Magnitude-4.7 earthquake jolts: ਲੱਦਾਖ ਦੇ ਕਾਰਗਿਲ ਵਿੱਚ ਐਤਵਾਰ ਸਵੇਰੇ ਸਾਢੇ ਤਿੰਨ ਵਜੇ ਧਰਤੀ ਹਿੱਲ ਗਈ । ਇਸ ਦਾ ਕਾਰਨ ਭੂਚਾਲ ਸੀ। ਕਾਰਗਿਲ ਵਿੱਚ ਤੜਕੇ 3.37 ਮਿੰਟ ਦੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ, ਜਿਸਦੀ ਤੀਬਰਤਾ ਰਿਕਟਰ ਪੈਮਾਨੇ ਤੇ 4.7 ਸੀ । ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ ਅਨੁਸਾਰ ਭੂਚਾਲ ਦਾ ਕੇਂਦਰ ਕਾਰਗਿਲ ਤੋਂ ਉੱਤਰ-ਉੱਤਰ-ਪੱਛਮ ਵਿੱਚ 433 ਕਿਲੋਮੀਟਰ ਸੀ । ਚੰਗੀ ਗੱਲ ਇਹ ਹੈ ਕਿ ਇਸ ਭੂਚਾਲ ਨਾਲ ਕਿਸੇ ਵੀ ਤਰ੍ਹਾਂ ਦੇ ਜਾਨੀ ਜਾਂ ਮਾਲੀ ਨੁਕਸਾਨ ਦੀ ਖ਼ਬਰ ਨਹੀਂ ਮਿਲੀ ਹੈ ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀਰਵਾਰ ਨੂੰ ਵੀ ਕਾਰਗਿਲ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ । ਉਸ ਸਮੇਂ ਰਿਕਟਰ ਪੈਮਾਨੇ ‘ਤੇ ਭੂਚਾਲ ਦੀ ਤੀਬਰਤਾ 4.5 ਮਾਪੀ ਗਈ ਸੀ । ਨੈਸ਼ਨਲ ਸੈਂਟਰ ਫਾਰ ਸਿਸਮੋਲੋਜੀ ਅਨੁਸਾਰ ਦੁਪਹਿਰ 1.11 ਵਜੇ ਕਾਰਗਿਲ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ । ਇਸ ਦਾ ਕੇਂਦਰ ਕਾਰਗਿਲ ਤੋਂ ਉੱਤਰ ਪੱਛਮ ਵਿੱਚ 119 ਕਿਲੋਮੀਟਰ ਸੀ।
ਦੱਸ ਦੇਈਏ ਕਿ ਲੱਦਾਖ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਜਾਣ ਤੋਂ ਥੋੜ੍ਹੀ ਦੇਰ ਬਾਅਦ ਜੰਮੂ-ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਵਿੱਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ । ਦੁਪਹਿਰ 2 ਵਜੇ ਆਏ ਇਸ ਭੁਚਾਲ ਦੀ ਤੀਬਰਤਾ 3.6 ਮਾਪੀ ਗਈ ।