Lockdown in madhya pradesh : ਦੇਸ਼ ਵਿੱਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦੌਰਾਨ ਕੋਰੋਨਾ ਦੇ ਮਾਮਲੇ ਰੋਜ਼ਾਨਾ ਨਵੇਂ ਰਿਕਾਰਡ ਕਾਇਮ ਕਰ ਰਹੇ ਹਨ। ਕੋਰੋਨਾ ਦੇ ਰੋਜ਼ਾਨਾ ਚਾਰ ਲੱਖ ਮਾਮਲੇ ਲਗਾਤਾਰ ਦੂਜੇ ਦਿਨ ਦਰਜ ਕੀਤੇ ਗਏ ਹਨ। ਕੋਰੋਨਾ ਵਾਇਰਸ ਦਾ ਪ੍ਰਕੋਪ ਮੱਧ ਪ੍ਰਦੇਸ਼ ਵਿੱਚ ਵੀ ਤੇਜ਼ੀ ਨਾਲ ਫੈਲ ਰਿਹਾ ਹੈ। ਕੋਰੋਨਾ ਦੇ ਮੱਦੇਨਜ਼ਰ ਸੂਬਾ ਸਰਕਾਰ ਨੇ 15 ਮਈ ਤੱਕ ਤਾਲਾਬੰਦੀ ਦਾ ਐਲਾਨ ਕੀਤਾ ਹੈ। ਦੱਸ ਦੇਈਏ ਕਿ ਪਹਿਲਾਂ ਹੀ ਰਾਜ ਵਿੱਚ ਵੀਕਐਂਡ ਲੌਕਡਾਊਨ ਜਾਰੀ ਹੈ, ਇਸ ਲਈ ਰਾਜ ਵਿੱਚ 17 ਮਈ ਤੱਕ ਹੁਣ ਲੌਕਡਾਊਨ ਜਾਰੀ ਰਹੇਗਾ। ਇਸ ਸਮੇਂ ਦੌਰਾਨ ਸੂਬੇ ਵਿੱਚ ਵਿਆਹਾਂ ‘ਤੇ ਪਾਬੰਦੀ ਹੋਵੇਗੀ। ਇਸ ਤੋਂ ਇਲਾਵਾ ਜਿਨ੍ਹਾਂ ਪਿੰਡਾਂ ਵਿੱਚ ਕੋਰੋਨਾ ਸੰਕਰਮਿਤ ਮਰੀਜ਼ਾਂ ਦੇ ਵੱਧ ਮਾਮਲੇ ਸਾਹਮਣੇ ਆ ਰਹੇ ਹਨ, ਉਥੇ ਮਨਰੇਗਾ ਦਾ ਕੰਮ ਵੀ 15 ਮਈ ਤੱਕ ਰੋਕ ਦਿੱਤਾ ਗਿਆ ਹੈ। ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਕਿਹਾ ਕਿ ਅਜਿਹੀਆਂ ਥਾਵਾਂ ’ਤੇ ਰਾਸ਼ਨ ਉਪਲਬਧ ਕਰਵਾਇਆ ਜਾਵੇਗਾ।
ਦੱਸ ਦੇਈਏ ਕਿ ਭੋਪਾਲ ਵਿੱਚ ਵੀਰਵਾਰ ਨੂੰ ਤਾਲਾਬੰਦ ਹੋਇਆ 24 ਦਿਨ ਹੋ ਗਏ ਹਨ। ਇੱਥੇ 12 ਅਪ੍ਰੈਲ ਦੀ ਰਾਤ ਤੋਂ ਸਭ ਕੁੱਝ ਬੰਦ ਹੈ। ਇਸ ਦੇ ਨਾਲ ਹੀ ਵਿਆਹ ਦੇ ਸੰਬੰਧ ਵਿੱਚ ਸਰਕਾਰ ਦਾ ਕਹਿਣਾ ਹੈ ਕਿ ਵਿਆਹ ਦਾ ਪ੍ਰੋਗਰਾਮ ਇੱਕ ਸੁਪਰ ਸਪਰੈਡਰ ਹੈ। ਸਰਕਾਰ ਦਾ ਕਹਿਣਾ ਹੈ ਕਿ ਵਿਆਹ ਵਿੱਚ ਸਿਰਫ ਦਸ ਲੋਕਾਂ ਨੂੰ ਬੁਲਾਉਣ ਦੀ ਆਗਿਆ ਹੈ, ਪਰ 100-200 ਲੋਕਾਂ ਨੂੰ ਵਿਆਹ ਵਿੱਚ ਬੁਲਾ ਲਿਆ ਜਾਂਦਾ ਹੈ।