ਯੂਪੀ ਦੇ ਲਖੀਮਪੁਰ ਖੀਰੀ ਵਿੱਚ ਨਾਬਾਲਗ ਕੁੜੀਆਂ ਨਾਲ ਸਮੂਹਿਕ ਜਬਰ-ਜਨਾਹ ਕਰਨ ਅਤੇ ਹੱਤਿਆ ਦੇ ਮਾਮਲੇ ਵਿੱਚ ਸੀਐਮ ਯੋਗੀ ਨੇ ਪੀੜਤ ਲੜਕੀਆਂ ਦੇ ਪਰਿਵਾਰ ਨੂੰ 25 ਲੱਖ ਰੁਪਏ, ਇੱਕ ਪੱਕਾ ਘਰ ਅਤੇ ਖੇਤੀ ਲਈ ਜ਼ਮੀਨ ਦੇਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਸੀਐਮ ਯੋਗੀ ਨੇ ਨਿਰਦੇਸ਼ ਦਿੱਤੇ ਹਨ ਕਿ ਕੇਸ ਨੂੰ ਫਾਸਟ ਟਰੈਕ ਕੋਰਟ ਵਿੱਚ ਚਲਾ ਕੇ ਇੱਕ ਮਹੀਨੇ ਦੇ ਅੰਦਰ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਦਾ ਭਰੋਸਾ ਪਰਿਵਾਰ ਨੂੰ ਦਿੱਤਾ ਹੈ।

ਇਸ ਮਾਮਲੇ ਨੂੰ ਉੱਤਰ ਪ੍ਰਦੇਸ਼ ਦੇ CM ਯੋਗੀ ਨੇ ਬਹੁਤ ਹੀ ਗੰਭੀਰਤਾ ਨਾਲ ਲਿਆ ਹੈ। ਉਨ੍ਹਾਂ ਨੇ ਪੀੜਤ ਪਰਿਵਾਰ ਨੂੰ ਭਰੋਸਾ ਦਿੱਤਾ ਹੈ ਕਿ ਹੱਤਿਆ ਦੇ ਮਾਮਲੇ ਨੂੰ ਫਾਸਟ ਟ੍ਰੈਕ ਕੋਰਟ ਵਿੱਚ ਲਿਜਾ ਕੇ ਦੋਸ਼ੀਆਂ ਨੂੰ ਇੱਕ ਮਹੀਨੇ ਵਿੱਚ ਸਜ਼ਾ ਦਿਵਾਉਣਾ ਯਕੀਨੀ ਬਣਾਇਆ ਜਾਵੇਗਾ। ਮੁੱਖ ਮੰਤਰੀ ਯੋਗੀ ਨੇ ਸੀਨੀਅਰ ਪੁਲਿਸ ਅਧਿਕਾਰੀਆਂ ਨੂੰ ਇਸ ਮਾਮਲੇ ਵਿੱਚ ਸਖਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ।
ਇਹ ਵੀ ਪੜ੍ਹੋ: ਸਿੱਧੂ ਮੂਸੇਵਾਲੇ ਦੇ ਪਿਤਾ ਬਲਕੌਰ ਸਿੰਘ ਦੀ ਵਿਗੜੀ ਸਿਹਤ ! ਨਿੱਜੀ ਹਸਪਤਾਲ ‘ਚ ਕਰਵਾਏ ਗਏ ਦਾਖਲ
ਮੁੱਖ ਮੰਤਰੀ ਯੋਗੀ ਪੂਰੇ ਮਾਮਲੇ ਦੀ ਨਿਗਰਾਨੀ ਖੁਦ ਕਰ ਰਹੇ ਹਨ। ਗੋਰਖਪੁਰ ਦੌਰੇ ਦੌਰਾਨ ਉਨ੍ਹਾਂ ਨੇ ਪੁਲਿਸ ਅਧਿਕਾਰੀਆਂ ਤੋਂ ਇਸ ਮਾਮਲੇ ਦੀ ਸਾਰੀ ਜਾਣਕਾਰੀ ਹਾਸਿਲ ਕੀਤੀ। ਇਸ ਸਤੋਂ ਬਾਅਦ ਬਿਨ੍ਹਾਂ ਕਿਸੇ ਦੇਰੀ ਦੇ ਉਨ੍ਹਾਂ ਨੇ ਪੁਲਿਸ ਅਧਿਕਾਰੀਆਂ ਨੂੰ ਮਾਮਲੇ ਵਿੱਚ ਐਕਸ਼ਨ ਲੈਣ ਦੇ ਆਦੇਸ਼ ਦਿੱਤੇ। ਉਨ੍ਹਾਂ ਨੇ ਪੁਲਿਸ ਅਧਿਕਾਰੀਆਂ ਨੂੰ ਸਖਤ ਆਦੇਸ਼ ਦਿੰਦਿਆਂ ਕਿਹਾ ਕਿ ਇਸ ਮਾਮਲੇ ਵਿੱਚ ਕੋਈ ਵੀ ਦੋਸ਼ੀ ਬਚਣਾ ਨਹੀਂ ਚਾਹੀਦਾ। ਸਾਰਿਆਂ ਨੂੰ 24 ਘੰਟਿਆਂ ਦੇ ਵਿੱਚ ਜੇਲ੍ਹ ਦੀਆਂ ਸਲਾਖਾਂ ਦੇ ਪਿੱਛੇ ਪਹੁੰਚਾਇਆ ਜਾਵੇ।

ਦੱਸ ਦੇਈਏ ਕਿ ਇਸ ਮਾਮਲੇ ਵਿੱਚ ਕਾਰਵਾਈ ਕਰਦਿਆਂ ਪੁਲਿਸ ਨੇ 6 ਲੋਕਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਨ੍ਹਾਂ ਵਿੱਚੋਂ ਇੱਕ ਦੋਸ਼ੀ ਨਾਲ ਪੁਲਿਸ ਦੀ ਮੁੱਠਭੇੜ ਵੀ ਹੋਈ। ਇਸ ਦੌਰਾਨ ਉਸ ਦੋਸ਼ੀ ਦੇ ਪੈਰ ਵਿੱਚ ਗੋਲੀ ਵੀ ਲੱਗੀ ਹੈ। ਪੋਸਟਮਾਰਟਮ ਰਿਪੋਰਟ ਵਿੱਚ ਦੋਨਾਂ ਦੇ ਨਾਲ ਜਬਰ-ਜਨਾਹ ਹੋਣ ਦੀ ਪੁਸ਼ਟੀ ਹੋਈ ਹੈ ਅਤੇ ਉਨ੍ਹਾਂ ਦੀ ਗਲਾ ਘੁੱਟ ਕੇ ਹੱਤਿਆ ਕੀਤੀ ਗਈ। ਪੋਲੀਏਕ ਵੱਲੋਂ ਫੜ੍ਹੇ ਗਏ ਇਨ੍ਹਾਂ ਦੋਸ਼ੀਆਂ ਵਿੱਚ ਪੰਜ ਮੁਸਲਮਾਨ ਸ਼ਾਮਿਲ ਹਨ।
ਵੀਡੀਓ ਲਈ ਕਲਿੱਕ ਕਰੋ -:

“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ ! “
