ਲਖੀਮਪੁਰ ਖੀਰੀ ਹਿੰਸਾ ਮਾਮਲੇ ਵਿੱਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਕੁਮਾਰ ਮਿਸ਼ਰਾ ‘ਟੇਨੀ’ ਦੇ ਪੁੱਤਰ ਆਸ਼ੀਸ਼ ਮਿਸ਼ਰਾ ਨੂੰ ਅੱਜ ਸਵੇਰੇ 11 ਵਜੇ ਤੱਕ ਪੁਲਿਸ ਦੇ ਸਾਹਮਣੇ ਪੇਸ਼ ਹੋਣਾ ਹੈ। ਪੁਲਿਸ ਨੇ ਸ਼ੁੱਕਰਵਾਰ ਨੂੰ ਦੂਜਾ ਨੋਟਿਸ ਜਾਰੀ ਕਰ ਕੇ ਪੁੱਛਗਿੱਛ ਲਈ ਅੱਜ ਸਵੇਰੇ 11 ਵਜੇ ਤੱਕ ਪੇਸ਼ ਹੋਣ ਦਾ ਸਮਾਂ ਦਿੱਤਾ ਹੈ।
ਇਸ ਵਿਚਾਲੇ ਲਖਨਊ ਵਿੱਚ ਕੇਂਦਰੀ ਮੰਤਰੀ ਨੇ ਆਪਣੇ ਪੁੱਤ ਨੂੰ ਨਿਰਦੋਸ਼ ਕਰਾਰ ਦਿੰਦਿਆਂ ਕਿਹਾ ਕਿ ਉਨ੍ਹਾਂ ਦੇ ਬੇਟੇ ਦੀ ਸਿਹਤ ਠੀਕ ਨਹੀਂ ਹੈ। ਜਿਸ ਕਾਰਨ ਉਹ ਸ਼ਨੀਵਾਰ ਯਾਨੀ ਕਿ ਅੱਜ ਪੁਲਿਸ ਸਾਹਮਣੇ ਪੇਸ਼ ਹੋਵੇਗਾ।
ਇਹ ਵੀ ਪੜ੍ਹੋ: ਕਿਸਾਨ ਦੇ ਇਸ ਪੁੱਤ ਨੇ ਰੌਸ਼ਨ ਕੀਤਾ ਪੂਰੇ ਪੰਜਾਬ ਦਾ ਨਾਂ, ISRO ‘ਚ ਬਣਿਆ ਸਾਇੰਟਿਸਟ
ਕੇਂਦਰੀ ਮੰਤਰੀ ਨੇ ਇਸ ਸਬੰਧੀ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਾਨੂੰ ਕਾਨੂੰਨ ‘ਤੇ ਪੂਰਾ ਭਰੋਸਾ ਹੈ। ਮੇਰਾ ਬਬੇਟਾ ਨਿਰਦੋਸ਼ ਹੈ। ਉਨ੍ਹਾਂ ਕਿਹਾ ਕਿ ਸਾਨੂੰ ਵੀਰਵਾਰ ਨੂੰ ਨੋਟਿਸ ਮਿਲਿਆ ਸੀ, ਪਰ ਤਬੀਅਤ ਖਰਾਬ ਹੋਣ ਕਾਰਨ ਉਹ ਪੁਲਿਸ ਸਾਹਮਣੇ ਪੇਸ਼ ਨਹੀਂ ਹੋ ਸਕਿਆ। ਉਨ੍ਹਾਂ ਦੱਸਿਆ ਕਿ ਉਹ ਅੱਜ ਯਾਨੀ ਕਿ ਸ਼ਨੀਵਾਰ ਨੂੰ ਪੁਲਿਸ ਸਾਹਮਣੇ ਪੇਸ਼ ਹੋਵੇਗਾ ਤੇ ਆਪਣੇ ਨਿਰਦੋਸ਼ ਹੋਣ ਦੇ ਬਾਰੇ ਵਿੱਚ ਬਿਆਨ ਤੇ ਸਬੂਤ ਦੇਵੇਗਾ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ ਵੀ ਸ਼ੁੱਕਰਵਾਰ ਨੂੰ ਅਸ਼ੀਸ਼ ਮਿਸ਼ਰਾ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਯੂਪੀ ਸਰਕਾਰ ਨ ਉ ਫਟਕਾਰ ਲਗਾਈ ਸੀ। ਇਸ ਮਾਮਲੇ ਵਿੱਚ ਕੋਰਟ ਨੇ ਪੁੱਛਿਆ ਸੀ ਕਿ ਜੇਕਰ ਦੋਸ਼ੀ ਕੋਈ ਆਮ ਵਿਅਕਤੀ ਹੁੰਦਾ ਤਾਂ ਕੀ ਉਸਦੇ ਪ੍ਰਤੀ ਵੀ ਪੁਲਿਸ ਦਾ ਹੀ ਰਵਈਆ ਹੁੰਦਾ?