ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਜ਼ਿਲੇ ‘ਚ ਕਿਸਾਨਾਂ ਨੂੰ ਕੁਚਲਣ ਦੇ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਨੇ ਜ਼ਿਲੇ ਦੇ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਨੂੰ ਲਿਖਤੀ ਦਸਤਾਵੇਜ਼ ਸੌਂਪ ਕੇ ਦੱਸਿਆ ਹੈ ਕਿ ਇਸ ਮਾਮਲੇ ਦੇ ਮੁਲਜ਼ਮ ਕੇਂਦਰੀ ਮੰਤਰੀ ਅਜੈ ਮਿਸ਼ਰਾ ਦੇ ਪੁੱਤਰ ਆਸ਼ੀਸ਼ ਮਿਸ਼ਰਾ ਨੇ ਕਿਸਾਨਾਂ ਨੂੰ ਮਾਰਨ ਦੀ ਸੋਚੀ ਸਮਝੀ ਸਾਜ਼ਿਸ਼ ਰਚੀ ਸੀ।
ਇਸ ‘ਤੇ ਕਾਂਗਰਸ ਦੇ ਸੰਸਦ ਮੈਂਬਰ ਅਖਿਲੇਸ਼ ਪ੍ਰਸਾਦ ਸਿੰਘ ਨੇ ਕਿਹਾ ਹੈ ਕਿ ਅਜਿਹਾ ਤਾਂ ਹੋਣਾ ਹੀ ਸੀ ਜਦੋਂ ਗ੍ਰਹਿ ਰਾਜ ਮੰਤਰੀ ਦਾ ਪੁੱਤਰ ਇਸ ਮਾਮਲੇ ‘ਚ ਸ਼ਾਮਿਲ ਹੈ। ਉਨ੍ਹਾਂ ਕਿਹਾ ਕਿ ਉਦੋਂ ਅਸੀਂ ਕੇਂਦਰੀ ਮੰਤਰੀ ਦੇ ਅਸਤੀਫੇ ਦੀ ਮੰਗ ਕਰ ਰਹੇ ਸੀ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੈ ਕਿ ਮੰਤਰੀ ਦਾ ਪੁੱਤਰ ਕਿਸਾਨਾਂ ਨੂੰ ਮਾਰਨ ਦੀ ਸਾਜ਼ਿਸ਼ ਵਿੱਚ ਸ਼ਾਮਿਲ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਨੈਤਿਕਤਾ ਰਹਿ ਗਈ ਹੈ ਤਾਂ ਮੰਤਰੀ ਨੂੰ ਅਸਤੀਫਾ ਦੇ ਦੇਣਾ ਚਾਹੀਦਾ ਹੈ। ਅਖਿਲੇਸ਼ ਪ੍ਰਸਾਦ ਸਿੰਘ ਨੇ ਕਿਹਾ ਕਿ ਅਜਿਹਾ ਨਹੀਂ ਹੋਵੇਗਾ ਕਿਉਂਕਿ ਮੋਦੀ ਸਰਕਾਰ 303 ਸੰਸਦ ਮੈਂਬਰ ਹੋਣ ਦੇ ਹੰਕਾਰ ‘ਚ ਡੁੱਬੀ ਹੋਈ ਹੈ।
ਇਹ ਵੀ ਪੜ੍ਹੋ :ਵਿਕ ਗਈ ਅੰਬਾਨੀ ਦੀ ਇਹ ਕੰਪਨੀ, ਇਸ ਉਦਯੋਗਪਤੀ ਨੇ ਲਗਾਈ ਨਿਲਾਮੀ ‘ਚ ਸਭ ਤੋਂ ਵੱਡੀ ਬੋਲੀ !
ਦੂਜੇ ਪਾਸੇ ਲਖੀਮਪੁਰ ਮਾਮਲੇ ‘ਚ ਐੱਸਆਈਟੀ ਦੀ ਜਾਂਚ ਰਿਪੋਰਟ ਸਾਹਮਣੇ ਆਉਣ ਤੋਂ ਬਾਅਦ ਰਾਸ਼ਟਰੀ ਜਨਤਾ ਦਲ ਦੇ ਨੇਤਾ ਅਤੇ ਰਾਜ ਸਭਾ ਮੈਂਬਰ ਮਨੋਜ ਝਾਅ ਨੇ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਨੂੰ ਬਰਖਾਸਤ ਕਰਨ ਦੀ ਮੰਗ ਕੀਤੀ ਹੈ। ਦੱਸ ਦਈਏ ਕਿ 3 ਅਕਤੂਬਰ 2021 ਨੂੰ ਲਖੀਮਪੁਰ ਖੀਰੀ ‘ਚ ਪ੍ਰਦਰਸ਼ਨ ਕਰ ਰਹੇ ਕਿਸਾਨਾਂ ‘ਤੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਟੇਨੀ ਦੇ ਬੇਟੇ ਆਸ਼ੀਸ਼ ਮਿਸ਼ਰਾ ਨੇ ਤੇਜ਼ ਰਫਤਾਰ suv ਕਾਰ ‘ਚ ਚੜ੍ਹਾ ਦਿੱਤਾ ਸੀ। ਇਸ ਵਿੱਚ ਚਾਰ ਕਿਸਾਨਾਂ, ਇੱਕ ਪੱਤਰਕਾਰ ਸਮੇਤ ਕੁੱਲ 8 ਲੋਕਾਂ ਦੀ ਜਾਨ ਚਲੀ ਗਈ ਸੀ। ਕਿਸਾਨਾਂ ਵੱਲੋਂ ਦਰਜ ਕਰਵਾਈ ਗਈ ਐਫਆਈਆਰ ਵਿੱਚ ਆਸ਼ੀਸ਼ ਮਿਸ਼ਰਾ ਦਾ ਨਾਮ ਹੈ, ਜਿਸ ਵਿੱਚ ਕਿਹਾ ਗਿਆ ਹੈ ਕਿ ਕਿਸਾਨਾਂ ਦੇ ਸ਼ਾਂਤਮਈ ਮਾਰਚ ਦੌਰਾਨ ਆਸ਼ੀਸ਼ ਆਪਣੀ ਤੇਜ਼ ਰਫ਼ਤਾਰ ਕਾਰ ਨਾਲ ਲੋਕਾਂ ਨੂੰ ਕੁਚਲਦਾ ਹੋਇਆ ਅੱਗੇ ਲੰਘ ਗਿਆ ਸੀ।
ਵੀਡੀਓ ਲਈ ਕਲਿੱਕ ਕਰੋ -: