਕੋਟ ਹਾਈਵੇਅ ‘ਤੇ ਕੇਰਲ ਤੋਂ ਵਿਦਿਆਰਥੀਆਂ ਨੂੰ ਲੈ ਕੇ ਜਾ ਰਹੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਹਾਦਸੇ ਵਿੱਚ ਬੱਸ ਵਿੱਚ ਸਵਾਰ ਸਾਰੇ 24 ਵਿਦਿਆਰਥੀ ਅਤੇ ਅਧਿਆਪਕ ਜ਼ਖ਼ਮੀ ਹੋ ਗਏ। ਉਨ੍ਹਾਂ ਨੂੰ ਇਲਾਜ ਲਈ ਨੇੜਲੇ ਸਰਕਾਰੀ ਹਸਪਤਾਲ ਲਿਆਂਦਾ ਗਿਆ। ਸੜਕ ‘ਤੇ ਇਕ ਗਾਂ ਨੂੰ ਬਚਾਉਣ ਦੀ ਕੋਸ਼ਿਸ਼ ‘ਚ ਬੱਸ ਚਾਲਕ ਆਪਣਾ ਸੰਤੁਲਨ ਗੁਆ ਬੈਠਾ ਅਤੇ ਬੱਸ ਪਲਟ ਗਈ। ਵਿਦਿਆਰਥੀਆਂ ਦੀਆਂ ਚੀਕਾਂ ਸੁਣ ਕੇ ਆਸ-ਪਾਸ ਦੇ ਲੋਕਾਂ ਨੇ ਉਨ੍ਹਾਂ ਨੂੰ ਸੁਰੱਖਿਅਤ ਬਾਹਰ ਕੱਢਿਆ। ਪੁਲਿਸ ਜਾਂਚ ਕਰ ਰਹੀ ਹੈ।

ਦੱਸਿਆ ਗਿਆ ਹੈ ਕਿ ਕੇਰਲ ਦੇ ਵਿਦਿਆਰਥੀ ਇਕ ਬੱਸ ਵਿਚ ਮਨਾਲੀ ਤੋਂ ਅੰਮ੍ਰਿਤਸਰ ਜਾ ਰਹੇ ਸਨ। ਅੰਮ੍ਰਿਤਸਰ-ਪਠਾਨਕੋਟ ਮੁੱਖ ਮਾਰਗ ’ਤੇ ਪੈਂਦੇ ਪਿੰਡ ਨੇੜੇ ਇੱਕ ਤੇਜ਼ ਰਫ਼ਤਾਰ ਬੱਸ ਦੇ ਅੱਗੇ ਅਚਾਨਕ ਗਾਂ ਆ ਗਈ। ਡਰਾਈਵਰ ਨੇ ਗਾਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਅਤੇ ਆਪਣਾ ਸੰਤੁਲਨ ਗੁਆ ਬੈਠਾ। ਬੱਸ ਪਲਟ ਗਈ। ਰੌਲਾ ਸੁਣ ਕੇ ਸਥਾਨਕ ਲੋਕ ਮਦਦ ਲਈ ਅੱਗੇ ਆਏ। ਬੱਸ ਵਿੱਚ ਸਵਾਰ ਕਰੀਬ 29 ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ। ਜ਼ਖਮੀ ਵਿਦਿਆਰਥੀਆਂ ਨੂੰ ਇਲਾਜ ਲਈ ਵੱਖ-ਵੱਖ ਹਸਪਤਾਲਾਂ ‘ਚ ਦਾਖਲ ਕਰਵਾਇਆ ਗਿਆ ਹੈ। ਸਾਰਿਆਂ ਦੀ ਹਾਲਤ ਖਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ। ਸਾਰੇ ਜ਼ਖਮੀ ਕੇਰਲ ਦੇ ਰਹਿਣ ਵਾਲੇ ਹਨ।
ਵਿਦਿਆਰਥੀਆਂ ਨੂੰ ਲੈ ਕੇ ਜਾ ਰਹੀ ਬੱਸ ਸਿੱਧੀ ਖੇਤ ਵਿੱਚ ਪਲਟ ਗਈ। ਜਦੋਂ ਬੱਸ ਪਲਟ ਗਈ ਤਾਂ ਉਸ ਵਿੱਚ ਸਵਾਰ ਵਿਦਿਆਰਥੀ ਅਤੇ ਸਟਾਫ਼ ਮੈਂਬਰਾਂ ਨੇ ਰੌਲਾ ਪਾਉਣਾ ਸ਼ੁਰੂ ਕਰ ਦਿੱਤਾ। ਬੱਸ ਵਿੱਚ ਬੁਰੀ ਤਰ੍ਹਾਂ ਫਸੇ ਵਿਦਿਆਰਥੀਆਂ ਅਤੇ ਅਧਿਆਪਕਾਂ ਦੀਆਂ ਚੀਕਾਂ ਦੂਰ-ਦੂਰ ਤੱਕ ਸੁਣਾਈ ਦਿੱਤੀਆਂ। ਆਸ-ਪਾਸ ਦੇ ਲੋਕ ਵੀ ਭੱਜ ਕੇ ਮਦਦ ਲਈ ਅੱਗੇ ਆਏ। ਲੋਕਾਂ ਨੇ ਸਾਰਿਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ। ਸੂਚਨਾ ਮਿਲਦੇ ਹੀ ਪੁਲਸ ਦੀਆਂ ਵੱਖ-ਵੱਖ ਟੀਮਾਂ ਹਾਦਸੇ ਵਾਲੀ ਥਾਂ ‘ਤੇ ਪਹੁੰਚ ਗਈਆਂ। ਐਂਬੂਲੈਂਸ ਦੀ ਮਦਦ ਨਾਲ ਜ਼ਖਮੀਆਂ ਨੂੰ ਨੇੜਲੇ ਹਸਪਤਾਲ ਅਤੇ ਗੁਰਦਾਸਪੁਰ ਦੇ ਸਰਕਾਰੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ।
ਵੀਡੀਓ ਲਈ ਕਲਿੱਕ ਕਰੋ -:

“ਐਂਟੀ ਕਰੱਪਸ਼ਨ ਨੰਬਰ ‘ਤੇ ਪਹਿਲੀ ਸ਼ਿਕਾਇਤ, ਹੁਣ ਆਊ ਨਾਇਬ ਤਹਿਸੀਲਦਾਰ ਦੀ ਸ਼ਾਮਤ, ਦੇਖੋ ਕਿਵੇਂ ਲਈ ਰਿਸ਼ਵਤ”
