Kisan Sanykut morcha says: ਨਵੀਂ ਦਿੱਲੀ: ਪੱਛਮੀ ਉੱਤਰ ਪ੍ਰਦੇਸ਼ ਵਿੱਚ ਪੁਲਿਸ ਕਾਰਵਾਈ ਅਤੇ ਟਿਕਰੀ ਬਾਰਡਰ ‘ਤੇ ਪੁਲਿਸ ਦੇ ਨੋਟਿਸ ਉੱਤੇ ਬਿਆਨ ਜਾਰੀ ਕੀਤਾ ਹੈ । ਬਿਆਨ ਜਾਰੀ ਕਰਦਿਆਂ ਮੋਰਚਾ ਨੇ ਕਿਹਾ ਕਿ ਭਾਜਪਾ ਵੱਲੋਂ ਰੋਜ਼ਾਨਾ ਕਿਸਾਨ ਅੰਦੋਲਨ ਨੂੰ ਬਦਨਾਮ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ । ਅਸੀਂ ਇਸ ਨੂੰ ਸਫਲ ਨਹੀਂ ਹੋਣ ਦਿਆਂਗੇ ਅਤੇ ਕਿਸਾਨਾਂ ਦਾ ਇਹ ਸੰਘਰਸ਼ ਜ਼ਰੂਰ ਸਫਲ ਹੋਵੇਗਾ।
ਸੰਯੁਕਤ ਕਿਸਾਨ ਮੋਰਚਾ ਵੱਲੋਂ ਡਾ: ਦਰਸ਼ਨ ਪਾਲ ਨੇ ਪੱਤਰ ਜਾਰੀ ਕਰਦਿਆਂ ਕਿਹਾ ਕਿ ‘ਪੱਛਮੀ ਉੱਤਰ ਪ੍ਰਦੇਸ਼ ਵਿੱਚ ਕਿਸਾਨਾਂ ਦੇ ਸੰਘਰਸ਼ ਨੂੰ ਬਦਨਾਮ ਕਰਨ ਆਏ ਭਾਜਪਾ ਆਗੂ ਅਤੇ ਵਰਕਰਾਂ ਨੇ ਕਿਸਾਨਾਂ ਦੀ ਕੁੱਟਮਾਰ ਕੀਤੀ । ਪੁਲਿਸ ਨੇ ਭਾਜਪਾ ਵਰਕਰਾਂ ਖਿਲਾਫ ਕਾਰਵਾਈ ਕਰਨ ਦੀ ਬਜਾਏ ਕਿਸਾਨਾਂ ਨੂੰ ਗ੍ਰਿਫਤਾਰ ਕਰ ਲਿਆ । ਅਸੀਂ ਸਰਕਾਰ ਦੀਆਂ ਕਿਸਾਨ ਵਿਰੋਧੀ ਸਾਜਿਸ਼ਾਂ ਦਾ ਸਖਤ ਵਿਰੋਧ ਕਰਦੇ ਹਾਂ। ਭਾਜਪਾ ਵੱਲੋਂ ਹਰ ਰੋਜ ਕਿਸਾਨ ਅੰਦੋਲਨ ਨੂੰ ਬਦਨਾਮ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਅਸੀਂ ਇਸ ਨੂੰ ਸਫਲ ਨਹੀਂ ਹੋਣ ਦੇਵਾਂਗੇ ਅਤੇ ਕਿਸਾਨਾਂ ਦਾ ਇਹ ਸੰਘਰਸ਼ ਜ਼ਰੂਰ ਸਫਲ ਹੋਏਗਾ।’
ਨਾਲ ਹੀ ਪੱਤਰ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਟਿਕਰੀ ਧਰਨੇ ‘ਤੇ ਦਿੱਲੀ ਪੁਲਿਸ ਵੱਲੋਂ ਕੁਝ ਪੋਸਟਰ ਲਗਾਏ ਹਨ, ਜਿਸ ਵਿਚ ਕਿਸਾਨਾਂ ਨੂੰ ਪ੍ਰਦਰਸ਼ਨ ਵਾਲੀ ਥਾਂ ਖਾਲੀ ਕਰਨ ਦੀ ਚੇਤਾਵਨੀ ਦਿੱਤੀ ਗਈ ਹੈ। ਅਜਿਹੇ ਪੋਸਟਰ ਢੁੱਕਵੇਂ ਨਹੀਂ ਹਨ ਜਿੱਥੇ ਕਿਸਾਨ ਆਪਣੇ ਬੁਨਿਆਦੀ ਅਧਿਕਾਰਾਂ ਦੀ ਵਰਤੋਂ ਕਰਕੇ ਸ਼ਾਂਤੀ ਦਾ ਪ੍ਰਦਰਸ਼ਨ ਕਰ ਰਹੇ ਹਨ। ਅਸੀਂ ਪੁਲਿਸ ਦੇ ਇਸ ਕਦਮ ਦਾ ਵਿਰੋਧ ਕਰਦੇ ਹਾਂ ਅਤੇ ਕਿਸਾਨਾਂ ਨੂੰ ਸ਼ਾਂਤਮਈ ਪ੍ਰਦਰਸ਼ਨ ਜਾਰੀ ਰੱਖਣ ਦੀ ਅਪੀਲ ਕਰਦੇ ਹਾਂ। ਅਜਿਹੀਆਂ ਧਮਕੀਆਂ ਅਤੇ ਚੇਤਾਵਨੀਆਂ ਨਾਲ ਕਿਸਾਨੀ ਅੰਦੋਲਨ ਨੂੰ ਖਤਮ ਕਰਨ ਦੀਆਂ ਯੋਜਨਾਵਾਂ ਦਾ ਸਖ਼ਤ ਵਿਰੋਧ ਕੀਤਾ ਜਾਵੇਗਾ ਅਤੇ ਇਸ ਨਾਲ ਕਿਸਾਨੀ ਸੰਘਰਸ਼ ਮਜ਼ਬੂਤ ਹੋਵੇਗਾ।
ਦੱਸ ਦਈਏ ਕਿ ਕੇਂਦਰ ਸਰਕਾਰ ਦੇ ਨਵੇਂ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਪਿਛਲੇ ਕਈ ਮਹੀਨਿਆਂ ਤੋਂ ਕਿਸਾਨ ਦਿੱਲੀ ਦੀਆਂ ਸਰਹੱਦਾਂ ‘ਤੇ ਪ੍ਰਦਰਸ਼ਨ ਕਰ ਰਹੇ ਹਨ। ਕਿਸਾਨ ਪਿਛਲੇ ਕਈ ਮਹੀਨਿਆਂ ਤੋਂ ਦਿੱਲੀ ਵਿੱਚ ਟਿਕਰੀ, ਗਾਜੀਪੁਰ ਅਤੇ ਸਿੰਘੂ ਬਾਰਡਰ ‘ਤੇ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਅੰਦੋਲਨ ਨੂੰ ਤੇਜ਼ ਕਰਨ ਲਈ ਹਰ ਰਾਜ ਵਿੱਚ ਕਿਸਾਨ ਪੰਚਾਇਤਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ।
ਇਹ ਵੀ ਦੇਖੋ: 3 ਕੋਠੀਆਂ ਅਤੇ ਕਰੋੜਾਂ ਦੀ ਮਾਲਕਣ ਬੀਬੀ ਨੇ ਕਿਰਨ ਖੇਰ ਸਣੇ ਠੋਕੇ ਕਈ ਰਈਸ ਪਰਿਵਾਰ, ਰੱਜ ਕੇ ਕੀਤੀ ਬੇਜ਼ਤੀ