ਲਖੀਮਪੁਰ ਖੀਰੀ ਕਾਂਡ ਦੇ ਮੁੱਖ ਦੋਸ਼ੀ ਆਸ਼ੀਸ਼ ਮਿਸ਼ਰਾ ਦੀ ਅਦਾਲਤ ਨੇ ਦੂਜੀ ਵਾਰ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਹੈ। ਸੈਸ਼ਨ ਕੋਰਟ ਵੱਲੋਂ ਆਸ਼ੀਸ਼ ਮਿਸ਼ਰਾ ਦੀ ਅਰਜ਼ੀ ਰੱਦ ਕੀਤੀ ਗਈ ਹੈ। ਜ਼ਿਲ੍ਹਾ ਅਦਾਲਤ ਨੇ ਕਿਹਾ ਕਿ ਜ਼ਮਾਨਤ ਅਰਜ਼ੀ ਵਿੱਚ ਕਈ ਅਹਿਮ ਜਾਣਕਾਰੀਆਂ ਨਹੀਂ ਦਿੱਤੀਆਂ ਗਈਆਂ। ਸੈਸ਼ਨ ਕੋਰਟ ਵੱਲੋਂ ਜ਼ਮਾਨਤ ਦੀ ਅਰਜ਼ੀ ਖਾਰਜ ਹੋਣ ਤੋਂ ਬਾਅਦ ਆਸ਼ੀਸ਼ ਨੂੰ ਇੱਕ ਵਾਰ ਫਿਰ ਅਰਜ਼ੀ ਦੇਣੀ ਪਵੇਗੀ। ਇਸ ਤੋਂ ਪਹਿਲਾਂ ਅਦਾਲਤ ਨੇ ਸਹਿ ਮੁਲਜ਼ਮ ਅੰਕਿਤ ਦਾਸ ਸਮੇਤ ਪੰਜ ਦੀਆ ਜ਼ਮਾਨਤ ਅਰਜ਼ੀਆਂ ਵੀ ਰੱਦ ਕਰ ਦਿੱਤੀਆਂ ਸਨ।
ਆਸ਼ੀਸ਼ ‘ਤੇ ਧਾਰਾਵਾਂ ਦੇ ਮੱਦੇਨਜ਼ਰ ਅਦਾਲਤ ਨੇ ਸਪੱਸ਼ਟ ਕੀਤਾ ਹੈ ਕਿ ਫਿਲਹਾਲ ਉਸ ਨੂੰ ਜ਼ਮਾਨਤ ਨਹੀਂ ਦਿੱਤੀ ਜਾ ਸਕਦੀ। ਆਸ਼ੀਸ਼ ਮਿਸ਼ਰਾ ਖ਼ਿਲਾਫ਼ ਪਹਿਲਾ ਹਾਦਸੇ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਸੀ। ਉਸ ਸਮੇਂ ਕਤਲ ਦੇ ਨਾਲ-ਨਾਲ ਗੈਰ ਇਰਾਦਾ ਕਤਲ ਦੀ ਇੱਕ ਧਾਰਾ ਲੱਗੀ ਸੀ। ਆਸ਼ੀਸ਼ ਦੇ ਵਕੀਲ ਅਦਾਲਤ ਵਿੱਚ ਇਹ ਸਾਬਿਤ ਕਰਨ ਦੀ ਕੋਸ਼ਿਸ਼ ਕਰ ਰਹੇ ਸਨ ਕਿ ਇਹ ਸਿਰਫ਼ ਇੱਕ ਹਾਦਸਾ ਸੀ। ਕਿਸਾਨਾਂ ਦੇ ਹਮਲੇ ਕਾਰਨ ਆਸ਼ੀਸ਼ ਉਥੋਂ ਫਰਾਰ ਹੋ ਗਿਆ ਸੀ। ਕੁਝ ਕਿਸਾਨ ਬੱਚਣ ਦੀ ਕੋਸ਼ਿਸ਼ ਕਰਦੇ ਹੋਏ ਕੁਚਲੇ ਗਏ ਸਨ। ਇਸ ਕਾਰਨ ਕਿਸਾਨਾਂ ਦੀ ਮੌਤ ਹੋ ਗਈ। ਪਰ ਅਦਾਲਤ ਨੇ ਵਕੀਲ ਦੀ ਇਸ ਦਲੀਲ ਨੂੰ ਨਹੀਂ ਮੰਨਿਆ।
