ਲਖੀਮਪੁਰ ਖੀਰੀ ਕਾਂਡ ਦੇ ਮੁੱਖ ਮੁਲਜ਼ਮ ਆਸ਼ੀਸ਼ ਮਿਸ਼ਰਾ ਉਰਫ਼ ਮੋਨੂੰ ਭਲਕੇ ਜ਼ਮਾਨਤ ‘ਤੇ ਰਿਹਾਅ ਹੋ ਸਕਦਾ ਹੈ । ਇਲਾਹਾਬਾਦ ਹਾਈਕੋਰਟ ਦੀ ਲਖਨਊ ਬੈਂਚ ਨੇ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਦੇ ਹੁਕਮ ਵਿੱਚ 302 ਅਤੇ 120ਬੀ ਧਾਰਾਵਾਂ ਜੋੜ ਕੇ ਨਵਾਂ ਹੁਕਮ ਜਾਰੀ ਕਰਨ ਦਾ ਹੁਕਮ ਦਿੱਤਾ ਹੈ । ਇਸ ਤੋਂ ਪਹਿਲਾਂ ਅਦਾਲਤ ਨੇ ਉਸ ਨੂੰ ਸਾਰੀਆਂ ਧਾਰਾਵਾਂ ਤਹਿਤ ਜ਼ਮਾਨਤ ਨਹੀਂ ਦਿੱਤੀ ਸੀ।
ਲਖੀਮਪੁਰ ਪੁਲਿਸ ਨੇ ਅਦਾਲਤ ਵਿੱਚ ਦਾਇਰ ਚਾਰਜਸ਼ੀਟ ਵਿੱਚ ਮਿਸ਼ਰਾ ‘ਤੇ ਆਈਪੀਸੀ ਦੀ ਧਾਰਾ 147, 148, 149, 302, 307, 326, 34, 427 ਅਤੇ 120ਬੀ ਦੇ ਨਾਲ-ਨਾਲ ਧਾਰਾ 3/25, 5/27 ਅਤੇ 39 ਦੇ ਤਹਿਤ ਦੋਸ਼ ਲਗਾਏ ਹਨ । ਅਦਾਲਤ ਦੇ ਪਹਿਲੇ ਹੁਕਮ ਨੇ ਉਸ ਨੂੰ ਆਈਪੀਸੀ ਦੀਆਂ ਧਾਰਾਵਾਂ 147 148, 149, 307, 326 ਅਤੇ 427 ਦੇ ਨਾਲ-ਨਾਲ ਅਸਲਾ ਐਕਟ ਦੀਆਂ ਧਾਰਾਵਾਂ 34 ਅਤੇ 30 ਦੇ ਤਹਿਤ ਦੋਸ਼ਾਂ ਲਈ ਜ਼ਮਾਨਤ ਦਿੱਤੀ ਸੀ। ਜ਼ਮਾਨਤ ਦੇ ਹੁਕਮ ਵਿੱਚ ਆਈਪੀਸੀ ਦੀ ਧਾਰਾ 302 ਅਤੇ 120ਬੀ ਦਾ ਕੋਈ ਜ਼ਿਕਰ ਨਹੀਂ ਸੀ। ਦੋਵੇਂ ਧਾਰਾਵਾਂ ਕ੍ਰਮਵਾਰ ਕਤਲ ਅਤੇ ਅਪਰਾਧਿਕ ਸਾਜ਼ਿਸ਼ ਨਾਲ ਸਬੰਧਤ ਹਨ।
ਦੱਸ ਦੇਈਏ ਕਿ ਪਿਛਲੇ ਸਾਲ 3 ਅਕਤੂਬਰ ਨੂੰ ਲਖੀਮਪੁਰ ਖੀਰੀ ਹਿੰਸਾ ਵਿੱਚ 4 ਕਿਸਾਨਾਂ ਸਣੇ ਅੱਠ ਲੋਕਾਂ ਦੀ ਮੌਤ ਹੋ ਗਈ ਸੀ। ਜਦੋਂ ਕਿਸਾਨ ਉੱਤਰ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਿਆ ਦੇ ਖੇਤਰ ਵਿੱਚ ਦੌਰੇ ਦਾ ਵਿਰੋਧ ਕਰ ਰਹੇ ਸਨ ਤਾਂ ਇੱਕ ਐਸਯੂਵੀ ਕਾਰ ਨੇ ਕਿਸਾਨਾਂ ਨੂੰ ਦਰੜ ਦਿੱਤਾ ਸੀ । ਇਸ ਹਿੰਸਾ ਵਿੱਚ ਇੱਕ ਪੱਤਰਕਾਰ ਦੀ ਵੀ ਮੌਤ ਹੋ ਗਈ ਸੀ।
ਵੀਡੀਓ ਲਈ ਕਲਿੱਕ ਕਰੋ -: