kisan rally arvind kejriwal bhagwant mann: ਆਮ ਆਦਮੀ ਪਾਰਟੀ ਦੇ ਰਾਸ਼ਟਰੀ ਸੰਯੋਜਕ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਐਤਵਾਰ ਭਾਵ ਅੱਜ ਪੰਜਾਬ ‘ਚ ਕਿਸਾਨ ਮਹਾਪੰਚਾਇਤ ਨੂੰ ਸੰਬੋਧਿਤ ਕਰਨਗੇ।ਆਮ ਆਦਮੀ ਪਾਰਟੀ ਦੇ ਮੁਤਾਬਕ ਭਾਜਪਾ ਦੀ ਕੇਂਦਰ ਸਰਕਾਰ ਵਲੋਂ ਲਿਆਂਦੇ ਗਏ ਤਿੰਨ ਨਵੇਂ ਕਾਲੇ ਖੇਤੀ ਕਾਨੂੰਨਾਂ ਵਿਰੁੱਧ ਇਹ ਮਹਾਪੰਚਾਇਤ ਮੋਗਾ ਦੇ ਬਾਘਾਪੁਰਾਣਾ ਸਥਿਤ ਅਨਾਜ ਮੰਡੀ ‘ਚ ਆਯੋਜਿਤ ਕੀਤੀ ਜਾਵੇਗੀ।ਇੱਥੇ ਦਿਨ ‘ਚ ਕਰੀਬ 2 ਵਜੇ ਅਰਵਿੰਦ ਕੇਜਰੀਵਾਲ ਕਿਸਾਨਾਂ ਨੂੰ ਸੰਬੋਧਿਤ ਕਰਨਗੇ।ਇਸ ਤੋਂ ਪਹਿਲਾਂ, ਸੀਐੱਮ ਅਰਵਿੰਦ ਕੇਜਰੀਵਾਲ ਤਿੰਨ ਕਾਲੇ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਦੇ ਸਮਰਥਨ ‘ਚ ਉੱਤਰ ਪ੍ਰਦੇਸ਼ ਦੇ ਮੇਰਠ ‘ਚ ਕਿਸਾਨ ਮਹਾਪੰਚਾਇਤ ਨੂੰ ਸੰਬੋਧਿਤ ਕਰ ਚੁੱਕੇ ਹਨ।
ਦੱਸਣਯੋਗ ਹੈ ਕਿ ਮੋਗਾ ਦੇ ਬਾਘਾਪੁਰਾਣਾ ‘ਚ ਕਿਸਾਨ ਰੈਲੀ ਦੀ ਅਗਵਾਈ ਕਰਨ ਲਈ ਦਿੱਲੀ ਦੇ ਮੁੱਖ ਮੰਤਰੀ ਪੰਜਾਬ ਦੇ ਅੰਮ੍ਰਿਤਸਰ ਪਹੁੰਚ ਚੁੱਕੇ ਹਨ।ਇਸ ਰੈਲੀ ‘ਚ ਪਾਰਟੀ ਦੀ ਵੱਡੀ ਲੀਡਰਸ਼ਿਪ ਮੌਜੂਦ ਰਹੇਗੀ।ਮੋਗਾ ਦੇ ਬਾਘਾਪੁਰਾਣਾ ਵਿਖੇ ਅੱਜ ਆਮ ਆਦਮੀ ਪਾਰਟੀ ਵਲੋਂ ਕਿਸਾਨ ਮਹਾਸੰਮੇਲਨ ਕੀਤਾ ਜਾ ਰਿਹਾ ਹੈ।ਅਰਵਿੰਦ ਕੇਜਰੀਵਾਲ ਦਿੱਲੀ ਤੋਂ ਹਵਾਈ ਜਹਾਜ਼ ਰਾਹੀਂ ਅੰਮ੍ਰਿਤਸਰ ਦੇ ਗੁਰੂ ਰਾਮਦਾਸ ਏਅਰਪੋਰਟ ‘ਤੇ ਪਹੁੰਚੇ।ਉਨਾਂ੍ਹ ਨੂੰ ਲੈਣ ਲਈ ਸੰਗਰੂਰ ਤੋਂ ‘ਆਪ’ ਦਾ ਵੱਡਾ ਚਿਹਰਾ ਭਗਵੰਤ ਮਾਨ ਉਨਾਂ੍ਹ ਨੂੰ ਲੈਣ ਲਈ ਪਹੁੰਚੇ।