Lok Sabha speaker Om Birla: ਦੇਸ਼ ਵਿੱਚ ਕੋਰੋਨਾ ਵਾਇਰਸ ਮੁੜ ਆਪਣੇ ਪੈਰ ਪਸਾਰਨ ਲੱਗ ਗਿਆ ਹੈ। ਇਸੇ ਵਿਚਾਲੇ ਹੁਣ ਖਬਰ ਸਾਹਮਣੇ ਆ ਰਹੀ ਹੈ ਕਿ ਲੋਕ ਸਭਾ ਸਪੀਕਰ ਓਮ ਬਿਰਲਾ ਕੋਰੋਨਾ ਵਾਇਰਸ ਪਾਜ਼ੀਟਿਵ ਪਾਏ ਗਏ ਹਨ । ਓਮ ਬਿਰਲਾ ਦੇ ਕੋਰੋਨਾ ਪਾਜ਼ੀਟਿਵ ਹੋਣ ਜਾਣਕਾਰੀ ਮੀਡੀਆ ਸੈਲ ਵੱਲੋਂ ਦਿੱਤੀ ਗਈ ਹੈ । ਇਸ ਸਬੰਧੀ ਓਮ ਬਿਰਲਾ ਵੱਲੋਂ ਕਿਹਾ ਗਿਆ ਹੈ ਕਿ ਜਿਹੜੇ ਲੋਕ ਉਨ੍ਹਾਂ ਦੇ ਸੰਪਰਕ ਵਿੱਚ ਆਏ ਹਨ ਉਨ੍ਹਾਂ ਨੂੰ ਇੱਕ ਵਾਰ ਕੋਰੋਨਾ ਜਾਂਚ ਜਰੂਰ ਕਰਵਾਉਣੀ ਚਾਹੀਦੀ ਹੈ ਤਾਂ ਜੋ ਇਸ ਲਾਗ ਤੋਂ ਬਚਿਆ ਜਾ ਸਕੇ । ਦੱਸ ਦੇਈਏ ਕਿ ਕੋਰੋਨਾ ਰਿਪੋਰਟ ਪਾਜ਼ੀਟਿਵ ਆਉਣ ਤੋਂ ਬਾਅਦ ਓਮ ਬਿਰਲਾ ਨੂੰ ਏਮਜ਼ ਵਿੱਚ ਦਾਖਲ ਕਰਵਾਇਆ ਗਿਆ ਹੈ।
ਜਾਣਕਾਰੀ ਅਨੁਸਾਰ ਲੋਕ ਸਭਾ ਸਪੀਕਰ ਓਮ ਬਿਰਲਾ ਦੀ ਸਿਹਤ ਪਿਛਲੇ ਕੁਝ ਸਮੇਂ ਤੋਂ ਖਰਾਬ ਸੀ । ਜਦੋਂ ਉਨ੍ਹਾਂ ਦਾ ਕੋਰੋਨਾ ਟੈਸਟ ਕਰਵਾਇਆ ਗਿਆ ਤਾਂ ਉਨ੍ਹਾਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ। ਕੋਰੋਨਾ ਰਿਪੋਰਟ ਸਾਹਮਣੇ ਆਉਣ ਤੋਂ ਬਾਅਦ ਉਨ੍ਹਾਂ ਨੂੰ 20 ਮਾਰਚ ਨੂੰ ਏਮਜ਼ ਵਿੱਚ ਦਾਖਲ ਕਰਵਾਇਆ ਗਿਆ । ਜਿੱਥੇ ਸੀਨੀਅਰ ਡਾਕਟਰਾਂ ਦੀ ਨਿਗਰਾਨੀ ਹੇਠ ਉਨ੍ਹਾਂ ਦੀ ਸਿਹਤ ‘ਤੇ ਨਜ਼ਰ ਰੱਖੀ ਜਾ ਰਹੀ ਹੈ।
ਦੱਸ ਦੇਈਏ ਕਿ ਰਾਜਧਾਨੀ ਦਿੱਲੀ ਵਿੱਚ ਕੋਰੋਨਾ ਦੇ ਮਾਮਲੇ ਤੇਜ਼ੀ ਨਾਲ ਵੱਧ ਰਹੇ ਹਨ। ਸ਼ਨੀਵਾਰ ਨੂੰ 813 ਲੋਕਾਂ ਵਿੱਚ ਲਾਗ ਦੀ ਪੁਸ਼ਟੀ ਹੋਈ, ਜੋ ਇਸ ਸਾਲ ਵਿੱਚ ਸਭ ਤੋਂ ਵੱਧ ਹੈ। ਦਿੱਲੀ ਵਿੱਚ 81 ਦਿਨਾਂ ਬਾਅਦ ਇੱਕ ਦਿਨ ਵਿੱਚ ਜ਼ਿਆਦਾਤਰ ਲੋਕ ਸੰਕਰਮਿਤ ਮਿਲੇ । ਦਿੱਲੀ ਵਿੱਚ ਕੋਰੋਨਾ ਕਾਰਨ ਮੌਤ ਦਰ 1.69 ਪ੍ਰਤੀਸ਼ਤ ਹੋ ਗਈ ਹੈ। ਇਸ ਤੋਂ ਇਲਾਵਾ ਇੱਥੇ ਸਰਗਰਮ ਮਰੀਜ਼ਾਂ ਦੀ ਗਿਣਤੀ ਵੀ 3409 ਹੋ ਗਈ ਹੈ।