ਇਸ ਵੇਲੇ ਲਖੀਮਪੁਰ ਖੀਰੀ ਮਾਮਲੇ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਇਲਾਹਾਬਾਦ ਹਾਈਕੋਰਟ ਦੀ ਲਖਨਊ ਬੇਂਚ ਨੇ ਲਖੀਮਪੁਰ ਹਿੰਸਾ ਦੇ ਮੁੱਖ ਦੋਸ਼ੀ ਅਸ਼ੀਸ਼ ਮਿਸ਼ਰਾ ਨੂੰ ਜ਼ਮਾਨਤ ਦੇ ਦਿੱਤੀ ਹੈ। ਇਸ ਮਾਮਲੇ ਦੀ ਸੁਣਵਾਈ ਪਹਿਲਾਂ ਹੀ ਪੂਰੀ ਚੁੱਕੀ ਸੀ, ਪਰ ਇਸਦਾ ਫੈਸਲਾ ਅੱਜ ਸੁਣਾਇਆ ਗਿਆ ਹੈ। ਜਿਸ ਵਿੱਚ ਹਾਈਕੋਰਟ ਨੇ ਫੈਸਲਾ ਸੁਣਾਉਂਦਿਆਂ ਅਸ਼ੀਸ਼ ਮਿਸ਼ਰਾ ਨੂੰ ਜ਼ਮਾਨਤ ਦੇ ਦਿੱਤੀ ਹੈ। ਜਿਸ ਤੋਂ ਬਾਅਦ ਅਸ਼ੀਸ਼ ਮਿਸ਼ਰਾ ਭਲਕੇ ਯਾਨੀ ਕਿ ਸ਼ੁੱਕਰਵਾਰ ਨੂੰ ਜੇਲ੍ਹ ਵਿੱਚੋਂ ਬਾਹਰ ਆ ਸਕਦੇ ਹਨ।
ਦੱਸ ਦੇਈਏ ਕਿ ਅਸ਼ੀਸ਼ ਮਿਸ਼ਰਾ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਟੇਨੀ ਦੇ ਪੁੱਤਰ ਹਨ।ਇਸ ਘਟਨਾ ਤੋਂ ਬਾਅਦ ਉਨ੍ਹਾਂ ਨੂੰ ਮੰਤਰੀ ਮੰਡਲ ‘ਚੋਂ ਬਰਖਾਸਤ ਕਰਨ ਦੀ ਮੰਗ ਵੀ ਲਗਾਤਾਰ ਕਿਸਾਨ ਜਥੇਬੰਦੀਆਂ ਵੱਲੋਂ ਚੁੱਕੀ ਗਈ ਸੀ । ਇਸ ਮਾਮਲੇ ਵਿੱਚ ਉੱਤਰ ਪ੍ਰਦੇਸ਼ SIT ਵੱਲੋਂ ਹਾਲ ਹੀ ਵਿੱਚ ਇੱਕ ਚਾਰਜਸ਼ੀਟ ਦਾਖਲ ਕੀਤੀ ਗਈ ਸੀ। ਇਸ 5000 ਪੰਨਿਆਂ ਦੀ ਚਾਰਜਸ਼ੀਟ ਵਿੱਚ ਅਜੇ ਮਿਸ਼ਰਾ ਦੇ ਬੇਟੇ ਅਸ਼ੀਸ਼ ਮਿਸ਼ਰਾ ਨੂੰ ਦੋਸ਼ੀ ਠਹਿਰਾਇਆ ਗਿਆ ਸੀ। ਇੰਨਾ ਹੀ ਨਹੀਂ SIT ਅਨੁਸਾਰ ਅਸ਼ੀਸ਼ ਘਟਨਾ ਵਾਲੀ ਥਾਂ ‘ਤੇ ਵੀ ਮੌਜੂਦ ਸਨ।
ਇਹ ਵੀ ਪੜ੍ਹੋ: ਭਗਵੰਤ ਮਾਨ ਦੇ ਹਲਕੇ ਧੂਰੀ ‘ਚ ਪ੍ਰਿਯੰਕਾ ਗਾਂਧੀ ਕਰਨ ਜਾ ਰਹੇ ਨੇ ਰੈਲੀ, ਐਤਵਾਰ ਆਉਣਗੇ ਪੰਜਾਬ
ਇਸ ਤੋਂ ਇਲਾਵਾ SIT ਨੇ ਆਪਣੀ ਜਾਂਚ ਵਿੱਚ ਲਖੀਮਪੁਰ ਖੀਰੀ ਹਿੰਸਾ ਵਿੱਚ ਅਸ਼ੀਸ਼ ਮਿਸ਼ਰਾ ਦੇ ਅਸਲੇ ਤੋਂ ਫਾਇਰਿੰਗ ਦੀ ਵੀ ਪੁਸ਼ਟੀ ਕੀਤੀ ਸੀ। ਅਸ਼ੀਸ਼ ਮਿਸ਼ਰਾ ਦੀ ਰਿਵਾਲਵਰ ਤੇ ਰਾਈਫਲ ਤੋਂ ਵੀ ਫਾਇਰਿੰਗ ਹੋਈ। ਇਸ ਮਾਮਲੇ ਵਿੱਚ ਅਸੀਸ਼ ਮਿਸ਼ਰਾ ਦਾ ਕਹਿਣਾ ਸੀ ਕਿ ਉਸਨੇ ਆਪਣੀ ਰਿਵਾਲਵਰ ਤੋਂ ਫਾਇਰਿੰਗ ਨਹੀਂ ਕੀਤੀ। ਪੁਲਿਸ ਵੱਲੋਂ ਬੈਲੇਸਟਿਕ ਰਿਪੋਰਟ ਦੇ ਅਧਾਰ ‘ਤੇ ਫਾਇਰਿੰਗ ਦੀ ਪੁਸ਼ਟੀ ਕੀਤੀ ਗਈ ਸੀ।
ਗੌਰਤਲਬ ਹੈ ਕਿ 3 ਅਕਤੂਬਰ 2021 ਨੂੰ ਲਖੀਮਪੁਰ ਦੇ ਤਿਕੁਨੀਆ ਵਿੱਚ ਹੋਈ ਹਿੰਸਾ ਵਿੱਚ 4 ਕਿਸਾਨਾਂ ਸਣੇ 8 ਲੋਕਾਂ ਦੀ ਮੌਤ ਹੋ ਗਈ ਸੀ। ਜਿਸ ਵਿੱਚ ਦੋਸ਼ ਸੀ ਕਿ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਟੇਨੀ ਦੇ ਬੇਟੇ ਅਸ਼ੀਸ਼ ਮਿਸ਼ਰਾ ਨੇ ਆਪਣੀ ਜੀਪ ਨਾਲ ਕਿਸਾਨਾਂ ਨੂੰ ਕੁਚਲਿਆ ਹੈ।
ਵੀਡੀਓ ਲਈ ਕਲਿੱਕ ਕਰੋ -: