ਸ਼ੁੱਕਰਵਾਰ ਨੂੰ ਸੁਪਰੀਮ ਕੋਰਟ ਵਿੱਚ ਲਖੀਮਪੁਰ ਖੀਰੀ ਮਾਮਲੇ ਦੀ ਸੁਣਵਾਈ ਹੋਣੀ ਹੈ। ਵੀਰਵਾਰ ਦੀ ਸੁਣਵਾਈ ਵਿੱਚ ਸੁਪਰੀਮ ਕੋਰਟ ਨੇ ਯੂਪੀ ਸਰਕਾਰ ਤੋਂ ਹੁਣ ਤੱਕ ਵਾਪਰੀਆਂ ਘਟਨਾਵਾਂ ਬਾਰੇ ਇੱਕ ਵਿਸਥਾਰ ਰਿਪੋਰਟ ਮੰਗੀ ਸੀ।
ਦੂਜੇ ਪਾਸੇ ਅੱਜ ਪੁਲਿਸ ਨੇ ਮੁੱਖ ਮੁਲਜ਼ਮ ਆਸ਼ੀਸ਼ ਮਿਸ਼ਰਾ ਨੂੰ ਪੁੱਛਗਿੱਛ ਲਈ ਬੁਲਾਇਆ ਸੀ, ਪਰ ਉਹ ਪੇਸ਼ ਨਹੀਂ ਹੋਇਆ। ਲਖੀਮਪੁਰ ਮਾਮਲੇ ਦਾ ਮੁੱਖ ਮੁਲਜ਼ਮ ਆਸ਼ੀਸ਼ ਮਿਸ਼ਰਾ ਅਜੇ ਪੁੱਛਗਿੱਛ ਲਈ ਕ੍ਰਾਈਮ ਬ੍ਰਾਂਚ ਦੇ ਸਾਹਮਣੇ ਪੇਸ਼ ਨਹੀਂ ਹੋਇਆ ਹੈ। ਬੀਤੇ ਦਿਨ ਆਸ਼ੀਸ਼ ਮਿਸ਼ਰਾ ਦੇ ਘਰ ਦੇ ਬਾਹਰ ਨੋਟਿਸ ਲਾਉਣ ਤੋਂ ਬਾਅਦ ਉਸ ਨੂੰ 10 ਵਜੇ ਪੁੱਛਗਿੱਛ ਬੁਲਾਇਆ ਗਿਆ ਸੀ। ਇਸ ਵੇਲੇ ਕ੍ਰਾਈਮ ਬ੍ਰਾਂਚ ਦੇ ਦਫਤਰ ਵਿੱਚ ਉਡੀਕ ਕੀਤੀ ਜਾ ਰਹੀ ਹੈ। ਦੂਜੇ ਪਾਸੇ, ਆਸ਼ੀਸ਼ ਮਿਸ਼ਰਾ ਦੇ ਘਰ ਦੇ ਬਾਹਰ ਵੀ ਕੋਈ ਹਲਚਲ ਨਹੀਂ ਹੈ। ਉਹ ਘਰ ਵਿੱਚ ਮੌਜੂਦ ਨਹੀਂ ਹੈ। ਪੁਲਿਸ ਨੇ ਕੱਲ੍ਹ ਮੰਤਰੀ ਦੇ ਘਰ ਦੇ ਬਾਹਰ ਨੋਟਿਸ ਲਗਾ ਦਿੱਤਾ ਸੀ।
ਦੱਸ ਦਈਏ ਕਿ ਆਸ਼ੀਸ਼ ਮਿਸ਼ਰਾ ਲਖੀਮਪੁਰ ਮਾਮਲੇ ਦਾ ਮੁੱਖ ਮੁਲਜ਼ਮ ਹੈ। ਉਸ ‘ਤੇ ਕਿਸਾਨਾਂ ‘ਤੇ ਕਾਰਾਂ ਚੜ੍ਹਾਉਣ ਦਾ ਦੋਸ਼ ਹੈ। ਉੱਥੇ ਹੀ ਲਖੀਮਪੁਰ ਮੁੱਦੇ ‘ਤੇ ਅੱਜ ਸੁਪਰੀਮ ਕੋਰਟ’ ਚ ਅਹਿਮ ਸੁਣਵਾਈ ਹੋਣੀ ਹੈ। ਦੱਸ ਦੇਈਏ ਕਿ ਵੀਰਵਾਰ ਨੂੰ ਸੁਣਵਾਈ ਦੌਰਾਨ ਅਦਾਲਤ ਨੇ ਯੂਪੀ ਸਰਕਾਰ ਨੂੰ ਵਿਸਥਾਰਤ ਸਥਿਤੀ ਰਿਪੋਰਟ ਦਾਇਰ ਕਰਨ ਲਈ ਕਿਹਾ ਸੀ। ਇਸ ਵਿੱਚ ਕਿੰਨੀਆਂ ਗ੍ਰਿਫਤਾਰੀਆਂ ਹੋਈਆਂ ਹਨ, ਐਫਆਈਆਰ, ਜਾਂਚ ਪੈਨਲ ਆਦਿ ਬਾਰੇ ਜਾਣਕਾਰੀ ਮੰਗੀ ਗਈ ਸੀ। ਅਦਾਲਤ ਨੇ ਦੱਸਿਆ ਸੀ ਕਿ ਅਦਾਲਤ ਜਨਹਿੱਤ ਪਟੀਸ਼ਨ ‘ਤੇ ਲਖੀਮਪੁਰ ਘਟਨਾ ਦੀ ਸੁਣਵਾਈ ਕਰ ਰਹੀ ਹੈ।