Lpg gas price hike : ਐਲਪੀਜੀ ਗੈਸ ਸਿਲੰਡਰ ਸੋਮਵਾਰ ਤੋਂ ਭਾਵ ਅੱਜ ਤੋਂ ਦਿੱਲੀ ਵਿੱਚ ਮਹਿੰਗਾ ਹੋਣ ਜਾ ਰਿਹਾ ਹੈ। 14.2 ਕਿਲੋ ਵਾਲੇ ਘਰੇਲੂ ਗੈਸ ਸਿਲੰਡਰ ਦੀ ਕੀਮਤ 50 ਰੁਪਏ ਵਧੇਗੀ। ਇਹ ਨਵੀਆਂ ਕੀਮਤਾਂ ਅੱਜ ਦੁਪਹਿਰ 12 ਵਜੇ ਤੋਂ ਬਾਅਦ ਲਾਗੂ ਹੋਣਗੀਆਂ। ਕੀਮਤ ਵਾਧੇ ਤੋਂ ਬਾਅਦ 14.2 ਕਿਲੋਗ੍ਰਾਮ ਸਿਲੰਡਰ ਦੀ ਕੀਮਤ ਪ੍ਰਤੀ ਸਿਲੰਡਰ 769 ਰੁਪਏ ਹੋ ਜਾਵੇਗੀ। ਫਰਵਰੀ ਮਹੀਨੇ ਵਿੱਚ ਇਹ ਦੂਜੀ ਵਾਰ ਹੈ ਜਦੋਂ ਗੈਸ ਦੀਆਂ ਕੀਮਤਾਂ ‘ਚ ਵਾਧਾ ਹੋਇਆ ਹੈ ਇਸ ਤੋਂ ਪਹਿਲਾਂ 4 ਫਰਵਰੀ ਨੂੰ ਮੈਟਰੋ ਸਿਟੀ ਵਿੱਚ ਗੈਰ ਸਬਸਿਡੀ ਵਾਲੇ ਸਿਲੰਡਰ ਦੀ ਕੀਮਤ ਵਿੱਚ 25 ਰੁਪਏ ਦਾ ਵਾਧਾ ਕੀਤਾ ਗਿਆ ਸੀ। ਸਿਲੰਡਰ ਦੀ ਕੀਮਤ 694 ਰੁਪਏ ਤੋਂ ਵਧਾ ਕੇ 719 ਰੁਪਏ ਕਰ ਦਿੱਤੀ ਗਈ ਸੀ। ਐਲਪੀਜੀ ਦੀ ਕੀਮਤ ਵਿੱਚ ਇਹ ਵਾਧਾ ਅਜਿਹੇ ਸਮੇਂ ਹੋਇਆ ਹੈ ਜਦੋਂ ਭਾਰਤ ‘ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਰਿਕਾਰਡ ਉੱਚੇ ਪੱਧਰ ‘ਤੇ ਹਨ।
ਇਸ ਤੋਂ ਬਾਅਦ ਹੁਣ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਰਸੋਈ ਗੈਸ ਦੀ ਕੀਮਤ ਵਧਾਉਣ ਲਈ ਮੋਦੀ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ। ਰਾਹੁਲ ਗਾਂਧੀ ਨੇ ਕਿਹਾ ਹੈ ਕਿ ਲੋਕਾਂ ਨੂੰ ਲੁੱਟਿਆ ਜਾ ਰਿਹਾ ਹੈ ਅਤੇ ਸਿਰਫ ਦੋ ਦਾ ਵਿਕਾਸ ਹੋ ਰਿਹਾ ਹੈ। ਰਾਹੁਲ ਗਾਂਧੀ ਨੇ ਇਸ ਤੋਂ ਪਹਿਲਾਂ, ਬਜਟ ‘ਤੇ ਵਿਚਾਰ ਵਟਾਂਦਰੇ ਦੌਰਾਨ, ‘ਹਮ ਦੋ ਹਮਰੇ ਦੋ’ ਦੇ ਨਾਅਰੇ ਨਾਲ ਕੇਂਦਰ ਸਰਕਾਰ ‘ਤੇ ਨਿਸ਼ਾਨਾ ਸਾਧਿਆ ਸੀ। ਰਾਹੁਲ ਗਾਂਧੀ ਨੇ ਟਵੀਟ ਕਰ ਕਿਹਾ, “ਜਨਤਾ ਤੋਂ ਲੁੱਟ, ਸਿਰਫ ਦੋ ਦਾ ਵਿਕਾਸ। #LPGPriceHike।”
ਇਹ ਵੀ ਦੇਖੋ : ਕਰਨਾਲ ਦੀ ਕਿਸਾਨ ਸਟੇਜ ਤੋਂ ਫਿਰ ਗਰਜੇ ਰਾਜੇਵਾਲ, ਟਿਕੈਤ, ਚੜੂਨੀ ਸਮੇਤ ਕਈ ਆਗੂ…