ਮਾਤਾ ਵੈਸ਼ਣੋ ਦੇਵੀ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ। ਡੀ.ਸੀ. ਚਰਨਦੀਪ ਸਿੰਘ ਵੱਲੋਂ ਵੀਕੈਂਡ ਪਾਬੰਦੀਆਂ ਨੂੰ ਲੈ ਕੇ ਨਵੇਂ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਇਨ੍ਹਾਂ ਨਵੇਂ ਦਿਸ਼ਾ-ਨਿਰਦੇਸ਼ਾਂ ਅਨੁਸਾਰ ਹੁਣ ਮਾਤਾ ਵੈਸ਼ਣੋ ਦੇਵੀ ਦੇ ਨਾਲ-ਨਾਲ ਜ਼ਿਲ੍ਹੇ ਦੇ ਦੂਜੇ ਸਭ ਤੋਂ ਵੱਡੇ ਧਾਰਮਿਕ ਸਥਾਨ ਸ਼ਿਵਖੋੜੀ ਧਾਮ ਵਿਖੇ ਆਉਣ ਵਾਲੇ ਸ਼ਰਧਾਲੂਆਂ ’ਤੇ ਕੋਰੋਨਾ ਪਾਬੰਦੀਆਂ ਲਾਗੂ ਨਹੀਂ ਹੋਣਗੀਆਂ ।
ਹਾਲਾਂਕਿ, ਇਸ ਦੌਰਾਨ ਸ਼ਰਧਾਲੂਆਂ ਲਈ ਕੋਰੋਨਾ ਟੈਸਟ ਕਰਵਾਉਣਾ ਲਾਜ਼ਮੀ ਹੋਵੇਗਾ। ਇਸ ਦੇ ਨਾਲ ਹੀ ਪਾਬੰਦੀਆਂ ਦੌਰਾਨ ਜ਼ਿਲ੍ਹੇ ਵਿੱਚ ਜ਼ਰੂਰੀ ਸਾਮਾਨ ਦੀਆਂ ਸਾਰੀਆਂ ਦੁਕਾਨਾਂ ਨੂੰ ਵੀ ਖੋਲ੍ਹਣ ਦੀ ਇਜਾਜ਼ਤ ਦੇ ਦਿੱਤੀ ਗਈ ਹੈ । ਇਸਦੇ ਨਾਲ ਹੀ ਕਟੜਾ ਅਤੇ ਰਣਸੂ ਦੇ ਟੀ-ਸਟਾਲ, ਹੋਟਲਾਂ, ਢਾਬਿਆਂ ਅਤੇ ਦੁਕਾਨਾਂ ਨੂੰ ਸਵੇਰੇ 6 ਵਜੇ ਤੋਂ ਰਾਤ 11 ਵਜੇ ਤਕ ਖੋਲ੍ਹਣ ਦੇ ਨਿਰਦੇਸ਼ ਦਿੱਤੇ ਗਏ ਹਨ ਤਾਂ ਜੋ ਸ਼ਰਧਾਲੂਆਂ ਨੂੰ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਦੱਸ ਦੇਈਏ ਕਿ ਇਸ ਪਹਿਲਾਂ ਵੀ ਕੋਰੋਨਾ ਦੇ ਵੱਧ ਰਹੇ ਕੇਸਾਂ ਦੇ ਮੱਦੇਨਜ਼ਰ ਵੈਸ਼ਣੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਕੋਲ ਕੋਵਿਡ-19 ਦੀ ਨੈਗੇਟਿਵ ਰਿਪੋਰਟ ਲਾਜ਼ਮੀ ਕੀਤੀ ਗਈ ਸੀ। ਜਿਸਦੇ ਨਾਲ ਹੀ ਸ਼ਰਧਾਲੂ ਮੰਦਰ ਦੇ ਅੰਦਰ ਜਾ ਸਕਦੇ ਸਨ ।
ਵੀਡੀਓ ਲਈ ਕਲਿੱਕ ਕਰੋ -: