Lockdown in raipur chhattisgarh : ਕੀ ਕੋਰੋਨਾ ਦੀ ਨਵੀਂ ਲਹਿਰ ਹੋਰ ਵੀ ਘਾਤਕ ਦਿਖਾਈ ਦੇ ਰਹੀ ਹੈ ? ਪਿੱਛਲੇ 24 ਘੰਟਿਆਂ ਵਿੱਚ ਰਿਪੋਰਟ ਕੀਤੇ ਗਏ ਨਵੇਂ ਕੇਸਾਂ ਦੀ ਗਿਣਤੀ ਨੇ ਹੁਣ ਤੱਕ ਦੇ ਸਾਰੇ ਰਿਕਾਰਡ ਤੋੜ ਦਿੱਤੇ ਹਨ। ਸਿਹਤ ਮੰਤਰਾਲੇ ਦੇ ਅਨੁਸਾਰ, ਮੰਗਲਵਾਰ ਨੂੰ ਦੇਸ਼ ਵਿੱਚ 1.15 ਲੱਖ ਨਵੇਂ ਕੇਸ ਦਰਜ ਕੀਤੇ ਗਏ। ਇਸ ਦੇ ਨਾਲ ਹੀ ਮਹਾਰਾਸ਼ਟਰ ਵਿੱਚ ਇੱਕ ਵਾਰ ਫਿਰ 50 ਹਜ਼ਾਰ ਤੋਂ ਵੱਧ ਨਵੇਂ ਮਾਮਲੇ ਸਾਹਮਣੇ ਆਏ ਹਨ, ਦਿੱਲੀ ਵਿੱਚ ਵੀ ਫਿਰ ਨਵੇਂ ਅੰਕੜੇ ਰਿਕਾਰਡ ਬਣਾ ਰਹੇ ਹਨ। ਕੋਰੋਨਾ ਦੇ ਖਤਰੇ ਦੇ ਮੱਦੇਨਜ਼ਰ ਦੇਸ਼ ਦੇ 6 ਰਾਜਾਂ ਨੇ ਆਪਣੇ ਕਈ ਸ਼ਹਿਰਾਂ ਵਿੱਚ ਰਾਤ ਦੇ ਕਰਫਿਊ ਦਾ ਐਲਾਨ ਕੀਤਾ ਹੈ।
ਇਸ ਦੇ ਨਾਲ ਹੀ ਛੱਤੀਸਗੜ ਦੀ ਰਾਜਧਾਨੀ ਰਾਏਪੁਰ ਨੂੰ ਇੱਕ ਕੰਟੇਨਮੈਂਟ ਜ਼ੋਨ ਘੋਸ਼ਿਤ ਕਰ ਦਿੱਤਾ ਗਿਆ ਹੈ। ਰਾਏਪੁਰ ਵਿੱਚ 10 ਦਿਨਾਂ ਦੇ ਲੌਕਡਾਊਨ ਦਾ ਐਲਾਨ ਕੀਤਾ ਗਿਆ ਹੈ। ਇਹ ਤਾਲਾਬੰਦੀ 9 ਅਪ੍ਰੈਲ ਨੂੰ ਸ਼ੁਰੂ ਹੋਵੇਗੀ। ਇਸ ਤੋਂ ਇਲਾਵਾ ਕਰਨਾਟਕ ਵਿੱਚ ਕੋਰੋਨਾ ਵਾਇਰਸ ਦੇ ਨਵੇਂ ਮਾਮਲਿਆਂ ਵਿੱਚ ਵਾਧੇ ਤੋਂ ਬਾਅਦ ਰਾਜ ਸਰਕਾਰ ਨੇ ਅੱਜ (ਮੰਗਲਵਾਰ) ਤੋਂ ਬੰਗਲੁਰੂ ਵਿੱਚ ਧਾਰਾ 144 ਲਾਗੂ ਕਰ ਦਿੱਤੀ ਹੈ। ਆਦੇਸ਼ ਅਨੁਸਾਰ ਸਵੀਮਿੰਗ ਪੂਲ ਅਤੇ ਜਿੰਮ ‘ਤੇ ਵੀ ਪਾਬੰਦੀ ਹੋਵੇਗੀ।
ਇਹ ਵੀ ਦੇਖੋ : BIG BREAKING: ਪੰਜਾਬ ਨੂੰ ਕੇਂਦਰ ਸਰਕਾਰ ਦਾ ਇੱਕ ਹੋਰ ਝਟਕਾ, ਪਵੇਗਾ ਸੈਂਕੜੇ ਕਰੋੜਾਂ ਦਾ ਘਾਟਾ