kolkata left trade unions protest: ਕੇਂਦਰ ਵੱਲੋਂ ਲਿਆਂਦੇ ਗਏ ਖੇਤੀਬਾੜੀ ਕਾਨੂੰਨਾਂ ਵਿਰੁੱਧ ਕਿਸਾਨ ਜੱਥੇਬੰਦੀਆਂ ਵੱਲੋਂ ਕੀਤੇ ਜਾ ਰਹੇ ਅੰਦੋਲਨ ਦੇ ਮੱਦੇਨਜ਼ਰ ਦਿੱਲੀ-ਹਰਿਆਣਾ ਸਰਹੱਦ ‘ਤੇ ਡਰੋਨ ਦੇ ਜ਼ਰੀਏ ਸਖਤ ਸੁਰੱਖਿਆ ਅਤੇ ਨਿਗਰਾਨੀ ਕੀਤੀ ਜਾਂ ਰਹੀ ਹੈ। ਹਰਿਆਣਾ ਵਿੱਚ ਵੀ ਪੁਲਿਸ ਨੇ ਚੌਕਸੀ ‘ਚ ਵਾਧਾ ਕੀਤਾ ਹੈ ਅਤੇ ਕਿਸਾਨਾਂ ਨੂੰ ਰੋਕਣ ਦੇ ਪ੍ਰਬੰਧ ਕੀਤੇ ਹਨ। ਇਸ ਤੋਂ ਇਲਾਵਾ ਬੰਗਾਲ ਅਤੇ ਦੇਸ਼ ਦੇ ਹੋਰਨਾਂ ਹਿੱਸਿਆਂ ਵਿੱਚ ਵੀ ਵੀਰਵਾਰ ਨੂੰ ਟ੍ਰੇਡ ਯੂਨੀਅਨ ਵੱਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਬੰਗਾਲ ਵਿੱਚ ਖੱਬੀਆਂ ਯੂਨੀਅਨਾਂ ਨੇ ਕਿਸਾਨਾਂ ਦੇ ਹੱਕ ਵਿੱਚ ਵਿਰੋਧ ਪ੍ਰਦਰਸ਼ਨ ਕੀਤਾ ਹੈ ਅਤੇ ਨਵੇਂ ਲੇਬਰ ਲਾਅ ਦਾ ਵੀ ਵਿਰੋਧ ਕੀਤਾ। ਕੋਲਕਾਤਾ, ਉੱਤਰੀ 24 ਪਰਗਾਨਿਆਂ ਵਿੱਚ, ਖੱਬੇ ਪੱਖੀ ਟਰੇਡ ਯੂਨੀਅਨ ਵਰਕਰਾਂ ਨੇ ਰੇਲਵੇ ਟਰੈਕ ਨੂੰ ਜਾਮ ਕੀਤਾ ਅਤੇ ਨਾਅਰੇਬਾਜ਼ੀ ਕੀਤੀ। ਇਹ ਵਿਰੋਧ ਪ੍ਰਦਰਸ਼ਨ ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਨਵੇਂ ਕਿਰਤ ਕਾਨੂੰਨਾਂ ਦੇ ਨਾਲ-ਨਾਲ ਕਿਸਾਨਾਂ ਦੇ ਹੱਕ ਵਿੱਚ ਹੈ।
ਦਿੱਲੀ-ਹਰਿਆਣਾ ਸਰਹੱਦ ‘ਤੇ ਭਾਰੀ ਸੁਰੱਖਿਆ ਬਲ ਤਾਇਨਾਤ ਹਨ। ਡਰੋਨ ਕੈਮਰਾ ਰਾਹੀਂ ਵੀ ਇੱਥੇ ਨਿਗਰਾਨੀ ਕੀਤੀ ਜਾ ਰਹੀ ਹੈ। ਹਰਿਆਣਾ ਵਿੱਚ ਵੀ ਕਰਨਾਲ ਨੇੜੇ ਪੁਲਿਸ ਨੇ ਬੈਰੀਕੇਡ ਲਗਾ ਦਿੱਤੇ ਹਨ। ਕਿਸਾਨਾਂ ਦੇ ਪ੍ਰਦਰਸ਼ਨ ਦੇ ਕਾਰਨ ਵੱਡੀ ਭੀੜ ਇਕੱਠੀ ਹੋਣ ਦੀ ਸੰਭਾਵਨਾ ਹੈ ਅਤੇ ਕੋਰੋਨਾ ਦਾ ਖ਼ਤਰਾ ਹੈ। ਅਜਿਹੀ ਸਥਿਤੀ ਵਿੱਚ ਦਿੱਲੀ ਮੈਟਰੋ ਨੇ ਆਪਣੀ ਸੇਵਾ ਵਿੱਚ ਕੁੱਝ ਬਦਲਾਅ ਕੀਤੇ ਹਨ। ਅੰਬਾਲਾ-ਪਟਿਆਲਾ ਸਰਹੱਦ ‘ਤੇ ਕਿਸਾਨਾਂ ਦਾ ਪ੍ਰਦਰਸ਼ਨ ਹੰਗਾਮੇ ‘ਚ ਤਬਦੀਲ ਹੋ ਗਿਆ ਹੈ। ਇੱਥੇ ਕਿਸਾਨਾਂ ਨੇ ਬੈਰੀਕੇਡਿੰਗ ਨੂੰ ਉਖਾੜ ਦਿੱਤਾ ਹੈ, ਜਿਸ ਤੋਂ ਬਾਅਦ ਕਿਸਾਨਾਂ ‘ਤੇ ਪਾਣੀ ਦੀ ਵਰਖਾ ਕੀਤੀ ਜਾ ਰਹੀ ਹੈ, ਅੱਥਰੂ ਗੈਸ ਦੇ ਗੋਲੇ ਛੱਡੇ ਗਏ ਹਨ। ਇਸ ਤੋਂ ਇਲਾਵਾ ਕਿਸਾਨਾਂ ‘ਤੇ ਅੰਬਾਲਾ-ਪਟਿਆਲਾ ਸਰਹੱਦ ‘ਤੇ ਬੈਰੀਕੇਡ ਤੋੜਨ ਤੇ ਪੁਲਿਸ ਨੇ ਲਾਠੀਚਾਰਜ ਵੀ ਕੀਤਾ ਹੈ। ਕਿਸਾਨਾਂ ਦੇ ਵਿਰੋਧ ਕਾਰਨ ਦਿੱਲੀ-ਹਰਿਆਣਾ ਸਰਹੱਦ ‘ਤੇ ਪੁਲਿਸ ਵੱਡੀ ਗਿਣਤੀ ਦੇ ਵਿੱਚ ਤੈਨਾਤ ਹੈ। ਦਿੱਲੀ ਤੋਂ ਜੰਮੂ ਜਾਣ ਵਾਲਾ ਹਾਈਵੇਅ ਕਰਨਾਲ ਨੇੜੇ ਬੰਦ ਕਰ ਦਿੱਤਾ ਗਿਆ ਹੈ, ਜਿਸ ਕਾਰਨ ਲੋਕਾਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਪੰਜਾਬ ਦੀਆਂ ਤਕਰੀਬਨ 30 ਕਿਸਾਨ ਸੰਗਠਨਾਂ ਨੇ ਅੱਜ ਦਿੱਲੀ ਵਿੱਚ ਮਹਾਂ ਧਰਨੇ ਦੀ ਗੱਲ ਕੀਤੀ ਹੈ। ਬੁੱਧਵਾਰ ਨੂੰ, ਕਿਸਾਨਾਂ ਨੇ ਹਰਿਆਣਾ, ਪੰਜਾਬ ਦੀ ਸਰਹੱਦ ਤੋਂ ਦਿੱਲੀ ਵੱਲ ਕੂਚ ਕੀਤਾ ਸੀ। ਕਿਸਾਨਾਂ ਦਾ ਕਹਿਣਾ ਹੈ ਕਿ ਉਹ ਕੇਂਦਰ ਵੱਲੋਂ ਲਿਆਂਦੇ ਕਾਨੂੰਨਾਂ ਦੇ ਵਿਰੁੱਧ ਹਨ, ਅਸੀਂ ਕਈ ਮਹੀਨੇ ਦਾ ਰਾਸ਼ਨ ਲੈ ਕੇ ਆਏ ਹਾਂ। ਕਿਸਾਨਾਂ ਨੇ ‘ਘੇਰਾ ਪਾਉ, ਡੇਰਾ ਲਾਓ’ ਦਾ ਨਾਅਰਾ ਦਿੱਤਾ ਹੈ। ਦਿੱਲੀ ਤੋਂ ਇਲਾਵਾ ਦੇਸ਼ ਦੇ ਹੋਰ ਹਿੱਸਿਆਂ ਵਿੱਚ ਵੀ ਕਿਸਾਨਾਂ ਨੂੰ ਸਮਰਥਨ ਮਿਲ ਰਿਹਾ ਹੈ। ਵੀਰਵਾਰ ਨੂੰ ਲੱਗਭਗ 21 ਕਿਸਾਨ ਸੰਗਠਨ ਬੰਗਾਲ ਵਿੱਚ ਇੱਕ ਪ੍ਰਦਰਸ਼ਨ ਕਰਨਗੇ ਅਤੇ ਕਿਸਾਨਾਂ ਦੀਆਂ ਮੰਗਾਂ ਦਾ ਸਮਰਥਨ ਕਰਨਗੇ।