ਦੇਸ਼ ਦੇ ਕਈ ਹਿੱਸਿਆਂ ਵਿੱਚ ਇਨ੍ਹੀਂ ਦਿਨੀਂ ਲੋਕ ਕੜਾਕੇ ਦੀ ਗਰਮੀ ਅਤੇ ਲੂ ਕਾਰਨ ਪਰੇਸ਼ਾਨ ਹਨ। ਇਸ ਦੌਰਾਨ ਕਈ ਇਲਾਕਿਆਂ ਦੇ ਲੋਕਾਂ ਲਈ ਰਾਹਤ ਦੀ ਖ਼ਬਰ ਹੈ। ਅੱਜ ਦੇਸ਼ ਦੇ ਕਈ ਹਿੱਸਿਆਂ ਵਿੱਚ ਹਲਕੀ ਤੋਂ ਭਾਰੀ ਬਾਰਿਸ਼ ਹੋ ਸਕਦੀ ਹੈ। ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਅਰੁਣਾਚਲ ਪ੍ਰਦੇਸ਼, ਅਸਾਮ, ਮੇਘਾਲਿਆ, ਸਿੱਕਮ, ਕੇਰਲ, ਤਾਮਿਲਨਾਡੂ, ਤੇਲੰਗਾਨਾ, ਵਿਦਰਭ, ਛੱਤੀਸਗੜ੍ਹ ਅਤੇ ਤੱਟੀ ਕਰਨਾਟਕ ਵਿੱਚ ਅੱਜ ਹਲਕੀ ਬਾਰਿਸ਼ ਦੀ ਸੰਭਾਵਨਾ ਹੈ।
ਐਤਵਾਰ ਨੂੰ ਅਸਾਮ, ਅਰੁਣਾਚਲ ਪ੍ਰਦੇਸ਼, ਤਾਮਿਲਨਾਡੂ ਅਤੇ ਗੋਆ ਵਿੱਚ ਕੁਝ ਥਾਵਾਂ ‘ਤੇ ਹਲਕੀ ਤੋਂ ਭਾਰੀ ਬਾਰਿਸ਼ ਹੋਈ। ਕੇਰਲ, ਮੱਧ ਮਹਾਰਾਸ਼ਟਰ, ਮਰਾਠਵਾੜਾ ਦੇ ਕੁਝ ਹਿੱਸਿਆਂ, ਸਿੱਕਮ ਅਤੇ ਉੱਤਰ-ਪੂਰਬੀ ਭਾਰਤ ਦੇ ਬਾਕੀ ਹਿੱਸਿਆਂ ਵਿੱਚ ਵੀ ਮੀਂਹ ਪਿਆ। ਅਗਲੇ 24 ਘੰਟਿਆਂ ਦੌਰਾਨ ਉੱਤਰ ਪੱਛਮੀ ਭਾਰਤ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ ਕੋਈ ਖਾਸ ਬਦਲਾਅ ਨਹੀਂ ਹੋਵੇਗਾ। ਮੌਸਮ ਵਿਭਾਗ (MID) ਦੇ ਅਨੁਸਾਰ, ਅੱਜ ਤੋਂ 27 ਅਪ੍ਰੈਲ ਤੱਕ ਦੱਖਣੀ ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਮੱਧ ਮਹਾਰਾਸ਼ਟਰ, ਬਿਹਾਰ, ਝਾਰਖੰਡ, ਉੜੀਸਾ ਅਤੇ ਗੰਗਾ ਪੱਛਮੀ ਬੰਗਾਲ ਵਿੱਚ ਤੇਜ਼ ਗਰਮੀ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਰਾਜਸਥਾਨ, ਦੱਖਣ ਹਰਿਆਣਾ ਅਤੇ ਵਿਦਰਭ ਵਿੱਚ ਮੰਗਲਵਾਰ ਤੋਂ 28 ਅਪ੍ਰੈਲ ਤੱਕ ਹੀਟ ਵੇਵ ਦੀ ਸੰਭਾਵਨਾ ਹੈ।
ਵੀਡੀਓ ਲਈ ਕਲਿੱਕ ਕਰੋ -: