Large number of farmers march to Delhi: ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਦੀਆ ਸਰਹੱਦਾਂ ‘ਤੇ ਕਿਸਾਨ ਲਗਾਤਾਰ ਡਟੇ ਹੋਏ ਹਨ। ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 29 ਵਾਂ ਦਿਨ ਹੈ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਡਟੇ ਹੋਏ ਹਨ । ਇੱਕ ਪਾਸੇ ਜਿੱਥੇ ਕਿਸਾਨ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਜ਼ਿੱਦ ‘ਤੇ ਅੜੇ ਹੋਏ ਹਨ ਤੇ ਉੱਥੇ ਹੀ ਦੂਜੇ ਪਾਸੇ ਸਰਕਾਰ ਵੱਲੋਂ ਨਵੇਂ ਪ੍ਰਸਤਾਵ ਭੇਜੇ ਜਾ ਰਹੇ ਹਨ। ਇਸੇ ਵਿਚਾਲੇ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਵੱਡੀ ਗਿਣਤੀ ਵਿੱਚ ਕਿਸਾਨ ਅੱਜ ਦਿੱਲੀ ਕੂਚ ਕਰਨਗੇ। ਕਿਸਾਨ ਜੱਥੇਬੰਦੀਆਂ ਨੇ ਇਸ ਲਈ ਵੱਖਰੀਆਂ ਰਣਨੀਤੀਆਂ ਤਿਆਰ ਕੀਤੀਆਂ ਹਨ । ਜ਼ਿਲ੍ਹਾ ਪ੍ਰਸ਼ਾਸਨ ਕਿਸਾਨ ਐਸੋਸੀਏਸ਼ਨਾਂ ਅਤੇ ਧਾਰਮਿਕ ਨੇਤਾਵਾਂ ਨਾਲ ਵੀ ਸੰਪਰਕ ਕਰ ਰਿਹਾ ਹੈ ਤਾਂ ਜੋ ਇਹ ਸੁਨਿਸ਼ਚਿਤ ਕੀਤਾ ਜਾ ਸਕੇ ਕਿ ਕਿਸਾਨ ਘੱਟੋ-ਘੱਟ ਗਿਣਤੀ ਵਿੱਚ ਦਿੱਲੀ ਲਈ ਰਵਾਨਾ ਹੋ ਸਕਣ, ਹਾਲਾਂਕਿ ਪ੍ਰਸ਼ਾਸਨ ਦੀ ਇਸ ਕੋਸ਼ਿਸ਼ ਦਾ ਬਹੁਤਾ ਪ੍ਰਭਾਵ ਨਹੀਂ ਜਾਪਦਾ ਹੈ । ਕਿਸਾਨ ਦਿੱਲੀ ਜਾਣ ਦੇ ਆਪਣੇ ਇਰਾਦੇ ‘ਤੇ ਪੱਕੇ ਹਨ।
ਜ਼ਿਕਰਯੋਗ ਹੈ ਕਿ ਖੇਤੀਬਾੜੀ ਕਾਨੂੰਨ ਦੇ ਵਿਰੋਧ ਵਿੱਚ ਪਿਛਲੇ 29 ਦਿਨਾਂ ਤੋਂ ਦੇਸ਼ ਭਰ ਦੇ ਕਿਸਾਨ ਦਿੱਲੀ ਸਰਹੱਦ ‘ਤੇ ਡਟੇ ਹੋਏ ਹਨ। ਸਮੇਂ-ਸਮੇਂ ‘ਤੇ ਜ਼ਿਲ੍ਹੇ ਦੇ ਕਿਸਾਨ ਦਿੱਲੀ ਬਾਰਡਰ ‘ਤੇ ਪਹੁੰਚਣ ਦੀ ਕੋਸ਼ਿਸ਼ ਕਰਦੇ ਹਨ । ਕਈ ਕਿਸਾਨ ਆਗੂ ਪਿਛਲੇ ਕਈ ਦਿਨਾਂ ਤੋਂ ਦਿੱਲੀ ਸਰਹੱਦ ‘ਤੇ ਡਟੇ ਹੋਏ ਹਨ। ਕਿਸਾਨ ਸੰਗਠਨਾਂ ਨੇ 25 ਦਸੰਬਰ ਨੂੰ ਦਿੱਲੀ ਕੂਚ ਕਰਨ ਦਾ ਐਲਾਨ ਕੀਤਾ ਹੈ।
ਪੀਲੀਭੀਤ ਅਤੇ ਬਰੇਲੀ ਵੱਲੋਂ ਦਿੱਲੀ ਜਾ ਰਹੇ ਕਿਸਾਨਾਂ ਨੇ ਰਾਮਪੁਰ-ਮੁਰਾਦਾਬਾਦ ਸਰਹੱਦ ‘ਤੇ ਜ਼ੋਰਦਾਰ ਪ੍ਰਦਰਸ਼ਨ ਕੀਤਾ ਸੀ । 25 ਦਸੰਬਰ ਨੂੰ ਕਿਸਾਨ ਜੱਥੇਬੰਦੀਆਂ ਦੇ ਦਿੱਲੀ ਪਹੁੰਚਣ ਦੇ ਐਲਾਨ ਨਾਲ ਜ਼ਿਲ੍ਹੇ ਦੇ ਬਾਰਡਰ ਸੀਲ ਕਰ ਦਿੱਤੇ ਹਨ। ਰਾਮਪੁਰ ਪੁਲਿਸ ਆਸ ਪਾਸ ਦੇ ਜ਼ਿਲ੍ਹਿਆਂ ਦੀ ਪੁਲਿਸ ਦੇ ਸੰਪਰਕ ਵਿੱਚ ਹੈ । ਵੀਰਵਾਰ ਨੂੰ ਪੁਲਿਸ ਅਤੇ ਪ੍ਰਸ਼ਾਸਨ ਦੇ ਅਧਿਕਾਰੀਆਂ ਨੇ ਕਿਸਾਨ ਨੇਤਾਵਾਂ ਅਤੇ ਧਾਰਮਿਕ ਨੇਤਾਵਾਂ ਨਾਲ ਸੰਪਰਕ ਕੀਤਾ ਅਤੇ ਉਨ੍ਹਾਂ ਨੂੰ ਦਿੱਲੀ ਨਾ ਜਾਣ ਲਈ ਕਿਹਾ । ਹਾਲਾਂਕਿ, ਇਸ ਨੂੰ ਜ਼ਿਆਦਾ ਸਫਲਤਾ ਮਿਲਦੀ ਨਹੀਂ ਜਾਪਦੀ, ਕਿਉਂਕਿ ਕਿਸਾਨ ਆਪਣੇ ਐਲਾਨ ‘ਤੇ ਡਟੇ ਹੋਏ ਹਨ।
ਦੱਸ ਦੇਈਏ ਕਿ ਵੀਰਵਾਰ ਨੂੰ ਕਿਸਾਨ ਜੱਥੇਬੰਦੀਆਂ ਅਤੇ ਧਾਰਮਿਕ ਨੇਤਾਵਾਂ ਨੇ ਬੈਠਕ ਕਰ ਕੇ ਦਿੱਲੀ ਜਾਣ ਦੀ ਰਣਨੀਤੀ ਬਣਾਈ। ਕਿਸਾਨਾਂ ਨੂੰ ਦਿੱਲੀ ਜਾਣ ਦੀ ਅਪੀਲ ਕਰਨ ਲਈ ਵੀਰਵਾਰ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਵੀ ਬਿਲਾਸਪੁਰ ਦੇ ਨਵਾਬਗੰਜ ਦੇ ਗੁਰਦੁਆਰੇ ਪਹੁੰਚੇ। ਜਿੱਥੇ ਉਨ੍ਹਾਂ ਨੇ ਕਈ ਹੋਰ ਕਿਸਾਨ ਨੇਤਾਵਾਂ ਨਾਲ ਮਿਲ ਕੇ ਦਿੱਲੀ ਕੂਚ ਕਰਨ ਨੂੰ ਲੈ ਕੇ ਰਣਨੀਤੀ ਬਣਾਈ।