Kisan union flag on car : ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਦੀਆ ਸਰਹੱਦਾਂ ‘ਤੇ ਕਿਸਾਨ ਲਗਾਤਾਰ ਡਟੇ ਹੋਏ ਹਨ। ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 39 ਵਾਂ ਦਿਨ ਹੈ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਡਟੇ ਹੋਏ ਹਨ । ਇੱਕ ਪਾਸੇ ਜਿੱਥੇ ਕਿਸਾਨ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਜ਼ਿੱਦ ‘ਤੇ ਅੜੇ ਹੋਏ ਹਨ ਤੇ ਉੱਥੇ ਹੀ ਦੂਜੇ ਪਾਸੇ ਸਰਕਾਰ ਵੱਲੋਂ ਨਵੇਂ ਪ੍ਰਸਤਾਵ ਭੇਜੇ ਜਾ ਰਹੇ ਹਨ। ਕੇਂਦਰ ਦੇ ਤਿੰਨ ਖੇਤੀਬਾੜੀ ਕਾਨੂੰਨਾਂ ਦੇ ਖਿਲਾਫ ਕਿਸਾਨਾਂ ਦੀ ਲਹਿਰ ਕੜਕਦੀ ਸਰਦੀ ਅਤੇ ਮੀਂਹ ਦੇ ਬਾਵਜੂਦ ਵੀ ਜਾਰੀ ਹੈ। ਅੰਦੋਲਨ ਦੇ ਵਿਚਕਾਰ ਕਿਸਾਨ ਜੱਥੇਬੰਦੀਆਂ ਅਤੇ ਸਰਕਾਰ ਦਰਮਿਆਨ ਇੱਕ ਮੀਟਿੰਗ 4 ਜਨਵਰੀ (ਸੋਮਵਾਰ) ਨੂੰ ਹੋਣੀ ਹੈ। ਇਸ ਤੋਂ ਪਹਿਲਾਂ 30 ਦਸੰਬਰ ਨੂੰ ਵਿਚਾਰ ਵਟਾਂਦਰੇ ਹੋਈ ਸੀ, ਜਿਸ ਵਿੱਚ ਦੋ ਮੁੱਦਿਆਂ ‘ਤੇ ਵਿਚਾਰ ਵਟਾਂਦਰੇ ਕੀਤੇ ਗਏ ਸਨ। ਕਿਸਾਨ ਟਿਕਰੀ ਬਾਰਡਰ, ਸਿੰਘੂ ਬਾਰਡਰ ਅਤੇ ਚਿੱਲਾ ਬਾਰਡਰ ਸਮੇਤ ਕਈ ਥਾਵਾਂ ‘ਤੇ ਧਰਨੇ ‘ਤੇ ਬੈਠੇ ਹਨ।
ਅੰਦੋਲਨ ਦਾ ਹਿੱਸਾ ਬਣਨ ਲਈ ਲਗਾਤਾਰ ਲੋਕ ਦਿੱਲੀ ਵੱਲ ਨੂੰ ਕੂਚ ਕਰ ਰਹੇ ਹਨ ਅਤੇ ਬਹੁਤ ਸਾਰੇ ਲੋਕ ਆਪਣੀਆਂ ਕਾਰਾ ਦੇ ਉੱਪਰ ਕਿਸਾਨ ਯੂਨੀਅਨਾਂ ਦੇ ਝੰਡੇ ਲਗਾ ਕੇ ਆਪਣਾ ਸਮਰਥਨ ਵੀ ਜਾਹਿਰ ਕਰ ਰਹੇ ਹਨ। ਪਰ ਹੁਣ ਇਸ ਦੌਰਾਨ ਲੋਕਾਂ ਨੂੰ ਆਪਣੀਆਂ ਕਾਰਾ ਦੇ ਉੱਪਰ ਝੰਡੇ ਲਗਾਉਣ ਤੋਂ ਵੀ ਰੋਕਿਆ ਜਾ ਰਿਹਾ ਹੈ। ਤਾਜਾ ਮਾਮਲਾ ਦਿੱਲੀ ਦਾ ਹੈ, ਜਿੱਥੇ ਦਿੱਲੀ ਟਰੈਫਿਕ ਪੁਲੀਸ ਕਿਸਾਨ ਯੂਨੀਅਨਾਂ ਦੇ ਝੰਡੇ ਲਗਾ ਕੇ ਚੱਲਣ ਵਾਲੇ ਲੋਕਾਂ ਨੂੰ ਨਿਸ਼ਾਨਾ ਬਣਾਉਂਦੇ ਹੋਏ ਉਨ੍ਹਾਂ ਦੀਆ ਕਾਰਾਂ ਉਪਰੋਂ ਝੰਡੇ ਉਤਰਵਾ ਰਹੀ ਹੈ। ਜਾਣਕਾਰੀ ਦੇ ਅਨੁਸਾਰ ਉੱਤਰਾਖੰਡ ਦੀ ਇੱਕ ਕਾਰ ਨੂੰ ਤਿਲਕ ਮਾਰਗ ਦੀ ਲਾਲ ਬੱਤੀ ਕੋਲ ਖੜ੍ਹੇ ਦਿੱਲੀ ਟਰੈਫਿਕ ਪੁਲੀਸ ਦੇ ਜਵਾਨਾਂ ਨੇ ਰੋਕ ਲਿਆ ਤੇ ਉਸ ਦੇ ਬੋਨਟ ’ਤੇ ਬੰਨ੍ਹਿਆ ਕਿਸਾਨ ਯੂਨੀਅਨ ਦਾ ਝੰਡਾ ਉਤਰਵਾ ਦਿੱਤਾ। ਹਾਲਾਂਕਿ ਇਸ ਤੋਂ ਪਹਿਲਾ ਵੀ ਕਈ ਵਾਰ ਪੁਲਿਸ ਨੇ ਕਿਸਾਨਾਂ ਨੂੰ ਦਿੱਲੀ ਕੂਚ ਕਰਨ ਤੋਂ ਰੋਕਿਆ ਸੀ। ਜਿਸ ਦੀ ਕਿਸਾਨ ਆਗੂਆਂ ਨੇ ਤਿੱਖੇ ਸ਼ਬਦਾਂ ਵਿੱਚ ਨਿੰਦਾ ਵੀ ਕੀਤੀ ਸੀ।