ਲਖੀਮਪੁਰ ਖੀਰੀ ਵਿੱਚ ਵਾਪਰੀ ਘਟਨਾ ਦਾ ਮਾਮਲਾ ਅਜੇ ਠੰਡਾ ਵੀ ਨਹੀਂ ਹੋਇਆ ਸੀ, ਕਿ ਹੁਣ ਹਰਿਆਣੇ ਦੇ ਵਿੱਚ ਵੀ ਇੱਕ ਅਜਿਹਾ ਹੀ ਮਾਮਲਾ ਸਾਹਮਣੇ ਆਇਆ ਹੈ।
ਕਿਸਾਨ ਏਕਤਾ ਮੋਰਚਾ ਮੁਤਾਬਕ, ਹਰਿਆਣਾ ਦੇ ਨਾਰਾਇਣਗੜ੍ਹ (ਅੰਬਾਲਾ) ਵਿਚ ਸਾਂਸਦ ਨਾਇਬ ਸੈਣੀ ਦੇ ਸਾਥੀਆਂ ਨੇ ਸ਼ਾਂਤੀਪੂਰਨ ਵਿਰੋਧ ਕਰਦੇ ਕਿਸਾਨਾਂ ‘ਤੇ ਗੱਡੀ ਚੜ੍ਹਾ ਦਿੱਤੀ, ਜਿਸ ਵਿੱਚ ਇੱਕ ਕਿਸਾਨ ਜ਼ਖਮੀ ਹੋ ਗਿਆ ਹੈ। ਕਿਸਾਨ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਕਿਹਾ ਜਾ ਰਿਹਾ ਹੈ ਕਿ ਨਾਰਾਇਣਗੜ੍ਹ ਵਿਚ ਕਿਸਾਨ ਸਾਂਸਦ ਨਾਇਬ ਸੈਣੀ ਦਾ ਵਿਰੋਧ ਕਰ ਰਹੇ ਸਨ। ਕਿਸਾਨਾਂ ਨੇ ਇਨੋਵਾ ਗੱਡੀ ਦਾ ਨੰਬਰ ਨੋਟ ਕੀਤਾ ਹੈ।
ਉੱਥੇ ਹੀ ਲਖੀਮਪੁਰ ਖੀਰੀ ਦਾ ਮਾਮਲਾ ਵੀ ਅਜੇ ਸੁਲਝਿਆ ਨਹੀਂ ਹੈ। ਲਖੀਮਪੁਰ ਮਾਮਲੇ ਨੂੰ ਲੈ ਕੇ ਅੱਜ ਸੁਪਰੀਮ ਕੋਰਟ ਵਿੱਚ ਵੀ ਸੁਣਵਾਈ ਹੋਈ ਹੈ। ਸੁਪਰੀਮ ਕੋਰਟ ਨੇ ਉੱਤਰ ਪ੍ਰਦੇਸ਼ ਸਰਕਾਰ ਨੂੰ ਕੱਲ ਤੱਕ ਸਟੇਟਸ ਰਿਪੋਰਟ ਦਾਇਰ ਕਰਨ ਲਈ ਕਿਹਾ ਹੈ। ਸੁਪਰੀਮ ਕੋਰਟ ਨੇ ਯੂਪੀ ਸਰਕਾਰ ਤੋਂ ਪੁੱਛਿਆ ਹੈ ਕਿ ਦੋਸ਼ੀ ਕੌਣ ਹਨ, ਕਿਨ੍ਹਾਂ ਦੇ ਖਿਲਾਫ ਐੱਫ. ਆਈ. ਆਰ. ਦਰਜ ਕੀਤੀ ਗਈ ਹੈ ਅਤੇ ਕੀ ਉਨ੍ਹਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਹੁਣ ਭਲਕੇ ਇਸ ਮਾਮਲੇ ‘ਤੇ ਸੁਣਵਾਈ ਹੋਵੇਗੀ। ਯੂਪੀ ਸਰਕਾਰ ਨੇ ਕਿਹਾ ਹੈ ਕਿ ਉਹ ਸਟੇਟਸ ਰਿਪੋਰਟ ਦਾਖਲ ਕਰੇਗੀ। ਸੁਪਰੀਮ ਕੋਰਟ ਨੇ ਯੋਗੀ ਸਰਕਾਰ ਨੂੰ ਵਿਸਥਾਰ ਨਾਲ ਰਿਪੋਰਟ ਦਾਇਰ ਕਰਨ ਲਈ ਕਿਹਾ ਹੈ।
ਇਹ ਵੀ ਦੇਖੋ : Instant Aloo Dosa Pan Cake | Morning Nashta Recipe | Watch Full Video On 07 October