Madhya pradesh CM shivraj singh: ਕੋਰੋਨਾ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਇੱਕ ਵੱਡਾ ਫੈਸਲਾ ਲਿਆ ਹੈ । ਉਨ੍ਹਾਂ ਕਿਹਾ ਕਿ ਸਾਡੇ ਗੁਆਂਢੀ ਰਾਜਾਂ ਵਿੱਚ ਸਥਿਤੀ ਬਹੁਤ ਮਾੜੀ ਹੈ। ਮਹਾਰਾਸ਼ਟਰ ਅਤੇ ਛੱਤੀਸਗੜ ਵਿੱਚ ਸਥਿਤੀ ਨਾਜ਼ੁਕ ਹੈ। ਅਸੀਂ ਮਹਾਰਾਸ਼ਟਰ ਦੀ ਸਰਹੱਦ ਨੂੰ ਸੀਲ ਕੀਤਾ ਹੈ ਅਤੇ ਛੱਤੀਸਗੜ ਤੋਂ ਆਵਾਜਾਈ ‘ਤੇ ਵੀ ਪਾਬੰਦੀ ਹੋਵੇਗੀ। ਮਹਾਰਾਸ਼ਟਰ ਦੇ ਨਾਲ ਲੱਗਦੇ ਜ਼ਿਲ੍ਹਿਆਂ ਵਿੱਚ ਵੱਧ ਰਹੇ ਕੋਰੋਨਾ ਮਾਮਲਿਆਂ ਨੂੰ ਦੇਖਦੇ ਹੋਏ ਹੁਣ ਸਿਰਫ ਕਾਰਗੋ, ਜ਼ਰੂਰੀ ਸੇਵਾਵਾਂ ਅਤੇ ਐਮਰਜੈਂਸੀ ਆਵਾਜਾਈ ਦੀ ਹੀ ਆਗਿਆ ਹੋਵੇਗੀ । ਸ਼ਿਵਰਾਜ ਸਿੰਘ ਚੌਹਾਨ ਨੇ ਕੋਰੋਨਾ ਦੀ ਸਥਿਤੀ ਨੂੰ ਲੈ ਕੇ ਸਮੀਖਿਆ ਬੈਠਕ ਤੋਂ ਬਾਅਦ ਕਿਹਾ ਕਿ ਰਾਜ ਵਿੱਚ ਸਾਰੇ ਲੋਕਾਂ ਦਾ ਮਾਸਕ ਪਾਉਣਾ ਬੇਹੱਦ ਜ਼ਰੂਰੀ ਹੈ ।
ਸ਼ਿਵਰਾਜ ਸਿੰਘ ਚੌਹਾਨ ਨੇ ਕਿਹਾ ਕਿ ਆਪਣੇ ਆਪ ਨੂੰ ਪ੍ਰੇਰਿਤ ਕਰਨ ਤੋਂ ਇਲਾਵਾ ਦੂਸਰਿਆਂ ਨੂੰ ਸਿਖਾਉਣਾ ਵੀ ਜ਼ਰੂਰੀ ਹੈ । ਨਾਲ ਹੀ ਲੋਕਾਂ ਨਾਲ ਸਖਤ ਕਰਨੀ ਵੀ ਜ਼ਰੂਰੀ ਹੈ। ਰਾਜ ਦੇ ਸਾਰੇ ਜ਼ਿਲ੍ਹਾ ਮੈਜਿਸਟ੍ਰੇਟਾਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਜੇ ਸਥਿਤੀ ਕੰਟਰੋਲ ਤੋਂ ਬਾਹਰ ਹੁੰਦੀ ਹੈ ਤਾਂ ਉਹ ਲਾਕਡਾਊਨ ਲਾਉਣ ਦਾ ਫੈਸਲਾ ਕਰ ਸਕਦੇ ਹਨ । ਐਤਵਾਰ ਤੋਂ ਕੋਈ ਵੀ ਜ਼ਿਲ੍ਹਾ ਲਾਕਡਾਊਨ ਲਗਾ ਸਕਦਾ ਹੈ।
ਦੱਸ ਦੇਈਏ ਕਿ ਇਸ ਤੋਂ ਇਲਾਵਾ ਮਾਸਕ ਨਾ ਲਗਾਉਣ ਵਾਲੇ ਲੋਕਾਂ ‘ਤੇ ਜ਼ੁਰਮਾਨਾ ਲਗਾਇਆ ਜਾਵੇਗਾ ਅਤੇ ਉਨ੍ਹਾਂ ਨੂੰ ਕੁਝ ਸਮੇਂ ਲਈ ਓਪਨ ਜੇਲ੍ਹ ਵਿੱਚ ਵੀ ਰੱਖਿਆ ਜਾ ਸਕਦਾ ਹੈ। ਪ੍ਰਾਈਵੇਟ ਹਸਪਤਾਲਾਂ ਵਿੱਚ ਬੈੱਡਾਂ ਦੀ ਗਿਣਤੀ ਵਧਾਉਣ ‘ਤੇ ਜ਼ੋਰ ਦੇਣ ਦੇ ਨਿਰਦੇਸ਼ ਦਿੱਤੇ ਗਏ ਹਨ । ਇਸ ਤੋਂ ਇਲਾਵਾ ਆਯੂਸ਼ਮਾਨ ਕਾਰਡ ਧਾਰਕ ਦਾ ਇਲਾਜ ਮੁਫਤ ਕਰਨ ਲਈ ਕਿਹਾ ਗਿਆ ਹੈ। ਇਸ ਦੇ ਨਾਲ ਹੀ ਜਿਨ੍ਹਾਂ ਜ਼ਿਲ੍ਹਿਆਂ ਵਿੱਚ ਲਾਕਡਾਊਨ ਲਾਗੂ ਹੋਇਆ ਹੈ, ਉੱਥੇ ਟੀਕਾਕਰਨ ਜਾਰੀ ਰਹੇਗਾ ।
ਇਹ ਵੀ ਦੇਖੋ: RSS ਤੇ BJP ਨੂੰ ਨਿਹੰਗ ਸਿੰਘਾਂ ਨੇ ਕਰ ਦਿੱਤਾ ਚੈਲੇਂਜ, “ਕਿਤੇ ਵੀ ਟੱਕਰ ਜਾਣ ਦੇਖ ਲਵਾਂਂ ਗੇ”