Madhya pradesh sidhi bus accident : ਮੱਧ ਪ੍ਰਦੇਸ਼ ਦੇ ਸਿੱਧੀ ਵਿੱਚ ਮੰਗਲਵਾਰ ਨੂੰ ਇੱਕ ਵੱਡਾ ਬੱਸ ਹਾਦਸਾ ਵਾਪਰਿਆ। ਅੱਜ ਰਾਜ ਦੇ ਸਿੱਧੀ ਜ਼ਿਲ੍ਹੇ ਵਿੱਚ ਇੱਕ ਬੱਸ ਨਹਿਰ ਵਿੱਚ ਡਿੱਗ ਗਈ। ਹੁਣ ਤੱਕ ਇੱਥੇ ਹੋਏ ਹਾਦਸੇ ਵਿੱਚ ਕੁੱਲ 38 ਲੋਕਾਂ ਦੀ ਮੌਤ ਹੋ ਚੁੱਕੀ ਹੈ। ਸਿੱਧੀ ਤੋਂ ਸਤਨਾ ਜਾ ਰਹੀ ਬੱਸ ਸਵੇਰੇ ਨਹਿਰ ਵਿੱਚ ਡਿੱਗ ਗਈ ਸੀ, ਜਿਸ ਵਿੱਚ ਤਕਰੀਬਨ 50 ਲੋਕ ਸਵਾਰ ਸਨ। ਹੁਣ ਤੱਕ 38 ਮੌਤਾਂ ਦੀ ਪੁਸ਼ਟੀ ਹੋ ਚੁੱਕੀ ਹੈ। ਜਿਸ ਦੌਰਾਨ ਇਹ ਭਿਆਨਕ ਹਾਦਸਾ ਵਾਪਰਿਆ। ਰਸਤੇ ਵਿੱਚ, ਇੱਕ ਬੋਲੇਰੋ ਕਾਰ ਸਾਹਮਣੇ ਤੋਂ ਆ ਰਹੀ ਸੀ ਤਾਂ ਡਰਾਈਵਰ ਕਾਰ ਨੂੰ ਸਾਈਡ ਦੇਣ ਲੱਗਾ ਅਤੇ ਉਸੇ ਸਮੇਂ ਇਹ ਭਿਆਨਕ ਹਾਦਸਾ ਵਾਪਰ ਗਿਆ।
ਇਸ ਮਾਮਲੇ ਵਿੱਚ ਰਾਜ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਕਿਹਾ ਹੈ ਕਿ ਮ੍ਰਿਤਕਾਂ ਦੇ ਪਰਿਵਾਰ ਵਾਲਿਆਂ ਨੂੰ ਪੰਜ ਲੱਖ ਰੁਪਏ ਦੀ ਸਹਾਇਤਾ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਦੋ ਮੰਤਰੀਆਂ ਨੂੰ ਘਟਨਾ ਵਾਲੀ ਥਾਂ ‘ਤੇ ਭੇਜਿਆ ਗਿਆ ਹੈ ਤਾਂ ਜੋ ਬਚਾਅ ਕਾਰਜ ਜਲਦੀ ਤੋਂ ਜਲਦੀ ਕੀਤੇ ਜਾ ਸਕਣ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇਸ ਮਾਮਲੇ ਵਿੱਚ ਸ਼ਿਵਰਾਜ ਸਿੰਘ ਚੌਹਾਨ ਨਾਲ ਵੀ ਗੱਲਬਾਤ ਕੀਤੀ ਹੈ ਅਤੇ ਜਲਦੀ ਤੋਂ ਜਲਦੀ ਬਚਾਅ ਕਾਰਜ ਕਰਵਾਉਣ ਲਈ ਵਿਚਾਰ ਵਟਾਂਦਰੇ ਕੀਤੇ ਹਨ।
ਅਮਿਤ ਸ਼ਾਹ ਨੇ ਕਿਹਾ ਕਿ ਸਥਾਨਕ ਪ੍ਰਸ਼ਾਸਨ ਰਾਹਤ ਅਤੇ ਬਚਾਅ ਲਈ ਹਰ ਸੰਭਵ ਸਹਾਇਤਾ ਦੇ ਰਿਹਾ ਹੈ। ਮੈਂ ਮ੍ਰਿਤਕਾਂ ਦੇ ਰਿਸ਼ਤੇਦਾਰਾਂ ਪ੍ਰਤੀ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਾ ਹਾਂ ਅਤੇ ਜ਼ਖਮੀਆਂ ਦੀ ਜਲਦੀ ਠੀਕ ਹੋਣ ਲਈ ਸ਼ੁੱਭ ਕਾਮਨਾ ਕਰਦਾ ਹਾਂ।