ਸੁਪਰੀਮ ਕੋਰਟ ਵੱਲੋਂ ਅੱਜ ਯਾਨੀ ਸੋਮਵਾਰ ਨੂੰ ਲਖੀਮਪੁਰ ਹਿੰਸਾ ਮਾਮਲੇ ਨਾਲ ਜੁੜੀਆਂ ਦੋ ਪਟੀਸ਼ਨਾਂ ‘ਤੇ ਸੁਣਵਾਈ ਕੀਤੀ ਗਈ। ਇਹ ਸੁਣਵਾਈ CJI ਐੱਨਵੀ ਰਮਣਾ ਦੀ ਅਗਵਾਈ ਵਾਲੀ ਬੇਂਚ ਵੱਲੋਂ ਕੀਤੀ ਗਈ। ਇਸ ਮਾਮਲੇ ਵਿੱਚ ਸੁਪਰੀਮ ਕੋਰਟ ਵੱਲੋਂ UP ਸਰਕਾਰ ਨੂੰ ਇੱਕ ਵਾਰ ਫਿਰ ਫਟਕਾਰ ਲਗਾਈ ਗਈ ਹੈ।
ਦਰਅਸਲ, ਇਹ ਪਟੀਸ਼ਨਾਂ ਦੋ ਵਕੀਲਾਂ ਵੱਲੋਂ ਦਾਇਰ ਕੀਤੀਆਂ ਗਈਆਂ ਹਨ, ਜਿਸ ਵਿੱਚ ਲਖੀਮਪੁਰ ਖੀਰੀ ਹਿੰਸਾ ਦੌਰਾਨ ਹੋਈਆਂ ਮੌਤਾਂ ਦੀ CBI ਜਾਂਚ ਦੀ ਮੰਗ ਕੀਤੀ ਗਈ। ਇਸ ਮਾਮਲੇ ਦੀ ਸੁਣਵਾਈ ਦੌਰਾਨ ਅਦਾਲਤ ਵਿੱਚ UP ਸਰਕਾਰ ਵੱਲੋਂ ਵਕੀਲ ਹਰੀਸ਼ ਸਾਲਵੇ ਪੇਸ਼ ਹੋਏ। ਇਸ ਮਾਮਲੇ ਵਿੱਚ UP ਸਰਕਾਰ ਵੱਲੋਂ ਪੇਸ਼ ਕੀਤੀ ਗਈ ਰਿਪੋਰਟ ‘ਤੇ ਸੁਪਰੀਮ ਕੋਰਟ ਨੇ ਫਟਕਾਰ ਲਗਾਉਂਦਿਆਂ ਕਿਹਾ ਕਿ ਤੁਹਾਨੂੰ 10 ਦਿਨ ਦਾ ਸਮਾਂ ਦਿੱਤਾ ਗਿਆ ਸੀ, ਪਰ ਤੁਹਾਡੀ ਰਿਪੋਰਟ ਵਿੱਚ ਕੁਝ ਵੀ ਨਹੀਂ ਹੈ।
ਇਹ ਵੀ ਪੜ੍ਹੋ: ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਚੰਨੀ ਸਰਕਾਰ ਦਾ ਆਖਰੀ ਸੈਸ਼ਨ ਅੱਜ ਤੋਂ, ਕੈਪਟਨ ਰਹਿਣਗੇ ਗੈਰ-ਹਾਜ਼ਰ!
ਇਸ ਤੋਂ ਇਲਾਵਾ ਕੋਰਟ ਨੇ ਬਿਨ੍ਹਾਂ ਕਿਸੇ ਦਾ ਨਾਮ ਲਏ ਕਿਹਾ ਕਿ ਇੱਕ ਦੋਸ਼ੀ ਨੂੰ ਬਚਾਉਣ ਲਈ ਦੂਜੀ ਐੱਫਆਈਆਰ ਵਿੱਚ ਇੱਕ ਤਰ੍ਹਾਂ ਨਾਲ ਸਬੂਤ ਇਕੱਠੇ ਕੀਤੇ ਜਾ ਰਹੇ ਹਨ। ਜਿਸ ਕਾਰਨ ਅਦਾਲਤ ਵੱਲੋਂ ਦੂਜੀ ਹਾਈਕੋਰਟ ਦੇ ਰਿਟਾਇਰਡ ਜੱਜ ਨੂੰ ਨਿਯੁਕਤ ਕੀਤਾ ਜਾਵੇਗਾ ਜੋ ਇਸ ਮਾਮਲੇ ਦੀ ਜਾਂਚ ਦੀ ਨਿਗਰਾਨੀ ਕਰਨਗੇ।
ਇਸ ਤੋਂ ਇਲਾਵਾ ਅਦਾਲਤ ਵੱਲੋਂ ਇਸ ਮਾਮਲੇ ਵਿੱਚ ਗਠਿਤ SIT ‘ਤੇ ਵੀ ਸਵਾਲ ਚੁੱਕੇ ਗਏ ਹਨ। ਕੋਰਟ ਨੇ ਕਿਹਾ ਕਿ ਇਸ ਮਾਮਲੇ ਦੀ ਮਾਮਲੇ ਦੀ ਜਾਂਚ ਕਰ ਰਹੀ SIT ਦੋਨੋ FIR ਦੇ ਵਿਚਾਲੇ ਅੰਤਰ ਨਹੀਂ ਕਰ ਪਾ ਰਹੀ ਹੈ। ਜਿਸ ਕਾਰਣ ਅਸੀਂ ਹਾਈਕੋਰਟ ਦੇ ਜੱਜ ਨੂੰ ਨਿਯੁਕਤ ਕਰਨਾ ਚਾਹੁੰਦੇ ਹਾਂ ਤਨ ਜੋ ਦੋਹਾਂ FIR ਵਿੱਚ ਅੰਤਰ ਕੀਤਾ ਜਾ ਸਕੇ।
ਵੀਡੀਓ ਲਈ ਕਲਿੱਕ ਕਰੋ -: