ਕੋਰੋਨਾ ਦੇ ਵੱਧ ਰਹੇ ਮਾਮਲਿਆਂ ਦੇ ਵਿਚਕਾਰ, ਦੱਖਣੀ ਭਾਰਤ ਦੇ ਕਰਨਾਟਕ ਸੂਬੇ ਵਿੱਚ ਤਾਲਾਬੰਦੀ ਨੂੰ 14 ਜੂਨ ਤੱਕ ਵਧਾਉਣ ਦਾ ਫੈਸਲਾ ਕੀਤਾ ਗਿਆ ਹੈ। ਰਾਜ ਦੇ ਮੁੱਖ ਮੰਤਰੀ ਬੀਐਸ ਯੇਦੀਯੁਰੱਪਾ ਨੇ ਵੀਰਵਾਰ ਨੂੰ ਇਹ ਐਲਾਨ ਕੀਤਾ ਹੈ।
ਉਨ੍ਹਾਂ ਦੱਸਿਆ ਕਿ ਇਹ ਪਾਬੰਦੀਆਂ 14 ਜੂਨ ਨੂੰ ਸਵੇਰੇ 6 ਵਜੇ ਤੱਕ ਲਾਗੂ ਰਹਿਣਗੀਆਂ। ਸੀਐਮ ਯੇਦੀਯੁਰੱਪਾ ਨੇ ਬੁੱਧਵਾਰ ਨੂੰ ਕਿਹਾ ਸੀ ਕਿ ਪਿੰਡਾਂ ਵਿੱਚ ਕੋਰੋਨਾ ਕੇਸਾਂ ਦੀ ਗਿਣਤੀ ਕਾਫੀ ਹੈ ਅਤੇ ਤਾਲਾਬੰਦੀ ਵਿੱਚ ਰਿਆਇਤ ਦੇਣ ਬਾਰੇ ਸੁਚੇਤ ਫੈਸਲਾ ਲੈਣ ਦੀ ਲੋੜ ਹੈ। ਰਾਜ ਦੀ ਕੋਵਿਡ ਤਕਨੀਕੀ ਸਲਾਹਕਾਰ ਕਮੇਟੀ ਨੇ ਸਰਕਾਰ ਨੂੰ ਦਿੱਤੀ ਇੱਕ ਰਿਪੋਰਟ ਵਿੱਚ ਕਿਹਾ ਹੈ ਕਿ ਪਾਬੰਦੀਆਂ ਵਿੱਚ ਢਿੱਲ ਦੇਣਾ ਓਦੋ ਉਚਿਤ ਹੋਵੇਗਾ ਜੇ ਸਕਾਰਾਤਮਕਤਾ ਦਰ 5 ਫੀਸਦੀ ਤੱਕ ਆਉਂਦੀ ਹੈ ਅਤੇ ਰੋਜ਼ਾਨਾ ਕੇਸਾਂ ਦੀ ਗਿਣਤੀ ਪੰਜ ਹਜ਼ਾਰ ਤੋਂ ਘੱਟ ਹੁੰਦੀ ਹੈ।
ਇਹ ਵੀ ਪੜ੍ਹੋ : ਵਿਸ਼ਵ ਟੈਸਟ ਚੈਂਪੀਅਨਸ਼ਿਪ ਦਾ ਫਾਈਨਲ ਖੇਡਣ ਲਈ ਭਾਰਤੀ ਕ੍ਰਿਕਟ ਟੀਮ ਇੰਗਲੈਂਡ ਲਈ ਰਵਾਨਾ, BCCI ਨੇ ਸਾਂਝੀਆਂ ਕੀਤੀਆਂ ਵਿਸ਼ੇਸ਼ ਤਸਵੀਰਾਂ
ਮਹੱਤਵਪੂਰਣ ਗੱਲ ਇਹ ਹੈ ਕਿ ਇਸ ਸਮੇਂ ਕਰਨਾਟਕ, ਤਾਮਿਲਨਾਡੂ ਅਤੇ ਮਹਾਰਾਸ਼ਟਰ ਦੇਸ਼ ਦੇ ਕੋਰੋਨਾ ਨਾਲ ਸਭ ਤੋਂ ਵੱਧ ਪ੍ਰਭਾਵਿਤ ਰਾਜਾਂ ਵਿੱਚੋਂ ਇੱਕ ਹਨ। ਕਰਨਾਟਕ ਵਿੱਚ ਇਸ ਸਮੇਂ ਕੋਰੋਨਾ ਦੇ ਸਰਗਰਮ ਮਾਮਲਿਆਂ ਦੀ ਗਿਣਤੀ ਦੋ ਲੱਖ 93 ਹਜ਼ਾਰ ਦੇ ਕਰੀਬ ਹੈ। ਵੈਸੇ, ਦੇਸ਼ ਵਿੱਚ ਕੋਰੋਨਾ ਮਾਮਲਿਆਂ ਦੀ ਗਿਣਤੀ ਘੱਟ ਰਹੀ ਹੈ। ਪਿਛਲੇ 24 ਘੰਟਿਆਂ ਵਿੱਚ ਦੇਸ਼ ਵਿੱਚ ਕੋਰੋਨਾ ਦੇ 1,34,154 ਨਵੇਂ ਕੇਸ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਇਸ ਬਿਮਾਰੀ ਕਾਰਨ 2887 ਲੋਕਾਂ ਦੀ ਮੌਤ ਵੀ ਹੋਈ ਹੈ।
ਇਹ ਵੀ ਦੇਖੋ : ਸੁਖਪਾਲ ਖਹਿਰਾ ਦੇ ਕਾਂਗਰਸ ‘ਚ ਸ਼ਾਮਲ ਹੋਣ ‘ਤੇ ਭੜਕੀ ਅਨਮੋਲ ਗਗਨ ਮਾਨ, ਕਿਹਾ- ਕਾਂਗਰਸ ਦੇ ਹੀ ਬੰਦੇ ਸਨ.