ਪੂਰੀ ਦੁਨੀਆ ਵਿੱਚ ਕੋਰੋਨਾ ਮਹਾਂਮਾਰੀ ਦੀ ਦੂਜੀ ਲਹਿਰ ਦਾ ਕਹਿਰ ਜਾਰੀ ਹੈ। ਇਸੇ ਵਿਚਾਲੇ ਲੱਦਾਖ ਆਉਣ ਵਾਲੇ ਸਾਰੇ ਸੈਲਾਨੀਆਂ ਲਈ RT-PCR ਨੈਗੇਟਿਵ ਟੈਸਟ ਨੂੰ ਲਾਜ਼ਮੀ ਕਰ ਦਿੱਤਾ ਗਿਆ ਹੈ ।
ਸੜਕ ਅਤੇ ਹਵਾਈ ਰਸਤੇ ਤੋਂ ਆਉਣ ਵਾਲੇ ਸਾਰੇ ਲੋਕਾਂ ਨੂੰ ਟੈਸਟ ਨੂੰ 96 ਘੰਟਿਆਂ ਤੱਕ ਪਹਿਲਾਂ ਕੀਤਾ ਗਿਆ ਟੈਸਟ ਲਿਆਉਣਾ ਲਾਜ਼ਮੀ ਹੋਵੇਗਾ। ਅਜਿਹਾ ਲੱਦਾਖ ਵਿੱਚ ਫਿਰ ਤੋਂ ਕੋਰੋਨਾ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਕੀਤਾ ਗਿਆ ਹੈ ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਕੋਰੋਨਾ ਦੇ ਮਾਮਲਿਆਂ ਵਿੱਚ ਕਮੀ ਤੋਂ ਬਾਅਦ ‘Test On Arrival’ ਦੀ ਸਹੂਲਤ ਵੀ ਰੱਖੀ ਗਈ ਸੀ, ਪਰ ਹੁਣ ਸਾਰੇ ਯਾਤਰੀਆਂ ਨੂੰ ਨੈਗੇਟਿਵ ਟੈਸਟ ਰਿਪੋਰਟ ਲੈ ਕੇ ਆਉਣ ‘ਤੇ ਹੀ ਲੱਦਾਖ ਵਿੱਚ ਦਾਖਲ ਹੋਣ ਦਿੱਤਾ ਜਾਵੇਗਾ । ਇਹ ਨਿਯਮ ਸੜਕ ਅਤੇ ਹਵਾਈ ਰਸਤੇ ਦੋਵਾਂ ਰਾਹੀਂ ਆਉਣ ਵਾਲੇ ਯਾਤਰੀਆਂ ‘ਤੇ ਲਾਗੂ ਹੋਣਗੇ।
ਇਸ ਬਾਰੇ ਅਲਰਟ ਜਾਰੀ ਕਰਦਿਆਂ ਲੱਦਾਖ ਸੈਰ-ਸਪਾਟਾ ਵਿਭਾਗ ਨੇ ਕਿਹਾ ਕਿ ਬਿਨ੍ਹਾਂ ਟੈਸਟ ਆਉਣ ਵਾਲੇ ਸਾਰੇ ਲੋਕਾਂ ਨੂੰ ਤੁਰੰਤ ਵਾਪਸ ਭੇਜ ਦਿੱਤਾ ਜਾਵੇਗਾ। ਪਾਜ਼ੀਟਿਵ ਆਉਣ ਵਾਲੇ ਲੋਕਾਂ ਨੂੰ ਆਪਣੇ ਖਰਚੇ ‘ਤੇ ਕੁਆਰੰਟੀਨ ‘ਤੇ ਭੇਜਿਆ ਜਾਵੇਗਾ।
ਇਹ ਵੀ ਪੜ੍ਹੋ: ਬਿਜਲੀ ਸੰਕਟ ਦੌਰਾਨ ਪੰਜਾਬ ਦੀ ਇੰਡਸਟਰੀ ਲਈ ਫਿਰ ਤੋਂ ਹੋਏ ਨਵੇਂ ਹੁਕਮ ਜਾਰੀ
ਦੱਸ ਦੇਈਏ ਕਿ ਪਿਛਲੇ 24 ਘੰਟਿਆਂ ਵਿੱਚ ਲੱਦਾਖ ਵਿੱਚ 21 ਨਵੇਂ ਕੇਸ ਦਰਜ ਕੀਤੇ ਗਏ ਹਨ, ਜਿਨ੍ਹਾਂ ਵਿੱਚੋਂ 30 ਪ੍ਰਤੀਸ਼ਤ ਬਾਹਰੋਂ ਆਉਣ ਵਾਲੇ ਲੋਕ ਸ਼ਾਮਿਲ ਸਨ। ਸ਼ੁੱਕਰਵਾਰ ਨੂੰ 32 ਲੋਕ ਵੀ ਠੀਕ ਹੋ ਗਏ ਹਨ । ਚੰਗੀ ਗੱਲ ਇਹ ਹੈ ਕਿ ਪਿਛਲੇ ਕੁਝ ਦਿਨਾਂ ਤੋਂ ਇੱਥੇ ਕੋਈ ਮੌਤ ਨਹੀਂ ਹੋਈ ਹੈ। ਹੁਣ ਤੱਕ ਕੁੱਲ 20,500 ਤੋਂ ਵੱਧ ਕੋਰੋਨਾ ਪਾਜ਼ੀਟਿਵ ਮਾਮਲੇ ਆ ਚੁੱਕੇ ਹਨ। 241 ਲੋਕ ਅਜੇ ਵੀ ਕੋਰੋਨਾ ਪੀੜਤ ਹਨ।
ਇਹ ਵੀ ਦੇਖੋ: ਲੁਧਿਆਣਾ ਦੇ ਸ਼ਾਹੂਕਾਰ ਦੇ ਸਾਹਮਣੇ ਕਈ ਸਾਲਾਂ ਤੋਂ ਰੋਜ਼ ਹੁੰਦਾ ਸੀ ਗਰਭਵਤੀ ਔਰਤ ਦਾ ਸੜਕ ‘ਤੇ ਬਲਾਤਕਾਰ