ਮਹਾਰਾਸ਼ਟਰ ‘ਚ ਸਾਬਕਾ ਗ੍ਰਹਿ ਮੰਤਰੀ ਅਨਿਲ ਦੇਸ਼ਮੁਖ ਦੀ ਗ੍ਰਿਫਤਾਰੀ ਤੋਂ ਬਾਅਦ ਕੇਂਦਰੀ ਏਜੰਸੀ ਨੇ ਉਪ ਮੁੱਖ ਮੰਤਰੀ ਅਜੀਤ ਪਵਾਰ ‘ਤੇ ਵੀ ਸ਼ਿਕੰਜਾ ਕੱਸ ਦਿੱਤਾ ਹੈ। ਆਮਦਨ ਕਰ ਵਿਭਾਗ ਨੇ ਅਜੀਤ ਪਵਾਰ ਦੀਆਂ ਪੰਜ ਜਾਇਦਾਦਾਂ ਜ਼ਬਤ ਕੀਤੀਆਂ ਹਨ, ਜਿਨ੍ਹਾਂ ਦੀ ਕੀਮਤ ਇਕ ਹਜ਼ਾਰ ਕਰੋੜ ਰੁਪਏ ਤੋਂ ਵੱਧ ਹੈ।
ਤੁਹਾਨੂੰ ਦੱਸ ਦੇਈਏ ਕਿ ਅਨਿਲ ਦੇਸ਼ਮੁਖ ਨੇ ਆਪਣੇ ਖਿਲਾਫ ਲੱਗੇ ਰਿਸ਼ਵਤ ਦੇ ਦੋਸ਼ਾਂ ਨੂੰ ਲੈ ਕੇ ਵਿਵਾਦਾਂ ਦੇ ਵਿਚਕਾਰ ਇਸ ਸਾਲ ਦੇ ਸ਼ੁਰੂ ਵਿੱਚ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਬੰਬੇ ਹਾਈ ਕੋਰਟ ਨੇ ਸ਼ੁੱਕਰਵਾਰ ਨੂੰ ਉਨ੍ਹਾਂ ਨੂੰ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ ਸੀ। ਉਨ੍ਹਾਂ ਨੇ ਜਾਂਚ ਏਜੰਸੀ ਦੇ ਸੰਮਨ ਨੂੰ ਰੱਦ ਕਰਨ ਦੀ ਅਪੀਲ ਕੀਤੀ ਸੀ। ਸੋਮਵਾਰ ਨੂੰ ਜਾਰੀ ਇੱਕ ਵੀਡੀਓ ਬਿਆਨ ਵਿੱਚ, 71 ਸਾਲਾ ਐੱਨਸੀਪੀ ਨੇਤਾ ਦੇਸ਼ਮੁਖ ਨੇ ਕਿਹਾ ਸੀ ਕਿ “ਮੇਰੇ ਵਿਰੁੱਧ ਸਾਰੇ ਦੋਸ਼ ਝੂਠੇ ਹਨ।” ਸਾਬਕਾ ਗ੍ਰਹਿ ਮੰਤਰੀ ਅਨਿਲ ਦੇਸ਼ਮੁਖ ਤੋਂ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਮਨੀ ਲਾਂਡਰਿੰਗ ਮਾਮਲੇ ਵਿੱਚ ਸੋਮਵਾਰ ਦੇਰ ਰਾਤ ਤੱਕ ਪੁੱਛਗਿੱਛ ਕੀਤੀ। ਦੇਸ਼ਮੁੱਖ ਆਪਣੇ ਵਕੀਲ ਨਾਲ ਸਵੇਰੇ ਕਰੀਬ 11.40 ਵਜੇ ਦੱਖਣੀ ਮੁੰਬਈ ਦੇ ਬੈਲਾਰਡ ਅਸਟੇਟ ਇਲਾਕੇ ‘ਚ ਈਡੀ ਦੇ ਦਫ਼ਤਰ ਆਏ ਸਨ। ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨ.ਸੀ.ਪੀ.) ਦੇ ਆਗੂ ਦੇਰ ਰਾਤ ਤੱਕ ਈਡੀ ਦੇ ਦਫ਼ਤਰ ਵਿੱਚ ਹੀ ਸਨ।
ਵੀਡੀਓ ਲਈ ਕਲਿੱਕ ਕਰੋ -: