ਅੱਜ ਸੁਪਰੀਮ ਕੋਰਟ ਵਿੱਚ ਲਖੀਮਪੁਰ ਖੀਰੀ ਮਾਮਲੇ ਦੀ ਸੁਣਵਾਈ ਹੋ ਰਹੀ ਹੈ। ਸੁਣਵਾਈ ਦੌਰਾਨ ਲਖੀਮਪੁਰ ਮਾਮਲੇ ‘ਚ ਸੁਪਰੀਮ ਕੋਰਟ ਦੀ ਯੋਗੀ ਸਰਕਾਰ ਨੂੰ ਫਟਕਾਰ, 302 ਦਾ ਕੇਸ ਹੈ ਤਾਂ ਕੋਈ ਗ੍ਰਿਫਤਾਰੀ ਕਿਉਂ ਨਹੀਂ ਹੋਈ ?
ਸੁਪਰੀਮ ਕੋਰਟ ਵਿੱਚ ਮੁੜ ਸੁਣਵਾਈ ਲਈ ਹਰੀਸ਼ ਸਾਲਵੇ ਯੂਪੀ ਸਰਕਾਰ ਦੀ ਤਰਫੋਂ ਪੇਸ਼ ਹੋਏ ਹਨ। ਸੀਜੇਆਈ ਨੇ ਯੂਪੀ ਸਰਕਾਰ ‘ਤੇ ਸਵਾਲ ਉਠਾਏ ਅਤੇ ਪੁੱਛਿਆ ਕਿ ਕਤਲ ਕੇਸ ਵਿੱਚ ਮੁਲਜ਼ਮਾਂ ਨਾਲ ਵੱਖਰਾ ਵਤੀਰਾ ਕਿਉਂ ਕੀਤਾ ਜਾ ਰਿਹਾ ਹੈ। ਇਹ ਬੈਂਚ ਦੀ ਰਾਏ ਹੈ। ਸੁਣਵਾਈ ਦੌਰਾਨ ਹਰੀਸ਼ ਸਾਲਵੇ ਨੇ ਕਿਹਾ, ‘ਤੁਸੀਂ ਨੋਟਿਸ ਜਾਰੀ ਕੀਤਾ ਸੀ।’ ਇਸ ‘ਤੇ ਸੀਜੇਆਈ ਨੇ ਕਿਹਾ,’ ਅਸੀਂ ਨੋਟਿਸ ਜਾਰੀ ਨਹੀਂ ਕੀਤਾ ਸੀ। ਅਸੀਂ ਸਥਿਤੀ ਰਿਪੋਰਟ ਮੰਗੀ ਸੀ ‘, ਜਿਸ ‘ਤੇ ਸਾਲਵੇ ਨੇ ਕਿਹਾ ਕਿ ਸਰਕਾਰ ਨੇ ਸਥਿਤੀ ਰਿਪੋਰਟ ਦਾਇਰ ਕੀਤੀ ਹੈ। ਸੀਜੇਆਈ ਨੇ ਕਿਹਾ ਕਿ ਮੁੱਖ ਦੋਸ਼ੀ ਦੇ ਖਿਲਾਫ ਬਹੁਤ ਗੰਭੀਰ ਮਾਮਲਾ ਹੈ। ਸਾਲਵੇ ਨੇ ਕਿਹਾ ਕਿ ਅਸੀਂ ਉਨ੍ਹਾਂ ਨੂੰ ਦੁਬਾਰਾ ਨੋਟਿਸ ਜਾਰੀ ਕੀਤਾ ਹੈ ਅਤੇ ਉਨ੍ਹਾਂ ਨੂੰ ਕੱਲ੍ਹ ਸਵੇਰੇ 11 ਵਜੇ ਪੇਸ਼ ਹੋਣ ਲਈ ਕਿਹਾ ਹੈ। ਜੇ ਉਹ ਪੇਸ਼ ਨਹੀਂ ਹੁੰਦਾ, ਤਾਂ ਕਾਨੂੰਨ ਆਪਣਾ ਰਾਹ ਅਪਣਾ ਲਵੇਗਾ। ਉਨ੍ਹਾਂ ਕਿਹਾ ਕਿ ਪੋਸਟਮਾਰਟਮ ਰਿਪੋਰਟ ਵਿੱਚ ਗੋਲੀ ਦਾ ਕੋਈ ਜ਼ਖਮ ਨਹੀਂ ਹੈ, ਇਸ ਲਈ ਦੋਸ਼ੀਆਂ ਨੂੰ ਨੋਟਿਸ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : RBI ਨੇ ਪੈਟਰੋਲ-ਡੀਜ਼ਲ ‘ਤੇ ਟੈਕਸ ਘਟਾਉਣ ਦੀ ਕੀਤੀ ਵਕਾਲਤ, ਰੈਪੋ ਰੇਟ ‘ਚ ਨਹੀਂ ਕੀਤਾ ਕੋਈ ਬਦਲਾਅ
ਸੀਜੇਆਈ ਨੇ ਕਿਹਾ, ‘ਅਸੀਂ ਜ਼ਿੰਮੇਵਾਰ ਸਰਕਾਰ ਅਤੇ ਜ਼ਿੰਮੇਵਾਰ ਪੁਲਿਸ ਨੂੰ ਦੇਖਣਾ ਚਾਹੁੰਦੇ ਹਾਂ। ਸਾਰੇ ਮਾਮਲਿਆਂ ਵਿੱਚ ਦੋਸ਼ੀਆਂ ਨਾਲ ਇੱਕੋ ਜਿਹਾ ਸਲੂਕ ਹੋਣਾ ਚਾਹੀਦਾ ਹੈ। ਦੋਸ਼ੀ ਕੋਈ ਵੀ ਹੋਵੇ, ਕਾਨੂੰਨ ਨੂੰ ਆਪਣਾ ਰਾਹ ਅਪਣਾਉਣਾ ਚਾਹੀਦਾ ਹੈ। ਅਸੀਂ ਫਿਲਹਾਲ ਮਾਮਲੇ ਦੀ ਗੰਭੀਰਤਾ ‘ਤੇ ਕੋਈ ਟਿੱਪਣੀ ਨਹੀਂ ਕਰ ਰਹੇ ਹਾਂ। ਇੱਥੋਂ ਤੱਕ ਕਿ ਸੀਬੀਆਈ ਜਾਂਚ ਵੀ ਸੰਪੂਰਨ ਹੱਲ ਨਹੀਂ ਹੈ, ਤੁਸੀਂ ਜਾਣਦੇ ਹੋ ਕਿਉਂ? ਇਸ ਦੌਰਾਨ ਸੁਪਰੀਮ ਕੋਰਟ ਨੇ ਇੱਕ ਪ੍ਰਾਈਵੇਟ ਚੈਨਲ ਦੀ ਰਿਪੋਰਟਿੰਗ ‘ਤੇ ਨਾਰਾਜ਼ਗੀ ਜ਼ਾਹਿਰ ਕਰਦਿਆਂ ਕਿਹਾ ਕਿ ਜ਼ਿੰਮੇਵਾਰ ਮੀਡੀਆ ਨੂੰ ਅਜਿਹਾ ਨਹੀਂ ਕਰਨਾ ਚਾਹੀਦਾ। ਬੋਲਣ ਦੀ ਆਜ਼ਾਦੀ ਦਾ ਫਾਈਦਾ ਨਹੀਂ ਚੱਕਿਆ ਜਾਣਾ ਚਾਹੀਦਾ ਹੈ। ਅਦਾਲਤ ਨੇ ਕਿਹਾ ਕਿ ਅਸੀਂ ਮੀਡੀਆ ਦੀ ਆਜ਼ਾਦੀ ਦਾ ਸਨਮਾਨ ਕਰਦੇ ਹਾਂ ਪਰ ਅਜਿਹੀ ਰਿਪੋਰਟਿੰਗ ਨਹੀਂ ਹੋਣੀ ਚਾਹੀਦੀ।ਸੁਪਰੀਮ ਕੋਰਟ ਨੇ ਕਿਹਾ ਕਿ ਰਾਜ ਸਰਕਾਰ ਨੂੰ ਕਦਮ ਚੁੱਕਣੇ ਪੈਣਗੇ।