Kisan mazdoor sangharsh committee : ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 89 ਵਾਂ ਦਿਨ ਹੈ। ਕਿਸਾਨ ਲਗਾਤਾਰ ਦਿੱਲੀ ਦੀਆ ਸਰਹੱਦਾਂ ‘ਤੇ ਡਟੇ ਹੋਏ ਹਨ, ਅਤੇ 3 ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਅਤੇ MSP ‘ਤੇ ਕਾਨੂੰਨ ਬਣਾਉਣ ਦੀ ਮੰਗ ਕਰ ਰਹੇ ਹਨ। ਇਸ ਮੌਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਪੰਜਾਬ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪਨੂੰ, ਜ ਸਕੱਤਰ ਸਵਰਣ ਸਿੰਘ ਪੰਧੇਰ, ਸੀਨੀ ਮੀਤ ਪ੍ਰਧਾਨ ਸਵਿੰਦਰ ਸਿੰਘ ਚੁਤਾਲਾ, ਮੀਤ ਪ੍ਰਧਾਨ ਜਸਬੀਰ ਸਿੰਘ ਪਿੱਦੀ ਸੂਬਾ ਖਜ਼ਾਨਚੀ ਗੁਰਲਾਲ ਸਿੰਘ ਪੰਡੋਰੀ ਰਣ ਸਿੰਘ ਨੇ ਕਿਹਾ ਕਿ ਦਿੱਲੀ ਮੋਰਚਾ ਅੱਜ ਵੀ ਚੜਦੀ ਕਲਾ ਵਿੱਚ ਜਾਰੀ ਹੈ। ਬਿਜਲੀ ਸੋਧ ਬਿੱਲ 2020, ਖੇਤੀ ਕਾਨੂੰਨ ਰੱਦ ਕਰਾਉਣ ਸਮੇਤ ਸਾਰੀਆਂ ਫ਼ਸਲਾਂ ਦੀ ਖ਼ਰੀਦ ਦੀ ਗਾਰੰਟੀ ਦਾ ਕਾਨੂੰਨ ਬਣਾਉਣ, ਸਾਰੇ ਗ੍ਰਿਫ਼ਤਾਰ ਕੀਤੇ ਕਿਸਾਨਾਂ ਨੂੰ ਰਿਹਾਅ ਕਰਵਾਉਣ ਦੀਆਂ ਮੰਗਾਂ ਪੂਰੀਆਂ ਹੋਣ ਤੱਕ ਜਾਰੀ ਰਹੇਗਾ। ਕਿਸਾਨ ਆਗੂਆਂ ਨੇ ਇਸ ਮੌਕੇ ਖੇਤੀਬਾੜੀ ਮੰਤਰੀ ਦੇ ਬਿਆਨ ਦੀ ਵੀ ਨਿੰਦਾ ਕੀਤੀ ਹੈ, ਜਿਸ ਵਿੱਚ ਉਨ੍ਹਾਂ ਨੇ ਕਿਹਾ ਸੀ ਕੇ ਵੱਡੇ ਇਕੱਠ ਕਰਨ ਨਾਲ ਕੋਈ ਕਾਨੂੰਨ ਰੱਦ ਨਹੀਂ ਹੁੰਦਾ। ਇਸ ਦੇ ਜਵਾਬ ‘ਚ ਆਗੂਆਂ ਨੇ ਕਿਹਾ ਕਿ ਖ਼ੁਦ ਵੱਡੇ ਇਕੱਠ ਕਰਕੇ ਸੱਤਾ ਹਾਸਿਲ ਕਰਨ ਵਾਲੇ ਤੋਮਰ ਜੀ ਕਾਨੂੰਨਾਂ ਵਿਰੁੱਧ ਵੱਡੇ ਇਕੱਠ ਹੋਣ ‘ਤੇ ਤਿਲਮਿਲਾ ਉੱਠੇ ਹਨ। ਪਰ ਉਹ ਵੀ ਕਾਨੂੰਨ ਪੂਰਨ ਰੂਪ ਵਿੱਚ ਰੱਦ ਹੀ ਕਰਵਾਉਣਗੇ।
ਆਗੂਆਂ ਨੇ ਅੱਗੇ ਦੱਸਿਆ ਕਿ ਜਲੰਧਰ ਜ਼ਿਲ੍ਹੇ ਨਾਲ ਸਬੰਧਿਤ ਕਿਸਾਨ ਸੰਦੀਪ ਕੁਮਾਰ ਪੁੱਤਰ ਕੁਲਦੀਪ ਰਾਏ ਉਮਰ 27-28 ਸਾਲ ਪਿੰਡ ਤਲਵੰਡੀ ਸੰਘੇੜਾ ਦੀ ਐਕਸੀਡੈਂਟ ਕਾਰਨ ਮੌਤ ਹੋਈ ਹੈ। ਆਗੂਆਂ ਨੇ ਕਿਹਾ ਕਿ ਜਥੇਬੰਦੀ ਦਾ ਹੋਣਹਾਰ ਵਰਕਰ ਜੋ ਸਾਡੇ ਵਿੱਚ ਨਹੀਂ ਰਿਹਾ ਉਸ ਦੇ ਪਰਿਵਾਰ ਨਾਲ ਡੂੰਘਾ ਦੁੱਖ ਜ਼ਾਹਿਰ ਕਰਦੇ ਹੋਏ ਦੋਨਾਂ ਸਰਕਾਰਾਂ ਤੋਂ ਮੰਗ ਕਰਦੇ ਹਾਂ ਕਿ ਉਨ੍ਹਾਂ ਦੀ ਆਰਥਿਕ ਮੱਦਦ ਵਾਸਤੇ 10 ਲੱਖ ਰੁਪਏ ਤੇ ਪਰਿਵਾਰ ਦੇ ਇੱਕ ਜੀਅ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ ਕੀਤੀ। ਕਿਰਤੀ ਕਿਸਾਨ ਯੂਨੀਅਨ ਦੇ ਹੋਣਹਾਰ ਸੂਬਾ ਪ੍ਰਧਾਨ ਮਾਸਟਰ ਦਾਤਾਰ ਸਿੰਘ ਦੀ ਵੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਆਗੂਆਂ ਨੇ ਕਿਹਾਅਸੀਂ ਭਰਾਤਰੀ ਜਥੇਬੰਦੀ ਹੋਣ ਤੇ ਉਨ੍ਹਾਂ ਦੇ ਪਰਿਵਾਰ ਨਾਲ ਡੂੰਘਾ ਦੁੱਖ ਜ਼ਾਹਿਰ ਕਰਦੇ ਹਾਂ ਉਨ੍ਹਾਂ ਦੀਆਂ ਕਿਸਾਨ ਲਹਿਰ ਵਾਸਤੇ ਦਿੱਤੀਆਂ ਸੇਵਾਵਾਂ ਵੀ ਸਦਾ ਹੀ ਯਾਦ ਰੱਖੀਆਂ ਜਾਣਗੀਆਂ।
ਇਹ ਵੀ ਦੇਖੋ : ਮਹਾਰੈਲੀ ‘ਚ ਸਾਰੇ ਕਿਸਾਨ ਆਗੂ ਹੋਏ ਇਕੱਠੇ, ਗਾਇਕ ਪੰਮੀ ਬਾਈ ਸਮੇਤ ਇਹ ਫਿਲਮੀ ਅਦਾਕਾਰ ਵੀ ਪਹੁੰਚੀ…