ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੀ ਅਗਵਾਈ ਵਿੱਚ ਪਾਰਟੀ ਦਾ ਇੱਕ ਵਫ਼ਦ ਅੱਜ ਲਖੀਮਪੁਰ ਖੀਰੀ ਘਟਨਾ ਮਾਮਲੇ ਦੇ ਸਬੰਧ ਵਿੱਚ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੂੰ ਮਿਲੇਗਾ ਅਤੇ ਘਟਨਾ ਦੇ ਤੱਥਾਂ ਨਾਲ ਸਬੰਧਿਤ ਮੰਗ ਪੱਤਰ ਸੌਂਪੇਗਾ।
ਕਾਂਗਰਸ ਸੂਤਰਾਂ ਨੇ ਦੱਸਿਆ ਕਿ ਪਾਰਟੀ ਦਾ ਇਹ ਵਫ਼ਦ ਸਵੇਰੇ 11.30 ਵਜੇ ਰਾਸ਼ਟਰਪਤੀ ਨੂੰ ਮਿਲੇਗਾ। ਰਾਹੁਲ ਗਾਂਧੀ ਤੋਂ ਇਲਾਵਾ, ਕਾਂਗਰਸ ਦੇ ਇਸ ਸੱਤ ਮੈਂਬਰੀ ਵਫ਼ਦ ਵਿੱਚ ਰਾਜ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਮਲਿਕਾਰਜੁਨ ਖੜਗੇ, ਸੀਨੀਅਰ ਨੇਤਾ ਏਕੇ ਐਂਟਨੀ, ਗੁਲਾਮ ਨਬੀ ਆਜ਼ਾਦ, ਲੋਕ ਸਭਾ ਵਿੱਚ ਕਾਂਗਰਸ ਦੇ ਆਗੂ ਅਧੀਰ ਰੰਜਨ ਚੌਧਰੀ, ਪਾਰਟੀ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਅਤੇ ਸੰਗਠਨ ਦੇ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਸ਼ਾਮਿਲ ਹੋਣਗੇ।
ਇਹ ਵੀ ਪੜ੍ਹੋ : ਵੱਡੀ ਖ਼ਬਰ! ਚੰਡੀਗੜ੍ਹ ‘ਚ ਪਟਾਕੇ ਵੇਚਣ ਤੇ ਚਲਾਉਣ ‘ਤੇ ਲੱਗੀ ਰੋਕ, ਨਿਯਮ ਤੋੜਨਾ ਪਵੇਗਾ ਮਹਿੰਗਾ
ਕਾਂਗਰਸ ਦਾ ਇਹ ਵਫ਼ਦ ਰਾਸ਼ਟਰਪਤੀ ਕੋਵਿੰਦ ਤੋਂ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਨੂੰ ਉਨ੍ਹਾਂ ਦੇ ਅਹੁਦੇ ਤੋਂ ਹਟਾਉਣ ਅਤੇ ਇਸ ਮਾਮਲੇ ਵਿੱਚ ਰਾਸ਼ਟਰਪਤੀ ਦੇ ਦਖਲ ਦੀ ਮੰਗ ਕਰ ਸਕਦਾ ਹੈ।