Leaders of Quad countries: ਪ੍ਰਧਾਨ ਮੰਤਰੀ ਨਰਿੰਦਰ ਮੋਦੀ 12 ਮਾਰਚ ਯਾਨੀ ਕਿ ਸ਼ੁੱਕਰਵਾਰ ਨੂੰ QUAD ਦੇ ਨੇਤਾਵਾਂ ਦੀ ਪਹਿਲੀ ਵਰਚੁਅਲ ਸਿਖਰ ਸੰਮੇਲਨ ਵਿੱਚ ਹਿੱਸਾ ਲੈਣਗੇ । ਸਿਖਰ ਸੰਮੇਲਨ ਵਿੱਚ ਪ੍ਰਧਾਨ ਮੰਤਰੀ ਮੋਦੀ ਦੇ ਨਾਲ ਆਸਟ੍ਰੇਲੀਆਈ ਪ੍ਰਧਾਨ ਮੰਤਰੀ ਸਕਾਟ ਮੌਰਿਸਨ, ਜਾਪਾਨੀ ਪ੍ਰਧਾਨ ਮੰਤਰੀ ਯੋਸ਼ੀਹਿਦੇ ਸੁਗਾ ਅਤੇ ਅਮਰੀਕੀ ਰਾਸ਼ਟਰਪਤੀ ਜੋ ਬਾਇਡੇਨ ਵੀ ਸ਼ਾਮਿਲ ਹੋਣਗੇ । ਸਰਕਾਰ ਵੱਲੋਂ ਕਿਹਾ ਗਿਆ ਹੈ ਕਿ ਨੇਤਾ ਸਾਝਾ ਹਿੱਟ ਦੇ ਖੇਤਰੀ ਅਤੇ ਗਲੋਬਲ ਮੁੱਦਿਆਂ ਨੂੰ ਲੈ ਕੇ ਚਰਚਾ ਕਰਨਗੇ ਤੇ ਨਾਲ ਹੀ ਹਿੰਦ-ਪ੍ਰਸ਼ਾਂਤ ਖੇਤਰ ਵਿੱਚ ਸ਼ਾਂਤੀ ਤੇ ਸਥਿਰਤਾ ਨੂੰ ਬਣਾਈ ਰੱਖਣ ਦੀ ਦਿਸ਼ਾ ਵਿੱਚ ਸਹਿਯੋਗ ਦੇ ਵਿਹਾਰਕ ਖੇਤਰਾਂ ‘ਤੇ ਵਿਚਾਰਾਂ ਦਾ ਆਦਾਨ-ਪ੍ਰਦਾਨ ਕਰਾਂਗੇ।
ਬਿਆਨ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਸਿਖਰ ਸੰਮੇਲਨ ਕਈ ਸਮਕਾਲੀ ਚੁਣੌਤੀਆਂ ਜਿਵੇਂ ਉੱਭਰਦੀ ਅਤੇ ਨਾਜ਼ੁਕ ਤਕਨਾਲੋਜੀ, ਸਮੁੰਦਰੀ ਸੁਰੱਖਿਆ ਅਤੇ ਜਲਵਾਯੂ ਤਬਦੀਲੀ ‘ਤੇ ਵਿਚਾਰਾਂ ਦਾ ਆਦਾਨ-ਪ੍ਰਦਾਨ ਕਰਨ ਦਾ ਮੌਕਾ ਪ੍ਰਦਾਨ ਕਰੇਗਾ । ਇਸ ਤੋਂ ਇਲਾਵਾ ਸਿਖਰ ਸੰਮੇਲਨ ਦੌਰਾਨ QUAD ਆਗੂ ਕੋਵਿਡ-19 ਮਹਾਂਮਾਰੀ ਦਾ ਮੁਕਾਬਲਾ ਕਰਨ ਅਤੇ ਭਾਰਤ-ਪ੍ਰਸ਼ਾਂਤ ਖੇਤਰ ਵਿੱਚ ਸੁਰੱਖਿਅਤ, ਸਮਾਨ ਅਤੇ ਕਿਫਾਇਤੀ ਟੀਕਿਆਂ ਨੂੰ ਯਕੀਨੀ ਬਣਾਉਣ ਵਿੱਚ ਸਹਿਯੋਗ ਦੇ ਮੌਕਿਆਂ ਦੀ ਭਾਲ ਕਰਨ ਲਈ ਚੱਲ ਰਹੇ ਯਤਨਾਂ ਬਾਰੇ ਵੀ ਵਿਚਾਰ-ਵਟਾਂਦਰਾ ਕਰਨਗੇ।
ਦੱਸ ਦੇਈਏ ਕਿ QUAD ਵਿਦੇਸ਼ ਮੰਤਰੀਆਂ ਦੀ ਬੈਠਕ ਇਸ ਸਾਲ ਦੇ ਫਰਵਰੀ ਵਿੱਚ ਆਯੋਜਿਤ ਕੀਤੀ ਗਈ ਸੀ, ਜੋ ਕਿ ਪਿਛਲੇ ਸਾਲ ਤੋਂ ਬਾਅਦ ਇਸ ਤਰ੍ਹਾਂ ਦੀ ਇਹ ਤੀਜੀ ਮੀਟਿੰਗ ਸੀ। 8 ਫਰਵਰੀ ਨੂੰ ਮੰਤਰੀ ਮੰਡਲ ਦੀ ਬੈਠਕ ਤੋਂ ਬਾਅਦ ਭਾਰਤ ਦੇ ਵਿਦੇਸ਼ ਮੰਤਰਾਲੇ ਵੱਲੋਂ ਇੱਕ ਬਿਆਨ ਜਾਰੀ ਕੀਤਾ ਗਿਆ ਸੀ। QUAD ਦਾ ਅਰਥ ਹੈ Quadrilateral Security Dialogue। ਇਸ ਵਿੱਚ ਭਾਰਤ ਤੋਂ ਇਲਾਵਾ ਜਾਪਾਨ, ਆਸਟ੍ਰੇਲੀਆ ਅਤੇ ਅਮਰੀਕਾ ਸ਼ਾਮਿਲ ਹਨ। ਇਸਦਾ ਉਦੇਸ਼ ਏਸ਼ੀਆ-ਪ੍ਰਸ਼ਾਂਤ ਖੇਤਰ ਵਿੱਚ ਸ਼ਾਂਤੀ ਸਥਾਪਤ ਕਰਨਾ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਲੜਾਈ ਨਹੀਂ ਹੋਣੀ ਚਾਹੀਦੀ।
ਇਹ ਵੀ ਦੇਖੋ: ਆਪਣੇ ਘਰ ਹੋਈ ਰੇਡ ਤੋਂ ਬਾਅਦ ਤੱਤੇ ਹੋਏ ਸੁਖਪਾਲ ਖਹਿਰਾ, ਕਹਿੰਦੇ, “ਗਿੱਦੜ ਭਬਕੀ ਤੋਂ ਡਰਨ ਵਾਲਾ ਨਹੀਂ”