ਇਹ ਵੀ ਪੜ੍ਹੋ : ਫਰਜ਼ੀ ਆਰਡਰ ਦਿਖਾ ਕੇ ਇੰਜੀਨੀਅਰ ਨੇ ਵੇਚਿਆ ਰੇਲ ਇੰਜਣ, ਇੰਝ ਹੋਇਆ ਖੁਲਾਸਾ
ਦੱਸ ਦੇਈਏ ਕਿ ਆਸ਼ੀਸ਼ ਮਿਸ਼ਰਾ ਨੂੰ ਜੇਲ੍ਹ ਭੇਜੇ ਜਾਣ ਤੋਂ ਬਾਅਦ ਜ਼ਮਾਨਤ ਨਹੀਂ ਮਿਲੀ ਹੈ। ਹਾਲਾਂਕਿ ਉਸ ਨੇ ਕਈ ਵਾਰ ਜ਼ਮਾਨਤ ਲੈਣ ਦੀ ਕੋਸ਼ਿਸ਼ ਕੀਤੀ ਹੈ। ਬਾਅਦ ‘ਚ ਆਸ਼ੀਸ਼ ‘ਤੇ ਦੁਰਘਟਨਾ ਦੀ ਧਾਰਾ ਹਟਾ ਕੇ ਧਾਰਾ 302 ਲਗਾ ਦਿੱਤੀ ਗਈ ਸੀ। ਪੁਲਿਸ ਨੇ ਅਦਾਲਤ ਨੂੰ ਦੱਸਿਆ ਕਿ ਇਹ ਇੱਕ ਸੋਚੀ ਸਮਝੀ ਸਾਜ਼ਿਸ਼ ਸੀ। ਕਿਹਾ ਗਿਆ ਸੀ ਕਿ ਕਿਸਾਨਾਂ ਨੂੰ ਸੋਚੀ ਸਮਝੀ ਸਾਜ਼ਿਸ਼ ਤਹਿਤ ਮਾਰਿਆ ਗਿਆ ਹੈ। ਇਸ ਤੋਂ ਬਾਅਦ ਅਦਾਲਤ ਨੇ ਧਾਰਾਵਾਂ ਬਦਲ ਦਿੱਤੀਆਂ ਸਨ। ਆਸ਼ੀਸ਼ ਮਿਸ਼ਰਾ ਵੱਲੋਂ ਅਦਾਲਤ ਵਿੱਚ ਦਿੱਤੀ ਗਈ ਅਰਜ਼ੀ ਪੁਰਾਣੀ ਧਾਰਾਵਾਂ ਵਿੱਚ ਸੀ। ਪਰ ਧਾਰਾਵਾਂ ਬਦਲਣ ਤੋਂ ਬਾਅਦ ਇੱਕ ਵਾਰ ਮੁੜ ਨਵੀ ਅਰਜ਼ੀ ਦੇਣੀ ਸੀ। ਹੁਣ ਅਦਾਲਤ ਵਿੱਚ ਨਵੀਂ ਅਰਜ਼ੀ ਦਿੱਤੀ ਗਈ ਸੀ। ਪਰ ਆਸ਼ੀਸ਼ ਮਿਸ਼ਰਾ ਦੀ ਅਰਜ਼ੀ ਵਿੱਚ ਤਕਨੀਕੀ ਖਾਮੀਆਂ ਕਾਰਨ ਅਦਾਲਤ ਨੇ ਇਸ ਨੂੰ ਸਵੀਕਾਰ ਨਹੀਂ ਕੀਤਾ। ਆਸ਼ੀਸ਼ ਮਿਸ਼ਰਾ ਦੇ ਨਾਲ-ਨਾਲ ਅਦਾਲਤ ਨੇ ਉਸ ਦੇ ਪੰਜ ਸਾਥੀਆਂ ਦੀ ਜ਼ਮਾਨਤ ਅਰਜ਼ੀ ਵੀ ਰੱਦ ਕਰ ਦਿੱਤੀ ਹੈ।
ਵੀਡੀਓ ਲਈ ਕਲਿੱਕ ਕਰੋ -: