Khalsa Aid offers: ਖੇਤੀਬਾੜੀ ਕਾਨੂੰਨਾਂ ਖਿਲਾਫ ਕਿਸਾਨਾਂ ਦਾ ਅੰਦੋਲਨ ਹੁਣ ਇੱਕ ਵੱਡਾ ਰੂਪ ਧਾਰਨ ਕਰ ਰਿਹਾ ਹੈ। ਕਿਸਾਨ ਵੱਡੀ ਗਿਣਤੀ ਵਿੱਚ ਪ੍ਰਦਰਸ਼ਨਾਂ ਲਈ ਦਿੱਲੀ ਵੱਲ ਵੱਧ ਰਹੇ ਹਨ, ਪਿਛਲੇ ਕੁੱਝ ਦਿਨਾਂ ਤੋਂ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਨੇ ਦਿੱਲੀ ਦੇ ਆਸ ਪਾਸ ਡੇਰਾ ਲਾਇਆ ਹੋਇਆ ਹੈ । ਇਸੇ ਵਿਚਾਲੇ ਖ਼ਾਲਸਾ ਏਡ ਵੱਲੋਂ ਕਿਸਾਨਾਂ ਦੀ ਸੇਵਾ ਲਈ ਕਈ ਤਰ੍ਹਾਂ ਦੇ ਉਪਰਾਲੇ ਕੀਤੇ ਜਾ ਰਹੇ ਹਨ । ਖਾਲਸਾ ਏਡ ਵੱਲੋਂ ਧਰਨੇ ‘ਤੇ ਬੈਠੇ ਕਿਸਾਨਾਂ ਦੀ ਸੁਰੱਖਿਆ ਲਈ ਅਨੋਖੀ ਸੇਵਾ ਕੀਤੀ ਜਾ ਰਹੀ ਹੈ।
ਦਰਅਸਲ, ਕਿਸਾਨਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਾਅ ਰੱਖਣ ਲਈ ਖਾਲਸਾ ਏਡ ਵੱਲੋਂ ਅੰਦੋਲਨ ਵਾਲੀਆਂ ਥਾਵਾਂ ‘ਤੇ ਅੱਗ ਬੁਝਾਓ ਉਪਕਰਨ ਵੰਡੇ ਗਏ ਹਨ । ਵਿਸ਼ਵ ਪ੍ਰਸਿੱਧ ਸਮਾਜ ਸੇਵੀ ਸੰਸਥਾ ਖ਼ਾਲਸਾ ਏਡ ਵੱਲੋਂ ਜੋ ਸੇਵਾ ਕੀਤੀ ਜਾ ਰਹੀ ਹੈ ਉਸਦੀ ਹਰ ਕੋਈ ਤਾਰੀਫ਼ ਕਰ ਰਿਹਾ ਹੈ ।
ਦੱਸ ਦਈਏ ਕਿ ਖੇਤੀ ਕਾਨੂੰਨਾਂ ਵਿਰੁੱਧ ਦਿੱਲੀ ਵਿਖੇ ਸੰਘਰਸ਼ ਕਰ ਰਹੇ ਕਿਸਾਨਾਂ ਦੀ ਸੇਵਾ ਲਈ ਖਾਲਸਾ ਏਡ ਦੀ ਟੀਮ ਦਿੱਲੀ ਪਹੁੰਚੀ ਹੈ। ਇਸ ਦੌਰਾਨ ਖਾਲਸਾ ਏਡ ਵੱਲੋਂ ਕਿਸਾਨਾਂ ਦੀ ਹਰ ਜ਼ਰੂਰਤ ਦਾ ਖਿਆਲ ਰੱਖਿਆ ਜਾ ਰਿਹਾ ਹੈ। ਇਸ ਤੋਂ ਇਲਾਵਾ ਖ਼ਾਲਸਾ ਏਡ ਵੱਲੋਂ ਕੁੰਡਲੀ ਬਾਰਡਰ ਵਿਖੇ ਖਾਣ-ਪੀਣ ਅਤੇ ਦਵਾਈਆਂ ਸਮੇਤ ਹੋਰ ਜ਼ਰੂਰਤਾਂ ਦੀ ਪੂਰਤੀ ਲਈ ਵੱਡੇ ਸਟਾਲ ਲਗਾਏ ਗਏ ਹਨ । ਖਾਲਸਾ ਏਡ ਵੱਲੋਂ ਫਲਾਂ ਅਤੇ ਦਵਾਈਆਂ ਦਾ ਵੀ ਖ਼ਾਸ ਪ੍ਰਬੰਧ ਕੀਤਾ ਗਿਆ ਹੈ।
ਇਹ ਵੀ ਦੇਖੋ: ਭਾਜਪਾ ਨੂੰ ਹੁਣ ਤੱਕ ਦਾ ਸਭ ਤੋਂ ਵੱਡਾ ਝੱਟਕਾ, Parkash Singh Badal ਨੇ ਵਾਪਸ ਕੀਤਾ ਪਦਮ ਵਿਭੂਸ਼ਣ