Madhav singh solanki dies : ਗੁਜਰਾਤ ਦੇ ਚਾਰ ਵਾਰ ਮੁੱਖ ਮੰਤਰੀ ਬਣੇ ਮਾਧਵ ਸਿੰਘ ਸੋਲੰਕੀ ਦਾ ਅੱਜ 94 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ। ਮਾਧਵ ਸਿੰਘ ਸੋਲੰਕੀ ਕਾਂਗਰਸ ਪਾਰਟੀ ਦੇ ਦਿੱਗਜ ਨੇਤਾ ਅਤੇ ਭਾਰਤ ਦੇ ਸਾਬਕਾ ਵਿਦੇਸ਼ ਮੰਤਰੀ ਰਹਿ ਚੁੱਕੇ ਹਨ। ਉਹ ਚਾਰ ਵਾਰ ਗੁਜਰਾਤ ਦੇ ਮੁੱਖ ਮੰਤਰੀ ਰਹਿ ਚੁੱਕੇ ਹਨ। ਉਹ 1980 ਵਿੱਚ ਪਹਿਲੀ ਵਾਰ ਗੁਜਰਾਤ ਦੀ ਸੱਤਾ ਵਿੱਚ ਆਏ ਸੀ। ਉਹ 1973–1975–1982–1985 ਸਾਲਾਂ ਵਿੱਚ ਗੁਜਰਾਤ ਦੇ ਮੁੱਖ ਮੰਤਰੀ ਬਣੇ ਸਨ। ਇੱਥੋਂ ਤੱਕ ਕਿ ਨਰਿੰਦਰ ਮੋਦੀ ਗੁਜਰਾਤ ਵਿਧਾਨ ਸਭਾ ਦੀਆਂ 182 ਸੀਟਾਂ ਵਿੱਚੋਂ 149 ਸੀਟਾਂ ਜਿੱਤਣ ਦਾ ਰਿਕਾਰਡ ਵੀ ਨਹੀਂ ਤੋੜ ਸਕੇ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਾਧਵ ਸਿੰਘ ਸੋਲੰਕੀ ਦੀ ਮੌਤ ‘ਤੇ ਦੁੱਖ ਪ੍ਰਗਟਾਇਆ ਹੈ। PM ਨੇ ਟਵੀਟ ਕਰ ਕਿਹਾ, “ਮਾਧਵ ਸਿੰਘ ਸੋਲੰਕੀ ਜੀ ਇੱਕ ਸ਼ਕਤੀਸ਼ਾਲੀ ਨੇਤਾ ਸਨ ਜਿਨ੍ਹਾਂ ਨੇ ਦਹਾਕਿਆਂ ਤੋਂ ਗੁਜਰਾਤ ਦੀ ਰਾਜਨੀਤੀ ਵਿੱਚ ਅਹਿਮ ਭੂਮਿਕਾ ਨਿਭਾਈ। ਉਨ੍ਹਾਂ ਨੂੰ ਸਮਾਜ ਪ੍ਰਤੀ ਅਮੀਰ ਸੇਵਾ ਲਈ ਯਾਦ ਕੀਤਾ ਜਾਵੇਗਾ। ਉਨ੍ਹਾਂ ਦੇ ਦੇਹਾਂਤ ਤੋਂ ਦੁਖੀ ਹਾਂ, ਉਨ੍ਹਾਂ ਦੇ ਬੇਟੇ ਭਰਤ ਸੋਲੰਕੀ ਨਾਲ ਗੱਲਬਾਤ ਕੀਤੀ ਅਤੇ ਦੁੱਖ ਦਾ ਪ੍ਰਗਟਾਵਾ ਕੀਤਾ। ਓਮ ਸ਼ਾਂਤੀ।”
ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਵੀ ਪਾਰਟੀ ਦੇ ਦਿੱਗਜ ਨੇਤਾ ਦੇ ਦੇਹਾਂਤ ‘ਤੇ ਸੋਗ ਜ਼ਾਹਿਰ ਕੀਤਾ ਹੈ। ਰਾਹੁਲ ਗਾਂਧੀ ਨੇ ਲਿਖਿਆ, “ਮਾਧਵ ਸਿੰਘ ਸੋਲੰਕੀ ਦੀ ਮੌਤ ਤੋਂ ਦੁਖੀ ਹਾਂ। ਉਨ੍ਹਾਂ ਨੂੰ ਕਾਂਗਰਸ ਦੀ ਵਿਚਾਰਧਾਰਾ ਨੂੰ ਮਜ਼ਬੂਤ ਕਰਨ ਅਤੇ ਸਮਾਜਿਕ ਨਿਆਂ ਨੂੰ ਉਤਸ਼ਾਹਿਤ ਕਰਨ ਵਿੱਚ ਪਾਏ ਯੋਗਦਾਨ ਲਈ ਯਾਦ ਕੀਤਾ ਜਾਵੇਗਾ। ਉਨ੍ਹਾਂ ਦੇ ਪਰਿਵਾਰ ਅਤੇ ਦੋਸਤਾਂ ਨਾਲ ਤਹਿ ਦਿਲੋਂ ਸ਼ੋਕ।”
ਇਹ ਵੀ ਦੇਖੋ : ਕਿਸਾਨਾਂ ਦੀ ਮੀਟਿੰਗ ਦੀਆਂ ਸਭ ਤੋਂ ਪਹਿਲੀਆਂ ਤਸਵੀਰਾਂ, ਜਾਣੋ ਮੋਦੀ ਦੇ ਮੰਤਰੀਆਂ ਲਈ ਕੀ ਕਹੀ ਵੱਡੀ ਗੱਲ