Madhya pradesh bus tragedy : ਮੱਧ ਪ੍ਰਦੇਸ਼ ਦੇ ਸਿੱਧੀ ਵਿੱਚ ਮੰਗਲਵਾਰ ਨੂੰ ਇੱਕ ਵੱਡਾ ਬੱਸ ਹਾਦਸਾ ਵਾਪਰਿਆ ਸੀ। ਰਾਜ ਦੇ ਸਿੱਧੀ ਜ਼ਿਲ੍ਹੇ ਵਿੱਚ ਇੱਕ ਬੱਸ ਨਹਿਰ ਵਿੱਚ ਡਿੱਗ ਗਈ ਸੀ। ਇੱਥੇ ਹੋਏ ਹਾਦਸੇ ਵਿੱਚ ਕਈ ਲੋਕਾਂ ਦੀ ਮੌਤ ਵੀ ਹੋ ਗਈ ਸੀ। ਸਿੱਧੀ ਤੋਂ ਸਤਨਾ ਜਾ ਰਹੀ ਬੱਸ ਸਵੇਰੇ ਨਹਿਰ ਵਿੱਚ ਡਿੱਗ ਗਈ ਸੀ, ਜਿਸ ਵਿੱਚ ਤਕਰੀਬਨ 50 ਲੋਕ ਸਵਾਰ ਸਨ। ਜਿਸ ਦੌਰਾਨ ਇਹ ਭਿਆਨਕ ਹਾਦਸਾ ਵਾਪਰਿਆ। ਰਸਤੇ ਵਿੱਚ, ਇੱਕ ਬੋਲੇਰੋ ਕਾਰ ਸਾਹਮਣੇ ਤੋਂ ਆ ਰਹੀ ਸੀ ਤਾਂ ਡਰਾਈਵਰ ਕਾਰ ਨੂੰ ਸਾਈਡ ਦੇਣ ਲੱਗਾ ਅਤੇ ਉਸੇ ਸਮੇਂ ਇਹ ਭਿਆਨਕ ਹਾਦਸਾ ਵਾਪਰ ਗਿਆ ਸੀ। ਪਰ ਹੁਣ ਬੱਸ ਹਾਦਸੇ ਦੌਰਾਨ ਛੇ ਯਾਤਰੀਆਂ ਦੀ ਜਾਨ ਬਚਾਉਣ ਵਾਲੇ ਤਿੰਨ ਲੋਕਾਂ ਨੂੰ ਪੰਜ ਲੱਖ ਰੁਪਏ ਇਨਾਮ ਵਜੋਂ ਦਿੱਤੇ ਜਾਣਗੇ। ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਕਿਹਾ ਹੈ ਕਿ ਸ਼ਿਵਰਾਣੀ ਲੋਨਿਆ, ਲਵਕੁਸ਼ ਲੋਨਿਆ ਅਤੇ ਸਤੇਂਦਰ ਸ਼ਰਮਾ ਨੂੰ ਬਚਾਅ ਕਾਰਜਾਂ ਵਿੱਚ ਸ਼ਾਨਦਾਰ ਕੰਮ ਕਰਨ ਲਈ ਪੰਜ-ਪੰਜ ਲੱਖ ਰੁਪਏ ਦੀ ਇਨਾਮ ਰਾਸ਼ੀ ਨਾਲ ਸਨਮਾਨਿਤ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਇਨ੍ਹਾਂ ਤਿੰਨਾਂ ਨੇ ਬੇਮਿਸਾਲ ਹਿੰਮਤ ਦਿਖਾ ਕੇ ਲੋਕਾਂ ਦੀ ਜਾਨ ਬਚਾਈ। ਇਸ ਦੇ ਨਾਲ ਹੀ ਸੀਐਮ ਸ਼ਿਵਰਾਜ ਨੇ ਲਾਪ੍ਰਵਾਹੀ ਕਰਨ ਵਾਲੇ ਚਾਰ ਅਧਿਕਾਰੀਆਂ ਨੂੰ ਵੀ ਮੁਅੱਤਲ ਕਰ ਦਿੱਤਾ ਹੈ। ਮੰਗਲਵਾਰ ਨੂੰ ਨਹਿਰ ਵਿੱਚ ਡਿੱਗੀ ਬੱਸ ਦੀਆ ਸਵਾਰੀਆਂ ਨੂੰ ਬਚਾਉਣ ਲਈ ਇਨ੍ਹਾਂ 16 ਤੋਂ 22 ਸਾਲ ਦੇ ਨੌਜਵਾਨਾਂ ਨੇ ਆਪਣੀ ਜਾਨ ਦੀ ਪਰਵਾਹ ਕੀਤੇ ਬਿਨਾਂ, ਤੁਰੰਤ ਨਹਿਰ ਵਿੱਚ ਛਾਲ ਮਾਰ ਕੇ ਸੱਤ ਯਾਤਰੀਆਂ ਨੂੰ ਬਾਹਰ ਕੱਢਿਆ ਸੀ। ਹਾਲਾਂਕਿ, ਇਨ੍ਹਾਂ ਸੱਤ ਯਾਤਰੀਆਂ ਵਿੱਚੋਂ ਇੱਕ ਦੀ ਬਾਅਦ ਵਿੱਚ ਇਲਾਜ ਦੌਰਾਨ ਮੌਤ ਹੋ ਗਈ ਸੀ। ਬਾਕੀ ਛੇ ਯਾਤਰੀ ਸੁਰੱਖਿਅਤ ਹਨ। ਇਸ ਬੱਸ ਹਾਦਸੇ ਵਿੱਚ 51 ਲੋਕਾਂ ਦੀ ਮੌਤ ਹੋ ਗਈ ਸੀ।
ਇਹ ਵੀ ਦੇਖੋ : ਮੋਦੀ ਦੀ ਫੋਟੋ ਦੇਖਣ ਨਾਲ ਘਰ ਦਾ ਸਿਲੰਡਰ ਖ਼ਤਮ ਹੋ ਗਿਆ? ਸੁਣੋ ਟੀਟੂ ਬਾਣੀਏ ਦੇ ਤਰਕ