ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿੱਚ ਵਾਪਰੀ ਘਟਨਾ ਨੂੰ ਲੈ ਕੇ ਪੂਰੇ ਦੇਸ਼ ‘ਚ ਸਿਆਸੀ ਪਾਰਾ ਚੜ੍ਹਿਆ ਹੋਇਆ ਹੈ। ਇਸ ਘਟਨਾ ਦੇ ਮਾਮਲੇ ਵਿੱਚ ਹੁਣ ਤੱਕ ਭਾਜਪਾ ਵਿਰੋਧੀਆਂ ਦੇ ਨਿਸ਼ਾਨੇ ‘ਤੇ ਸੀ, ਪਰ ਹੁਣ ਉਨ੍ਹਾਂ ਦੇ ਆਪਣੇ ਵੀ ਨਾਰਾਜ਼ ਹੋ ਰਹੇ ਹਨ।
ਭਾਜਪਾ ਦੀ ਸਹਿਯੋਗੀ ਅਪਨਾ ਦਲ ਨੇ ਹਿੰਸਾ ਦੇ ਸਬੰਧ ਵਿੱਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦੇ ਪੁੱਤਰ ਆਸ਼ੀਸ਼ ਮਿਸ਼ਰਾ ਦੀ ਗ੍ਰਿਫਤਾਰੀ ਦੀ ਮੰਗ ਕੀਤੀ ਹੈ। ਅਪਣਾ ਦਲ (ਐਸ) ਦੇ ਕਾਰਜਕਾਰੀ ਪ੍ਰਧਾਨ ਆਸ਼ੀਸ਼ ਪਟੇਲ ਨੇ ਆਸ਼ੀਸ਼ ਮਿਸ਼ਰਾ ਦੀ ਤੁਰੰਤ ਗ੍ਰਿਫਤਾਰੀ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਆਸ਼ੀਸ਼ ਮਿਸ਼ਰਾ ਨੂੰ ਬਿਨਾਂ ਦੇਰੀ ਦੇ ਤੁਰੰਤ ਗ੍ਰਿਫਤਾਰ ਕੀਤਾ ਜਾਣਾ ਚਾਹੀਦਾ ਹੈ। ਐਤਵਾਰ ਨੂੰ ਲਖੀਮਪੁਰ ਖੀਰੀ ਵਿੱਚ ਵਾਪਰੀ ਘਟਨਾ ਦੌਰਾਨ ਚਾਰ ਕਿਸਾਨਾਂ ਸਮੇਤ ਅੱਠ ਲੋਕਾਂ ਦੀ ਮੌਤ ਹੋ ਗਈ ਸੀ। ਇਸ ਮਾਮਲੇ ‘ਚ ਬਹਰਾਇਚ ਦੇ ਜਗਜੀਤ ਸਿੰਘ ਨੇ ਐਫਆਈਆਰ ਦਰਜ ਕਰਵਾਈ ਹੈ। ਇਸ ਵਿੱਚ ਆਸ਼ੀਸ਼ ਮਿਸ਼ਰਾ ਸਮੇਤ 15-20 ਅਣਪਛਾਤੇ ਲੋਕਾਂ ਨੂੰ ਮੁਲਜ਼ਮ ਬਣਾਇਆ ਗਿਆ ਹੈ। ਪੁਲਿਸ ਨੇ ਆਸ਼ੀਸ਼ ਮਿਸ਼ਰਾ ਦੇ ਖਿਲਾਫ ਦੰਗੇ ਭੜਕਾਉਣ, ਲਾਪਰਵਾਹੀ ਨਾਲ ਗੱਡੀ ਚਲਾਉਣ ਅਤੇ ਹੱਤਿਆ ਦੇ ਦੋਸ਼ ਵਿੱਚ ਮਾਮਲਾ ਦਰਜ ਕੀਤਾ ਹੈ।
ਇਹ ਵੀ ਪੜ੍ਹੋ : ਲਖੀਮਪੁਰ ਮਾਮਲਾ : ਆਪਣੀ ਗੱਡੀ, ਆਪਣਾ ਰੂਟ, ਸ਼ਰਤਾਂ ਮਨਾਂ ਲਖੀਮਪੁਰ ਲਈ ਰਵਾਨਾ ਹੋਏ ਰਾਹੁਲ
ਐਫਆਈਆਰ ਵਿੱਚ ਦੋਸ਼ ਲਾਇਆ ਗਿਆ ਹੈ ਕਿ ਕੇਂਦਰੀ ਮੰਤਰੀ ਦੇ ਬੇਟੇ ਨੇ ਗੁੰਡਾਗਰਦੀ ਕੀਤੀ ਅਤੇ ਵੀਡੀਓ ਵਾਇਰਲ ਹੋਣ ਤੋਂ ਬਾਅਦ ਵੀ ਕੇਂਦਰ ਸਰਕਾਰ ਨੇ ਮੰਤਰੀ ਵਿਰੁੱਧ ਕੋਈ ਕਾਰਵਾਈ ਨਹੀਂ ਕੀਤੀ। ਸ਼ਿਕਾਇਤਕਰਤਾ ਨੇ ਮੰਤਰੀ ਅਤੇ ਉਨ੍ਹਾਂ ਦੇ ਬੇਟੇ ਦੀ ਛੇਤੀ ਗ੍ਰਿਫਤਾਰੀ ਦੀ ਮੰਗ ਕੀਤੀ ਹੈ। ਪ੍ਰਸ਼ਾਸਨ ਅਤੇ ਸਰਕਾਰ ਤੋਂ ਕਾਰਵਾਈ ਦੀ ਮੰਗ ਕੀਤੀ ਗਈ ਹੈ, ਪਰ ਘਟਨਾ ਦੇ ਤਿੰਨ ਦਿਨ ਬਾਅਦ ਵੀ ਆਸ਼ੀਸ਼ ਮਿਸ਼ਰਾ ਨੂੰ ਗ੍ਰਿਫਤਾਰ ਨਹੀਂ ਕੀਤਾ ਗਿਆ ਹੈ।
ਇਹ ਵੀ ਦੇਖੋ : ਮੁੰਬਈ ਤੋਂ Acting ਛੱਡ ਖੋਲੀ ਆਪਣੀ ਨੂਟਰੀ ਕੁਲਚੇ ਦੀ ਦੁਕਾਨ | Inspirational Story | Street Food