ਕਿਸਾਨ ਅੰਦੋਲਨ ਦੇ ਇੱਕ ਸਾਲ ਪੂਰੇ ਹੋਣ ‘ਤੇ ਅੱਜ ਵੱਡੀ ਗਿਣਤੀ ‘ਚ ਕਿਸਾਨ ਟਿੱਕਰੀ ਬਾਰਡਰ ‘ਤੇ ਇਕੱਠੇ ਹੋਣਗੇ। ਇੱਥੋਂ ਕੁਝ ਦੂਰੀ ’ਤੇ ਸੈਕਟਰ-13 ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ 7 ਏਕੜ ਵਿੱਚ ਵੱਡੀ ਮਹਾਂਪੰਚਾਇਤ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ। ਮਹਾਪੰਚਾਇਤ ‘ਚ ਸੰਯੁਕਤ ਕਿਸਾਨ ਮੋਰਚਾ (ਐੱਸਕੇਐੱਮ) ਦੇ ਸਾਰੇ ਵੱਡੇ ਨੇਤਾਵਾਂ ਨੂੰ ਬੁਲਾਇਆ ਗਿਆ ਹੈ।
ਸੰਯੁਕਤ ਕਿਸਾਨ ਮੋਰਚਾ ਨੇ ਸੰਸਦ ਦਾ ਸੈਸ਼ਨ ਸ਼ੁਰੂ ਹੋਣ ‘ਤੇ 29 ਨਵੰਬਰ ਤੋਂ ਹਰ ਰੋਜ਼ 500 ਕਿਸਾਨਾਂ ਨਾਲ ਸੰਸਦ ਵੱਲ ਟਰੈਕਟਰ ਮਾਰਚ ਕਰਨ ਦਾ ਫੈਸਲਾ ਕੀਤਾ ਹੈ। ਇਸ ਦੇ ਨਾਲ ਹੀ ਵੱਡੀ ਗਿਣਤੀ ਵਿੱਚ ਕਿਸਾਨਾਂ ਦੀ ਵੱਡੀ ਭੀੜ ਇਕੱਠੀ ਕਰਨ ਦਾ ਦਾਅਵਾ ਕੀਤਾ ਹੈ। ਇਸ ਦੇ ਮੱਦੇਨਜ਼ਰ ਦਿੱਲੀ ਦੇ ਨਾਲ-ਨਾਲ ਹਰਿਆਣਾ ਪੁਲਿਸ ਵੀ ਅਲਰਟ ਹੋ ਗਈ ਹੈ। ਪੰਜਾਬ ਅਤੇ ਹਰਿਆਣਾ ਤੋਂ ਵੀ ਹਜ਼ਾਰਾਂ ਕਿਸਾਨ ਇੱਥੇ ਆਉਣ ਵਾਲੇ ਹਨ।
ਇੱਥੇ ਦਿੱਲੀ ਸਰਕਾਰ ਐੱਮ.ਐੱਸ.ਪੀ. ਦੀ ਕਾਨੂੰਨੀ ਗਾਰੰਟੀ ਨੂੰ ਲੈ ਕੇ ਕਿਸਾਨਾਂ ਦੀ ਮੰਗ ਦੇ ਸਮਰਥਨ ਲਈ ਵਿਧਾਨ ਸਭਾ ਵਿੱਚ ਮਤਾ ਲਿਆਵੇਗੀ। ਪ੍ਰਸਤਾਵ ਦੇ ਤਹਿਤ, ਦਿੱਲੀ ਸਰਕਾਰ ਕਿਸਾਨ ਅੰਦੋਲਨ ਦੌਰਾਨ ਜਾਨਾਂ ਗਵਾਉਣ ਵਾਲੇ 700 ਕਿਸਾਨਾਂ ਨੂੰ ਮੁਆਵਜ਼ਾ ਦੇਣ, ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਅਤੇ ਲਖੀਮਪੁਰ ਖੀਰੀ ਹਿੰਸਾ ਨੂੰ ਲੈ ਕੇ ਕੇਂਦਰੀ ਰਾਜ ਮੰਤਰੀ ਅਜੈ ਮਿਸ਼ਰਾ ਦੀ ਗ੍ਰਿਫਤਾਰੀ ਦੀ ਮੰਗ ਕਰੇਗੀ।
ਵੀਡੀਓ ਲਈ ਕਲਿੱਕ ਕਰੋ -: