ਮੱਧ ਪ੍ਰਦੇਸ਼ ਦੇ ਅਲੀਰਾਜਪੁਰ ਜ਼ਿਲ੍ਹੇ ਦੀ ਇੱਕ ਵੀਡੀਓ ਵਾਇਰਲ ਹੋਇਆ ਹੈ । ਜਿੱਥੇ ਕੁਝ ਕੁੜੀਆਂ ਨਾਲ ਸ਼ਰੇਆਮ ਛੇੜਛਾੜ ਅਤੇ ਅਸ਼ਲੀਲ ਹਰਕਤਾਂ ਕੀਤੀਆਂ ਗਈਆਂ। ਵੀਡੀਓ ਵਾਇਰਲ ਹੁੰਦੇ ਹੀ ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ । ਇਹ ਘਟਨਾ ਪਿੰਡ ਵਾਲਪੁਰ ਦੀ ਹੈ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਕੁੜੀਆਂ ਭਗੋਰੀਆ ਮੇਲਾ ਦੇਖਣ ਗਈਆਂ ਸਨ।
ਵੀਡੀਓ ਦੇ ਆਧਾਰ ‘ਤੇ ਪੁਲਿਸ ਦੋਸ਼ੀ ਦੀ ਭਾਲ ਕਰ ਰਹੀ ਹੈ। ਇਸ ਦੇ ਨਾਲ ਹੀ ਪੁਲਿਸ ਨੇ ਵੀਡੀਓ ਵਾਇਰਲ ਕਰਨ ਵਾਲੇ ਵਿਅਕਤੀ ਤੋਂ ਵੀ ਪੁੱਛਗਿੱਛ ਕੀਤੀ। ਇਸ ਮਾਮਲੇ ਵਿੱਚ ਐਸਪੀ ਅਲੀਰਾਜਪੁਰ ਨੇ ਖੁਦ ਪਿੰਡ ਵਾਲਪੁਰ ਵਿੱਚ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ । ਐਸਪੀ ਨੇ ਮੁਲਜ਼ਮਾਂ ਨੂੰ ਜਲਦੀ ਗ੍ਰਿਫ਼ਤਾਰ ਕਰਨ ਦਾ ਦਾਅਵਾ ਵੀ ਕੀਤਾ।
ਇਹ ਵੀ ਪੜ੍ਹੋ: ਅੰਮ੍ਰਿਤਸਰ ਦੇ 16 ਕੌਂਸਲਰ ‘ਆਪ’ ‘ਚ ਸ਼ਾਮਲ, ਸਿਸੋਦੀਆ ਬੋਲੇ- ‘ਹੁਣ ਨਗਰ ਨਿਗਮ ‘ਚ ਵੀ ‘ਆਪ’ ਦਾ ਝੰਡਾ’
ਦੱਸ ਦੇਈਏ ਕਿ ਸ਼ੁੱਕਰਵਾਰ ਸ਼ਾਮ ਤੋਂ ਹੀ ਜ਼ਿਲੇ ਵਿੱਚ ਸੋਸ਼ਲ ਮੀਡੀਆ ‘ਤੇ ਇੱਕ ਇਤਰਾਜ਼ਯੋਗ ਵੀਡੀਓ ਤੇਜ਼ੀ ਨਾਲ ਵਾਇਰਲ ਹੋਈ ਸੀ । ਜਿਸ ਵਿੱਚ ਕੁਝ ਅਣਪਛਾਤੇ ਨੌਜਵਾਨ ਮੇਲੇ ਵਿੱਚ ਕੁੜੀਆਂ ਨਾਲ ਸ਼ਰੇਆਮ ਅਸ਼ਲੀਲ ਹਰਕਤਾਂ ਕਰ ਰਹੇ ਹਨ। ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਵੀਡੀਓ ਨੂੰ ਧਾਰ ਦੇ ਰਹਿਣ ਵਾਲੇ ਇੱਕ ਨੌਜਵਾਨ ਨੇ ਬਣਾਇਆ ਸੀ ਅਤੇ ਅਲੀਰਾਜਪੁਰ ਦੇ ਰਹਿਣ ਵਾਲੇ ਇੱਕ ਨੌਜਵਾਨ ਨੇ ਵੀਡੀਓ ਇੰਟਰਨੈੱਟ ’ਤੇ ਵਾਇਰਲ ਕੀਤੀ ਸੀ।
ਫਿਲਹਾਲ ਪੁਲਿਸ ਵੱਲੋਂ ਦੋਵਾਂ ਨੌਜਵਾਨਾਂ ਨੂੰ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ । ਪੁਲਿਸ ਵੀਡੀਓ ਵਿੱਚ ਦਿਖਾਈ ਦੇ ਰਹੇ ਨੌਜਵਾਨਾਂ ਦੀ ਪਛਾਣ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਇਸ ਘਟਨਾ ਨੂੰ ਲੈ ਕੇ ਆਦਿਵਾਸੀ ਸਮਾਜ ਵਿੱਚ ਬਹੁਤ ਗੁੱਸਾ ਹੈ ਅਤੇ ਉਨ੍ਹਾਂ ਨੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਕਰਨ ਲਈ ਪੁਲਿਸ ਨੂੰ ਮੰਗ ਪੱਤਰ ਵੀ ਦਿੱਤਾ ਹੈ।
ਵੀਡੀਓ ਲਈ ਕਲਿੱਕ ਕਰੋ -: