ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਦੇ ਆਗੂ ਰਾਕੇਸ਼ ਟਿਕੈਤ ਨੇ ਸੋਮਵਾਰ ਨੂੰ ਆਗਰਾ ਵਿੱਚ ਅਰੁਣ ਨਰਵਰ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੇ ਪਰਿਵਾਰ ਲਈ 40 ਲੱਖ ਰੁਪਏ ਮੁਆਵਜ਼ਾ ਅਤੇ ਇੱਕ ਵਿਅਕਤੀ ਨੂੰ ਸਰਕਾਰੀ ਨੌਕਰੀ ਦੇਣ ਦੀ ਮੰਗ ਕੀਤੀ।
ਜ਼ਿਕਰਯੋਗ ਹੈ ਕਿ 19 ਅਕਤੂਬਰ ਨੂੰ ਆਗਰਾ ‘ਚ ਪੁਲਿਸ ਹਿਰਾਸਤ ‘ਚ ਅਰੁਣ ਦੀ ਮੌਤ ਹੋ ਗਈ ਸੀ। ਥਾਣਾ ਜਗਦੀਸ਼ਪੁਰਾ ਦੇ ਮਲਖਾਨਾ ਵਿੱਚੋਂ 25 ਲੱਖ ਰੁਪਏ ਦੀ ਚੋਰੀ ਦੇ ਮਾਮਲੇ ਵਿੱਚ ਪੁਲੀਸ ਨੇ ਅਰੁਣ ਨੂੰ ਹਿਰਾਸਤ ਵਿੱਚ ਲਿਆ ਸੀ। ਨਰਵਰ ਪਰਿਵਾਰ ਨੂੰ ਮਿਲਣ ਤੋਂ ਬਾਅਦ ਟਿਕੈਤ ਨੇ ਪੱਤਰਕਾਰਾਂ ਨੂੰ ਕਿਹਾ ਕਿ ਸੂਬਾ ਸਰਕਾਰ ਮੁਆਵਜ਼ਾ ਦੇਣ ‘ਚ ਪੱਖਪਾਤ ਕਰ ਰਹੀ ਹੈ। ਉਨ੍ਹਾਂ ਲਖੀਮਪੁਰ ਖੀਰੀ ਅਤੇ ਕਾਨਪੁਰ ਵਿੱਚ 40-45 ਲੱਖ ਰੁਪਏ ਦੀ ਸਹਾਇਤਾ ਦਿੱਤੀ ਹੈ ਪਰ ਆਗਰਾ ਵਿੱਚ ਸਰਕਾਰ ਨੇ ਮੁਆਵਜ਼ੇ ਵਜੋਂ ਸਿਰਫ਼ 10 ਲੱਖ ਰੁਪਏ ਦਿੱਤੇ ਹਨ। ਸੂਬਾ ਸਰਕਾਰ ਨੂੰ ਅਰੁਣ ਦੇ ਪਰਿਵਾਰ ਨੂੰ 40 ਲੱਖ ਰੁਪਏ ਦਾ ਮੁਆਵਜ਼ਾ ਵੀ ਦੇਣਾ ਚਾਹੀਦਾ ਹੈ। ਸਰਕਾਰ ਨੂੰ ਵਿਤਕਰਾ ਨਹੀਂ ਕਰਨਾ ਚਾਹੀਦਾ। ਉਨ੍ਹਾਂ ਨਰਵਰ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਅਤੇ ਅਰੁਣ ਦੀ ਮੌਤ ਦੀ ਨਿਆਂਇਕ ਜਾਂਚ ਦੀ ਮੰਗ ਵੀ ਕੀਤੀ।
ਖੇਤੀ ਕਾਨੂੰਨਾਂ ਨੂੰ ਲੈ ਕੇ ਭਾਜਪਾ ਦੀ ਅਗਵਾਈ ਵਾਲੀ ਸਰਕਾਰ ‘ਤੇ ਨਿਸ਼ਾਨਾ ਸਾਧਦੇ ਹੋਏ ਟਿਕੈਤ ਨੇ ਕਿਹਾ ਕਿ ਮੈਂ ਕਿਸਾਨਾਂ ਨੂੰ ਬੇਨਤੀ ਕਰਾਂਗਾ ਕਿ ਉਹ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ‘ਚ ਭਾਜਪਾ ਨੂੰ ਵੋਟ ਨਾ ਦੇਣ। ਸੰਯੁਕਤ ਕਿਸਾਨ ਮੋਰਚਾ ਸੂਬਾ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਦਾ ਵਿਰੋਧ ਕਰੇਗਾ। ਅਸੀਂ ਵਿਧਾਨ ਸਭਾ ਚੋਣਾਂ ਵਿੱਚ ਨਾ ਤਾਂ ਕੋਈ ਉਮੀਦਵਾਰ ਖੜ੍ਹਾ ਕਰਾਂਗੇ ਅਤੇ ਨਾ ਹੀ ਕਿਸੇ ਸਿਆਸੀ ਪਾਰਟੀ ਨੂੰ ਸਮਰਥਨ ਦੇਵਾਂਗੇ। ਕੇਂਦਰ ਦੇ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਉਨ੍ਹਾਂ ਦਾ ਧਰਨਾ ਸਮੱਸਿਆ ਦਾ ਹੱਲ ਹੋਣ ਤੱਕ ਜਾਰੀ ਰਹੇਗਾ ਅਤੇ ਅਸੀਂ ਇਸ ਸਬੰਧੀ ਕੇਂਦਰ ਸਰਕਾਰ ਨਾਲ ਗੱਲ ਕਰਨ ਲਈ ਵੀ ਤਿਆਰ ਹਾਂ।
ਵੀਡੀਓ ਲਈ ਕਲਿੱਕ ਕਰੋ -:
Coconut Burfi Recipe in Hindi | 400 ਰੁਪਏ ਦੀ ਬਰਫ਼ੀ ਘਰ ‘ਚ ਬਣਾਓ 100 ਰੁਪਏ ‘ਚ |Nariyal Ki Barfi Recipe