ਲਖਮੀਪੁਰ ਖੀਰੀ ਹਿੰਸਾ ਮਾਮਲੇ ‘ਤੇ ਅੱਜ ਸੁਪਰੀਮ ਕੋਰਟ ਵਿੱਚ ਸੁਣਵਾਈ ਕੀਤੀ ਗਈ। ਸੁਪਰੀਮ ਕੋਰਟ ਨੇ ਉੱਤਰ ਪ੍ਰਦੇਸ਼ ਸਰਕਾਰ ਨੂੰ ਘਟਨਾ ਦੇ ਗਵਾਹਾਂ ਨੂੰ ਸੁਰੱਖਿਆ ਦੇਣ ਦਾ ਨਿਰਦੇਸ਼ ਦਿੱਤਾ ਹੈ।
ਨਾਲ ਹੀ ਅਦਾਲਤ ਨੇ ਇਹ ਵੀ ਨਿਰਦੇਸ਼ ਦਿੱਤਾ ਕਿ ਗਵਾਹਾਂ ਦੇ ਬਿਆਨ ਤੇਜ਼ੀ ਨਾਲ ਦਰਜ ਕੀਤੇ ਜਾਣ। ਇਸ ਤੋਂ ਇਲਾਵਾ ਸੁਪਰੀਮ ਕੋਰਟ ਵੱਲੋਂ ਯੂਪੀ ਸਰਕਾਰ ਨੂੰ ਲਖੀਮਪੁਰ ਖੀਰੀ ਹਿੰਸਾ ਵਿੱਚ ਪੱਤਰਕਾਰ ਰਮਨ ਕਸ਼ਿਅਪ ਦੀ ਹੱਤਿਆ ਦੇ ਮਾਮਲੇ ਵਿੱਚ ਜਾਂਚ ‘ਤੇ ਜਵਾਬ ਦਾਖਲ ਕਰਨ ਲਈ ਵੀ ਕਿਹਾ ਹੈ। ਇਸ ਮਾਮਲੇ ਵਿੱਚ ਹੁਣ ਅਗਲੀ ਸੁਣਵਾਈ 8 ਨਵੰਬਰ ਨੂੰ ਕੀਤੀ ਜਾਵੇਗੀ।
ਇਹ ਵੀ ਪੜ੍ਹੋ: ਦੋ ਦਿਨਾਂ ਯੂਪੀ ਦੌਰੇ ‘ਤੇ ਹਨ ਕੇਜਰੀਵਾਲ, ਅਯੋਧਿਆ ਦੇ ਹਨੂੰਮਾਨਗੜ੍ਹੀ ਮੰਦਰ ਦੇ ਕੀਤੇ ਦਰਸ਼ਨ
ਦਰਅਸਲ, ਇਸ ਮਾਮਲੇ ਵਿੱਚ ਸੁਪਰੀਮ ਕੋਰਟ ਦਾ ਕਹਿਣਾ ਹੈ ਕਿ ਇਸ ਘਟਨਾ ਦੌਰਾਨ 4-5 ਹਜ਼ਾਰ ਲੋਕਾਂ ਦੀ ਭੀੜ ਸੀ, ਤੁਹਾਨੂੰ ਸਿਰਫ 23 ਚਸ਼ਮਦੀਦ ਗਵਾਹ ਮਿਲੇ? ਲਖੀਮਪੁਰ ਹਿੰਸਾ ਮਾਮਲੇ ਵਿੱਚ ਯੂਪੀ ਪੁਲਿਸ ਵੱਲੋਂ ਸੁਪਰੀਮ ਕੋਰਟ ਨੂੰ ਹੁਣ ਤੱਕ ਹੋਈ ਕਾਰਵਾਈ ਦਾ ਬਿਓਰਾ ਦਿੱਤਾ ਗਿਆ।
ਇਸ ਮਾਮਲੇ ਵਿੱਚ ਯੂਪੀ ਸਰਕਾਰ ਵੱਲੋਂ ਪੇਸ਼ ਹੋਏ ਵਕੀਲ ਹਰੀਸ਼ ਸਾਲਵੇ ਨੇ ਕਿਹਾ ਕਿ 30 ਗਵਾਹਾਂ ਦੇ ਬਿਆਨ ਮਜਿਸਟ੍ਰੇਟ ਦੇ ਸਾਹਮਣੇ ਹੋ ਚੁੱਕੇ ਹਨ। ਉਨ੍ਹਾਂ ਵਿੱਚ 23 ਚਸ਼ਮਦੀਦ ਗਵਾਹ ਹਨ। ਉਨ੍ਹਾਂ ਕਿਹਾ ਕਿ ਕੋਰਟ ਕੁਝ ਗਵਾਹਾਂ ਦੇ ਮਜਿਸਟ੍ਰੇਟ ਦੇ ਸਾਹਮਣੇ ਦਿੱਤੇ ਗਏ ਬਿਆਨਾਂ ਨੂੰ ਦੇਖੇ।
ਇਹ ਵੀ ਪੜ੍ਹੋ: ਭਲਕੇ ਕੈਪਟਨ ਕਰਨਗੇ ਵੱਡਾ ਸਿਆਸੀ ਧਮਾਕਾ, ਸੱਦੀ ਪ੍ਰੈੱਸ ਕਾਨਫਰੰਸ
ਉਨ੍ਹਾਂ ਦੀ ਇਸ ਦਲੀਲ ‘ਤੇ CJI ਨੇ ਕਿਹਾ ਕਿ ਉੱਥੇ ਜੁਟੀ ਭੀੜ ਵਿੱਚ ਬਹੁਤ ਸਾਰੇ ਲੋਕ ਸਿਰਫ ਤਮਾਸ਼ਬੀਨ ਰਹੇ ਹੋਣਗੇ। ਗੰਭੀਰ ਗਵਾਹਾਂ ਦੀ ਪਹਿਚਾਣ ਜ਼ਰੂਰੀ ਹੈ। ਕੀ ਕੋਈ ਗਵਾਹ ਜ਼ਖਮੀ ਵੀ ਹੈ? ਵੀਡੀਓ ਦਾ ਪ੍ਰੀਖਣ ਜਲਦ ਕਰਵਾਇਆ ਜਾਵੇ। ਨਹੀਂ ਤਾਂ ਸਾਨੂੰ ਲੈਬ ਨੂੰ ਨਿਰਦੇਸ਼ ਦੇਣਾ ਪਵੇਗਾ। ਗਵਾਹਾਂ ਦੀ ਸੁਰੱਖਿਆ ਵੀ ਜ਼ਰੂਰੀ ਹੈ। ਅਸੀਂ ਰਾਜ ਸਰਕਾਰ ਵੱਲੋਂ ਦਾਖਲ ਰਿਪੋਰਟ ਦੇਖੀ ਹੈ। ਅਸੀਂ ਗਵਾਹਾਂ ਦੀ ਸੁਰੱਖਿਆ ਦਾ ਨਿਰਦੇਸ਼ ਦਿੰਦੇ ਹਾਂ। ਸਾਰੇ ਗਵਾਹਾਂ ਦੇ ਬਿਆਨ ਮਜਿਸਟ੍ਰੇਟ ਕੋਲ ਦਰਜ ਕਰਵਾਏ ਜਾਣ।